June 6, 2026, 4:55 am
----------- Advertisement -----------
HomeNewsBreaking Newsਗੁਰੂਗ੍ਰਾਮ 'ਚ ਸੜੀਆਂ ਚਾਰ ਕਾਰਾਂ, ਸਿਗਰੇਟ ਤੋਂ ਚੱਲੀ ਅੱਗ

ਗੁਰੂਗ੍ਰਾਮ ‘ਚ ਸੜੀਆਂ ਚਾਰ ਕਾਰਾਂ, ਸਿਗਰੇਟ ਤੋਂ ਚੱਲੀ ਅੱਗ

Published on

----------- Advertisement -----------

 

ਹਰਿਆਣਾ ਦੇ ਗੁਰੂਗ੍ਰਾਮ ‘ਚ ਸ਼ੀਤਲਾ ਮਾਤਾ ਰੋਡ ‘ਤੇ ਸਥਿਤ ਰਾਜਪੂਤ ਵਾਟਿਕਾ ਦੇ ਪਿੱਛੇ ਇਕ ਖਾਲੀ ਪਲਾਟ ‘ਚ ਭਿਆਨਕ ਅੱਗ ਲੱਗ ਗਈ। ਪਲਾਟ ਵਿੱਚ ਖੜ੍ਹੀਆਂ ਚਾਰ-ਪੰਜ ਗੱਡੀਆਂ ਨੂੰ ਵੀ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ। ਮੌਕੇ ‘ਤੇ ਪਹੁੰਚੇ ਲੋਕਾਂ ਨੇ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਅੱਗ ਪਹਿਲਾਂ ਇੱਕ ਦਰੱਖਤ ਨੂੰ ਲੱਗੀ ਪਰ ਬਾਅਦ ਵਿੱਚ ਕਾਰਾਂ ਤੱਕ ਫੈਲ ਗਈ।

ਦੱਸਿਆ ਗਿਆ ਹੈ ਕਿ ਰਾਜਪੂਤ ਵਾਟਿਕਾ ਦੇ ਪਿੱਛੇ ਖਾਲੀ ਪਏ ਪਲਾਟ ਵਿੱਚ ਨੇੜਲੇ ਲੋਕ ਪਾਰਕ ਕਰਦੇ ਹਨ। ਬੀਤੇ ਸ਼ੁੱਕਰਵਾਰ ਨੂੰ ਇੱਥੇ ਅਚਾਨਕ ਅੱਗ ਲੱਗ ਗਈ। ਜਦੋਂ ਧੂੰਆਂ ਅਤੇ ਅੱਗ ਦੀਆਂ ਲਪਟਾਂ ਉੱਠੀਆਂ ਤਾਂ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਉਦੋਂ ਤੱਕ ਅੱਗ ਨੇ ਉਥੇ ਖੜ੍ਹੀਆਂ ਕਾਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ। ਲੋਕਾਂ ਨੇ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਆਪਣੀਆਂ ਗੱਡੀਆਂ ਨੂੰ ਬਚਾਉਣ ਲਈ ਪਾਣੀ ਦਾ ਛਿੜਕਾਅ ਸ਼ੁਰੂ ਕਰ ਦਿੱਤਾ।

ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਐੱਫ.ਐੱਸ.ਓ ਰਮੇਸ਼ ਕੁਮਾਰ ਨੇ ਦੱਸਿਆ ਕਿ ਕਰੀਬ 12 ਵਜੇ ਦਰੱਖਤ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਫਿਰ ਇਕ ਘੰਟੇ ਬਾਅਦ ਫਿਰ ਫੋਨ ਆਇਆ ਕਿ ਦਰੱਖਤ ਹੇਠਾਂ ਖੜ੍ਹੀਆਂ ਗੱਡੀਆਂ ਨੂੰ ਵੀ ਅੱਗ ਲੱਗ ਗਈ ਹੈ। ਆਲੇ-ਦੁਆਲੇ ਫੋਮ ਦਾ ਚੂਰਾ ਪਿਆ ਸੀ, ਜਿਸ ਵਿਚ ਕਿਸੇ ਨੇ ਬਲਦੀ ਬੀੜੀ ਜਾਂ ਸਿਗਰਟ ਪਾਈ ਹੋਈ ਸੀ।

ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਇਹ ਅੱਗ ਲੱਗ ਗਈ। ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ ਪਰ ਅੱਗ ’ਚ ਚਾਰ ਗੱਡੀਆਂ ਦਾ ਨੁਕਸਾਨ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...