June 8, 2026, 3:54 am
----------- Advertisement -----------
HomeNewsBreaking Newsਹਰਿਆਣਾ 'ਚ ਵਿਆਹ ਦੇ ਅਗਲੇ ਦਿਨ ਲਾੜੇ ਦੀ ਹੋਈ ਮੌ.ਤ,

ਹਰਿਆਣਾ ‘ਚ ਵਿਆਹ ਦੇ ਅਗਲੇ ਦਿਨ ਲਾੜੇ ਦੀ ਹੋਈ ਮੌ.ਤ,

Published on

----------- Advertisement -----------

ਸੋਨੀਪਤ ਵਿੱਚ ਵਿਆਹ ਦੇ ਇੱਕ ਦਿਨ ਬਾਅਦ ਹੀ ਲਾੜੇ ਦੀ ਮੌਤ ਹੋ ਗਈ। ਵਿਆਹ ਸਮਾਗਮ ਤੋਂ ਬਾਅਦ ਆਪਣੇ ਸਹੁਰੇ ਘਰ ਤੋਂ ਹਿਸਾਰ ਪਰਤ ਰਹੇ ਲਾੜੇ ਦੀ ਕਾਰ ਇਕ ਹੋਰ ਕਾਰ ਨਾਲ ਟਕਰਾ ਗਈ। ਦੱਸ ਦਈਏ ਕਿ ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਪਹੁੰਚਾਇਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੀ ਪਛਾਣ ਹਿਸਾਰ ਜ਼ਿਲ੍ਹੇ ਦੇ ਪਿੰਡ ਖੰਡਾ ਖੇੜੀ ਦੇ ਰਹਿਣ ਵਾਲੇ ਪ੍ਰਵੀਨ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਪ੍ਰਵੀਨ ਦੇ ਚਾਚਾ ਮਹਿੰਦਰ ਸਿੰਘ ਨੇ ਦੱਸਿਆ ਕਿ ਪ੍ਰਵੀਨ ਦਾ ਵਿਆਹ 8 ਫਰਵਰੀ ਨੂੰ ਗੋਹਾਣਾ ਦੇ ਗੁਢਾ ਰੋਡ ‘ਤੇ ਰਹਿਣ ਵਾਲੀ ਲੜਕੀ ਨਾਲ ਹੋਇਆ ਸੀ। ਸ਼ੁੱਕਰਵਾਰ ਨੂੰ ਪ੍ਰਵੀਨ ਆਪਣੀ ਪਤਨੀ ਨਾਲ ਕਾਰ ‘ਚ ਸਹੁਰੇ ਘਰ ਪੱਗੜੀ ਦੀ ਰਸਮ ਲਈ ਆਇਆ ਸੀ।

ਪੱਗੜੀ ਦੀ ਰਸਮ ਪੂਰੀ ਹੋਣ ਤੋਂ ਬਾਅਦ ਸ਼ੁੱਕਰਵਾਰ ਰਾਤ ਪ੍ਰਵੀਨ ਆਪਣੀ ਪਤਨੀ ਨਾਲ ਕਾਰ ‘ਚ ਪਿੰਡ ਖੰਡਾ ਖੇੜੀ ਵਾਪਸ ਆ ਰਿਹਾ ਸੀ। ਜਦੋਂ ਉਹ ਰਾਤ ਨੂੰ ਪਿੰਡ ਬੁਟਾਣਾ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਕਾਰ ਨਾਲ ਉਸ ਦੀ ਟੱਕਰ ਹੋ ਗਈ। ਹਾਦਸੇ ਦੀ ਸੂਚਨਾ ਥਾਣਾ ਬੜੌਦਾ ਦੀ ਬੁਟਾਨਾ ਚੌਕੀ ਦੀ ਪੁਲਿਸ ਨੂੰ ਦਿੱਤੀ ਗਈ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...