ਹਰਿਆਣਾ ‘ਚ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੂੰ ਇੱਕ ਹੋਰ ਝਟਕਾ ਲੱਗਾ ਹੈ। ਬਰਵਾਲਾ ਤੋਂ ਜੇਜੇਪੀ ਵਿਧਾਇਕ ਜੋਗੀਰਾਮ ਸਿਹਾਗ ਨੇ ਵੀ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਪੱਤਰ ਵੀ ਵਾਇਰਲ ਹੋ ਰਿਹਾ ਹੈ।

ਉਨ੍ਹਾਂ ਦੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਸਥਿਤੀ ਅਜੇ ਸਪੱਸ਼ਟ ਨਹੀਂ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਕਾਂਗਰਸ ‘ਚ ਵੀ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਸਿਹਾਗ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਰੀਬੀ ਰਹੇ ਹਨ ਤੇ ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦੀ ਵੀ ਚਰਚਾ ਹੈ।
ਦੱਸ ਦਈਏ ਕਿ ਪਾਰਟੀ ਦੇ ਸੂਬਾ ਪ੍ਰਧਾਨ ਨਿਸ਼ਾਨ ਸਿੰਘ ਵੀ ਪਾਰਟੀ ਛੱਡ ਚੁੱਕੇ ਹਨ। ਜਲਦੀ ਹੀ ਉਹ ਅਜੈ ਚੌਟਾਲਾ ਨੂੰ ਲਿਖਤੀ ਅਸਤੀਫਾ ਸੌਂਪਣਗੇ। ਨਿਸ਼ਾਨ ਸਿੰਘ ਦੇ ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ।












