June 29, 2026, 12:07 pm
----------- Advertisement -----------
HomeNewsBreaking Newsਹਰਿਆਣਾ 'ਚ ਭਾਰੀ ਮੀਂਹ ਦੇ ਨਾਲ ਗੜੇ ਵੀ ਪਏ, 8 ਜ਼ਿਲ੍ਹਿਆਂ 'ਚ...

ਹਰਿਆਣਾ ‘ਚ ਭਾਰੀ ਮੀਂਹ ਦੇ ਨਾਲ ਗੜੇ ਵੀ ਪਏ, 8 ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ

Published on

----------- Advertisement -----------

 ਇੱਕ ਮਹੀਨੇ ਦੀ ਕੜਾਕੇ ਦੀ ਠੰਢ ਤੋਂ ਬਾਅਦ ਹਰਿਆਣਾ ਵਿੱਚ ਮੌਸਮ ਵਿੱਚ ਤਬਦੀਲੀ ਆਈ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਕੱਲ੍ਹ ਹੋਈ ਹਲਕੀ ਬਾਰਿਸ਼ ਤੋਂ ਬਾਅਦ ਅੱਜ ਭਾਰੀ ਮੀਂਹ ਪਿਆ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪੰਚਕੂਲਾ, ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਯਮੁਨਾਨਗਰ, ਸੋਨੀਪਤ, ਪਾਣੀਪਤ ਸ਼ਾਮਲ ਹਨ।

ਇੱਥੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗਰਜਾਂ ਦੇ ਨਾਲ-ਨਾਲ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 2 ਫਰਵਰੀ ਨੂੰ ਧੁੰਦ ਹੋਰ ਗਹਿਰੇ ਹੋਣ ਦੀ ਸੰਭਾਵਨਾ ਹੈ। 3-4 ਫਰਵਰੀ ਨੂੰ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿੱਚ ਆਈ ਇਸ ਤਬਦੀਲੀ ਕਾਰਨ ਦਿਨ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ।

ਜਨਵਰੀ ਦੇ ਦਿਨ ਪਿਛਲੇ 14 ਸਾਲਾਂ ਵਿੱਚ ਸਭ ਤੋਂ ਠੰਢੇ ਸਨ। ਜਦਕਿ 8 ਸਾਲਾਂ ‘ਚ ਸਭ ਤੋਂ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਅਜਿਹੀ ਸਥਿਤੀ 2016 ਤੋਂ ਬਾਅਦ ਪੈਦਾ ਹੋਈ ਹੈ, ਜਦੋਂ ਜਨਵਰੀ ‘ਚ ਇੰਨੀ ਘੱਟ ਬਾਰਿਸ਼ ਹੋਈ ਹੈ। ਦਸੰਬਰ 2023 ‘ਚ ਵੀ 2.8 ਮਿਲੀਮੀਟਰ ਬਾਰਿਸ਼ ਹੋਈ ਸੀ, ਜਦੋਂ ਕਿ 54 ਫੀਸਦੀ ਦੀ ਕਮੀ ਦਾ ਅਨੁਮਾਨ ਲਗਾਇਆ ਗਿਆ ਸੀ। ਮੌਸਮ ਵਿਗਿਆਨੀਆਂ ਮੁਤਾਬਕ 1 ਫਰਵਰੀ ਨੂੰ ਮੀਂਹ ਪੈ ਸਕਦਾ ਹੈ।

ਹਰਿਆਣਾ ਦੇ ਖੇਤੀ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਸ ਮੀਂਹ ਜਾਂ ਠੰਢ ਨਾਲ ਫ਼ਸਲਾਂ ਨੂੰ ਫਾਇਦਾ ਹੋਵੇਗਾ। ਸਰ੍ਹੋਂ ਅਤੇ ਕਣਕ ਦੀ ਫਸਲ ਨੂੰ ਫਾਇਦਾ ਹੋਵੇਗਾ ਕਿਉਂਕਿ ਪਿਛਲੇ 2 ਮਹੀਨਿਆਂ ਤੋਂ ਮੀਂਹ ਨਹੀਂ ਪਿਆ ਹੈ। ਜਨਵਰੀ ਪੂਰੀ ਤਰ੍ਹਾਂ ਸੁੱਕਾ ਰਿਹਾ ਹੈ। ਹੁਣ ਤੋਂ ਪਹਿਲਾਂ ਜਨਵਰੀ 2016 ਵਿੱਚ, ਰਾਜ ਵਿੱਚ ਆਮ ਨਾਲੋਂ 99% ਘੱਟ ਮੀਂਹ ਪਿਆ ਸੀ।

ਸਾਲ 2006 ਵਿੱਚ 2.4 ਮਿਲੀਮੀਟਰ, 2007 ਵਿੱਚ 0.5 ਮਿਲੀਮੀਟਰ, 2008 ਵਿੱਚ 2.2, 2009 ਵਿੱਚ 3.9 ਅਤੇ 2011 ਵਿੱਚ 0.8 ਮਿਲੀਮੀਟਰ ਮੀਂਹ ਪਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...