ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੇ ਦੌਰੇ ‘ਤੇ ਹਨ। ਜਿਸ ਦੌਰਾਨ ਉਹ ਰਾਧਾ ਸੁਆਮੀ ਸਤਿਸੰਗ ਬਿਆਸ ਅੰਮ੍ਰਿਤਸਰ ਪਹੁੰਚੇ। ਇੱਥੇ ਉਨ੍ਹਾਂ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਅਧਿਆਤਮਕ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਨਾਇਬ ਸਿੰਘ ਸੈਣੀ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਦਰਸ਼ਨ ਕਰਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵੀ ਸਾਂਝੀ ਕੀਤੀ।

ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਐਕਸ ‘ਤੇ ਦੌਰੇ ਦੀ ਵੀਡੀਓ ਵੀ ਸਾਂਝੀ ਕੀਤੀ। ਨਾਲ ਹੀ ਉਨ੍ਹਾਂ ਲਿਖਿਆ ਕਿ ‘ਰਾਧਾ ਸੁਆਮੀ ਸਤਿਸੰਗ ਬਿਆਸ ਦੇ ਅਧਿਆਤਮਕ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਇਸ ਮੌਕੇ ਬਾਬਾ ਜੀ ਤੋਂ ਵੱਖ-ਵੱਖ ਅਧਿਆਤਮਿਕ ਅਤੇ ਸਮਾਜਿਕ ਵਿਸ਼ਿਆਂ ‘ਤੇ ਮਾਰਗਦਰਸ਼ਨ ਪ੍ਰਾਪਤ ਕੀਤਾ।” ਇਸ ਤੋਂ ਬਾਅਦ ਮੁੱਖ ਮੰਤਰੀ ਨਾਇਬ ਸੈਣੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਵੀ ਗਏ।












