ਹਰਿਆਣਾ ਕੈਬਨਿਟ ਦੀ ਮੀਟਿੰਗ ਮਾਰਚ ਦੇ ਪਹਿਲੇ ਹਫ਼ਤੇ ਹੋਵੇਗੀ। ਇਸ ਸਬੰਧੀ ਸਰਕਾਰ ਵੱਲੋਂ ਤਰੀਕ ਤੈਅ ਕੀਤੀ ਗਈ ਹੈ। ਮੁੱਖ ਸਕੱਤਰ ਸੰਜੀਵ ਕੌਸ਼ਲ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕੈਬਨਿਟ ਮੀਟਿੰਗ ਦੀ ਤਰੀਕ 6 ਮਾਰਚ ਤੈਅ ਕੀਤੀ ਗਈ ਹੈ।
ਇਸ ਦਿਨ ਸਵੇਰੇ 11 ਵਜੇ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਹਰਿਆਣਾ ਸਿਵਲ ਸਕੱਤਰੇਤ ਵਿੱਚ ਕੈਬਨਿਟ ਮੀਟਿੰਗ ਹੋਵੇਗੀ। ਇਸ ਬੈਠਕ ‘ਚ ਸਾਰੇ ਮੰਤਰੀ ਮੌਜੂਦ ਰਹਿਣਗੇ।ਇਸ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦੇ ਸਕਦੇ ਹਨ।
