ਆਮ ਆਦਮੀ ਪਾਰਟੀ (ਆਪ) ਹਰਿਆਣਾ ਵਿਚ ਇਕੱਲਿਆਂ ਹੀ ਵਿਧਾਨ ਸਭਾ ਚੋਣਾਂ ਲੜੇਗੀ। ਪਾਰਟੀ ਨੇ ਸੋਮਵਾਰ ਦੁਪਹਿਰ ਨੂੰ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 20 ਉਮੀਦਵਾਰਾਂ ਦੇ ਨਾਂ ਹਨ।
‘ਆਪ’ ਨੇ ਸਪੱਸ਼ਟ ਕੀਤਾ ਹੈ ਕਿ ਉਸ ਦਾ ਕਾਂਗਰਸ ਨਾਲ ਕੋਈ ਗਠਜੋੜ ਨਹੀਂ ਹੈ। ਹਰਿਆਣਾ ‘ਆਪ’ ਦੇ ਸੂਬਾ ਪ੍ਰਧਾਨ ਸੁਸ਼ੀਲ ਗੁਪਤਾ ਨੇ ਕਿਹਾ ਕਿ ਪਾਰਟੀ ਸਾਰੀਆਂ 90 ਸੀਟਾਂ ‘ਤੇ ਚੋਣ ਲੜੇਗੀ।
ਗਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਕਈ ਮੀਟਿੰਗਾਂ ਹੋਈਆਂ। ‘ਆਪ’ ਨੇ 10 ਸੀਟਾਂ ਮੰਗੀਆਂ ਸਨ, ਪਰ ਕਾਂਗਰਸ ਨੇ 4+1 ਦੀ ਪੇਸ਼ਕਸ਼ ਕੀਤੀ ਸੀ। ਜਿਸ ‘ਤੇ ਕੋਈ ਸਹਿਮਤੀ ਨਹੀਂ ਬਣ ਸਕੀ।
ਸੂਬੇ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ 5 ਅਕਤੂਬਰ ਨੂੰ ਇਕੋ ਪੜਾਅ ‘ਚ ਵੋਟਿੰਗ ਹੋਵੇਗੀ। ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ।