July 28, 2026, 10:55 pm
----------- Advertisement -----------
HomeNewsBreaking Newsਹਰਿਆਣਾ - ਡੇਰੇ ਦੇ ਝਗੜੇ 'ਚ 6 ਲੋਕਾਂ ਨੂੰ ਲੱਗੀ ਗੋਲੀ, ਮੌਕੇ...

ਹਰਿਆਣਾ – ਡੇਰੇ ਦੇ ਝਗੜੇ ‘ਚ 6 ਲੋਕਾਂ ਨੂੰ ਲੱਗੀ ਗੋਲੀ, ਮੌਕੇ ’ਤੇ ਪਹੁੰਚੀ ਪੁਲਿਸ

Published on

----------- Advertisement -----------

ਹਰਿਆਣਾ ਦੇ ਸਿਰਸਾ ਵਿੱਚ ਐਤਵਾਰ ਸਵੇਰੇ ਡੇਰੇ ਦੀ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਗੋਲੀਆਂ ਚੱਲੀਆਂ। ਗੋਲੀ ਲੱਗਣ ਨਾਲ ਛੇ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ। ਸੂਚਨਾ ਮਿਲਣ ’ਤੇ ਪੁਲੀਸ ਮੌਕੇ ’ਤੇ ਪੁੱਜੀ ਤਾਂ ਉਨ੍ਹਾਂ ’ਤੇ ਵੀ ਫਾਇਰਿੰਗ ਕੀਤੀ ਗਈ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਲੋਕਾਂ ਨੂੰ ਖਿੰਡਾਇਆ। ਇਹ ਘਟਨਾ ਰਾਣੀਆ ਕਸਬੇ ਦੇ ਸ਼੍ਰੀ ਜੀਵਨ ਨਗਰ ਦੀ ਹੈ। ਦੋਵਾਂ ਧਿਰਾਂ ਵਿਚਾਲੇ ਝੜਪ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ।

ਹੰਗਾਮੇ ਤੋਂ ਬਾਅਦ ਐਸਪੀ ਵਿਕਰਾਂਤ ਭੂਸ਼ਣ ਵੀ ਮੌਕੇ ‘ਤੇ ਪੁੱਜੇ ਅਤੇ ਮੌਕੇ ਦਾ ਮੁਆਇਨਾ ਕੀਤਾ। ਜੀਵਨ ਨਗਰ ਇਲਾਕੇ ਵਿੱਚ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਜ਼ਖਮੀਆਂ ਨੂੰ ਇਲਾਜ ਲਈ ਅਗਰੋਹਾ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ ਗਿਆ ਹੈ। ਕੈਂਪ ਵਾਲੀ ਥਾਂ ’ਤੇ ਵੱਡੀ ਗਿਣਤੀ ’ਚ ਪੁਲੀਸ ਤਾਇਨਾਤ ਹੈ। ਖੇਤਾਂ ਵਿੱਚ ਵੀ ਲੋਕ ਹਥਿਆਰਾਂ ਸਮੇਤ ਲੁਕੇ ਹੋਏ ਹਨ।

ਮਾਮਲੇ ਸਬੰਧੀ ਸਰਪੰਚ ਸੁਖਚੈਨ ਸਿੰਘ ਨੇ ਕਿਹਾ ਕਿ ਨਾਮਧਾਰੀ ਸਿੱਖ ਭਾਈਚਾਰੇ ਵਿੱਚ ਦੋ ਧਾਮ ਹਨ। ਇਕ ਧਾਮ ਲੁਧਿਆਣਾ ਵਿਚ ਸ੍ਰੀ ਭੈਣੀ ਸਾਹਿਬ ਹੈ, ਜਿਸ ਦਾ ਪ੍ਰਬੰਧ ਸਤਿਗੁਰੂ ਉਦੈ ਸਿੰਘ ਕਰਦੇ ਹਨ ਅਤੇ ਦੂਜਾ ਧਾਮ ਜੀਵਨ ਨਗਰ ਰਾਣੀਆਂ ਵਿਚ ਹੈ, ਇਸ ਡੇਰੇ ਦਾ ਪ੍ਰਬੰਧ ਉਦੈ ਸਿੰਘ ਦੇ ਭਰਾ ਠਾਕੁਰ ਦਲੀਪ ਸਿੰਘ ਕਰਦੇ ਹਨ। ਅੱਜ ਸਵੇਰੇ ਸਤਿਗੁਰੂ ਉਦੈ ਸਿੰਘ ਦੇ ਪੈਰੋਕਾਰ ਡੇਰਾ ਜੀਵਨ ਨਗਰ ਦੇ ਨਾਲ ਲੱਗਦੀ 12 ਏਕੜ ਜ਼ਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਆਏ ਸਨ। ਜ਼ਮੀਨ ਸ਼੍ਰੀ ਜੀਵਨ ਨਗਰ ਨਾਮਧਾਰੀ ਧਾਮ ਦੇ ਨਾਲ ਲੱਗਦੀ ਹੈ।

ਦਲੀਪ ਸਿੰਘ ਦੇ ਚੇਲੇ ਮਿੱਠੂ ਸਿੰਘ ਦਾ ਦਾਅਵਾ ਹੈ ਕਿ ਇਹ ਜ਼ਮੀਨ ਉਸ ਦੀ ਹੈ। ਇਸ ਦੌਰਾਨ ਦੋਵਾਂ ਧਿਰਾਂ ਵਿੱਚ ਲੜਾਈ ਵੀ ਹੋਈ। ਸਤਿਗੁਰੂ ਉਦੈ ਸਿੰਘ ਦੇ ਲਗਭਗ 250 ਪੈਰੋਕਾਰ ਜ਼ਮੀਨ ‘ਤੇ ਕਬਜ਼ਾ ਕਰਨਾ ਚਾਹੁੰਦੇ ਸਨ। ਇਸ ਤੋਂ ਬਾਅਦ ਪੈਰੋਕਾਰਾਂ ਨੇ ਡੇਰੇ ‘ਤੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਮੁੱਦੇ ਨੂੰ ਲੈ ਕੇ ਦੋਵਾਂ ਡੇਰਿਆਂ ਦੇ ਸਮਰਥਕ ਆਹਮੋ-ਸਾਹਮਣੇ ਹੋ ਗਏ ਅਤੇ ਗੋਲੀਆਂ ਚਲਾਈਆਂ ਗਈਆਂ। ਇਸ ‘ਚ 6 ਲੋਕਾਂ ਨੂੰ ਗੋਲੀ ਲੱਗੀ ਹੈ।

ਇਹ ਸਾਰਾ ਵਿਵਾਦ ਰਾਣੀਆ ਦੇ ਜੀਵਨ ਨਗਰ ਇਲਾਕੇ ਵਿੱਚ ਡੇਰੇ ਦੀ 12 ਏਕੜ ਜ਼ਮੀਨ ਨੂੰ ਲੈ ਕੇ ਹੋਇਆ। ਦੱਸਿਆ ਜਾ ਰਿਹਾ ਹੈ ਕਿ ਸਤਿਗੁਰੂ ਉਦੈ ਸਿੰਘ ਦੇ ਸਮਰਥਕਾਂ ਅਤੇ ਸਤਿਗੁਰੂ ਦਲੀਪ ਸਿੰਘ ਦੇ ਸਮਰਥਕਾਂ ਵਿਚਕਾਰ ਅੰਨ੍ਹੇਵਾਹ ਗੋਲੀਬਾਰੀ ਹੋਈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲੀਸ ਮੌਕੇ ’ਤੇ ਪੁੱਜੀ ਤਾਂ ਪੁਲੀਸ ’ਤੇ ਗੋਲੀਆਂ ਵੀ ਚਲਾਈਆਂ ਗਈਆਂ।

ਜਵਾਬ ਵਿੱਚ ਪੁਲਿਸ ਨੇ ਵੀ ਭੀੜ ਨੂੰ ਸ਼ਾਂਤ ਕਰਨ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਅਜੇ ਤੱਕ ਇਸ ਮਾਮਲੇ ‘ਚ ਕਿਸੇ ਦੀ ਮੌਤ ਦੀ ਕੋਈ ਖਬਰ ਨਹੀਂ ਹੈ। ਪਰ 6 ਲੋਕਾਂ ਨੂੰ ਗੋਲੀ ਲੱਗੀ ਹੈ ਅਤੇ ਉਹ ਗੰਭੀਰ ਰੂਪ ਨਾਲ ਜ਼ਖਮੀ ਹਨ। ਡਾਕਟਰਾਂ ਨੇ 4 ਲੋਕਾਂ ਨੂੰ ਸਿਵਲ ਹਸਪਤਾਲ ਸਿਰਸਾ ਤੋਂ ਅਗਰੋਹਾ ਮੈਡੀਕਲ ਲਈ ਰੈਫਰ ਕਰ ਦਿੱਤਾ ਹੈ।

ਇਸ ਦੇ ਨਾਲ ਹੀ 2 ਲੋਕ ਸਿਰਸਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਐਸਪੀ ਵਿਕਰਾਂਤ ਭੂਸ਼ਣ ਨੇ ਵੀ ਮੌਕੇ ‘ਤੇ ਪਹੁੰਚ ਕੇ ਸਥਿਤੀ ‘ਤੇ ਕਾਬੂ ਪਾਇਆ। ਜੀਵਨ ਨਗਰ ਇਲਾਕੇ ‘ਚ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...