October 23, 2026, 7:40 pm
----------- Advertisement -----------
HomeNewsBreaking Newsਕਿਸਾਨ ਅੱਜ ਦਿੱਲੀ ਵੱਲ ਕਰਨਗੇ ਕੂਚ, ਅੱਗੇ ਵਧਣ ਤੋਂ ਪਹਿਲਾਂ ਹਰਿਆਣਾ ਪੁਲਿਸ...

ਕਿਸਾਨ ਅੱਜ ਦਿੱਲੀ ਵੱਲ ਕਰਨਗੇ ਕੂਚ, ਅੱਗੇ ਵਧਣ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਜਾਰੀ ਕੀਤੀ ਚਿਤਾਵਨੀ

Published on

----------- Advertisement -----------

ਸ਼ੰਭੂ ਬਾਰਡਰ, 21 ਫਰਵਰੀ 2024 – ਐਤਵਾਰ ਨੂੰ ਕਿਸਾਨਾਂ ਤੇ ਸਰਕਾਰਾਂ ਵਿਚਾਲੇ ਚੌਥੇ ਦੌਰ ਦੀ ਮੀਟਿੰਗ ‘ਚ ਗੱਲ ਕਿਸੇ ਵੀ ਸਿਰੇ ਨਹੀਂ ਚੜ੍ਹ ਸਕੀ। ਜਿਸ ਤੋਂ ਬਾਅਦ ਹੁਣ ਕਿਸਾਨਾਂ ਨੇ ਦਿੱਲੀ ਮਾਰਚ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਚਾਰ ਦੌਰ ਦੀਆਂ ਮੀਟਿੰਗਾਂ ਦੌਰਾਨ ਪੰਜ ਦਿਨਾਂ ਦੀ ਸ਼ਾਂਤੀ ਤੋਂ ਬਾਅਦ ਅੱਜ ਕਿਸਾਨਾਂ ਨੇ ਦਿੱਲੀ ਵੱਲ ਵਧਣ ਦਾ ਐਲਾਨ ਕੀਤਾ ਹੈ।

ਕਿਸਾਨਾਂ ਨੇ ਦਿੱਲੀ ਮਾਰਚ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜੇਸੀਬੀ ਮਸ਼ੀਨਾਂ ਦੇ ਨਾਲ-ਨਾਲ ਵੱਡੀਆਂ ਪੋਕਲੇਨ ਮਸ਼ੀਨਾਂ ਵੀ ਪੁਲੀਸ ਬੈਰੀਕੇਡ ਤੋੜਨ ਲਈ ਸ਼ੰਭੂ ਸਰਹੱਦ ’ਤੇ ਪੁੱਜ ਗਈਆਂ ਹਨ। ਇਨ੍ਹਾਂ ਮਸ਼ੀਨਾਂ ਨੂੰ ਪੁਲਿਸ ਦੇ ਅੱਥਰੂ ਗੈਸ ਦੇ ਗੋਲਿਆਂ ਅਤੇ ਰਬੜ ਦੀਆਂ ਗੋਲੀਆਂ ਤੋਂ ਬਚਾਉਣ ਲਈ ਵੀ ਸੋਧਿਆ ਗਿਆ ਹੈ। ਉਧਰ, ਕਿਸਾਨਾਂ ਦੀਆਂ ਵੱਡੀਆਂ-ਵੱਡੀਆਂ ਮਸ਼ੀਨਾਂ ਵੇਖ ਹਰਿਆਣਾ ਸਰਕਾਰ ਵੀ ਅਲਰਟ ਹੋ ਗਈ ਹੈ। ਹਰਿਆਣਾ ਪੁਲਿਸ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਬੈਰੀਕੇਡ ਤੋੜੇ ਤਾਂ ਕਾਨੂੰਨੀ ਕਾਰਵਾਈ ਹੋਵੇਗੀ।

ਹਰਿਆਣਾ ਪੁਲਿਸ ਨੇ ਬਾਰਡਰ ‘ਤੇ ਬੈਰੀਕੇਡਿੰਗ ਮਜ਼ਬੂਤ ਕਰਦਿਆਂ ਸੁਰੱਖਿਆ ਬਲਾਂ ਦੀ ਨਫਰੀ ਵੀ ਵਧਾ ਦਿੱਤੀ ਹੈ। ਜਲਤੋਪਾਂ ਆਦਿ ਦਾ ਉਚੇਚੇ ਤੌਰ ਉਤੇ ਪ੍ਰਬੰਧ ਕੀਤਾ ਗਿਆ ਹੈ। ਨੀਮ ਫੌਜੀ ਬਲਾਂ ਨੂੰ ਘੱਗਰ ਦਰਿਆ ਉਤੇ ਤਾਇਨਾਤ ਕੀਤਾ ਗਿਆ ਹੈ। ਪੰਜਾਬ ਹਰਿਆਣਾ ਸੀਮਾ ਉਤੇ ਪੈਂਦੇ ਸਾਰੇ ਛੋਟੇ ਵੱਡੇ ਰਸਤਿਆਂ ’ਤੇ ਪੁਲਿਸ ਦਾ ਪਹਿਰਾ ਵਧਾ ਦਿੱਤਾ ਗਿਆ ਹੈ।

ਦੱਸ ਦਈਏ ਕਿ ਕੁਝ ਹੀ ਦੇਰ ਵਿਚ ਕਿਸਾਨ ਵੱਡੇ ਕਾਫਲਿਆਂ ਦੇ ਰੂਪ ਵਿਚ ਪੰਜਾਬ-ਹਰਿਆਣਾ ਦੇ ਬਾਰਡਰ ਤੋਂ ਅੱਗੇ ਦਿੱਲੀ ਵੱਲ ਰਵਾਨਾ ਹੋਣਗੇ। ਇਸ ਦੌਰਾਨ ਸ਼ੰਭੂ ਬੈਰੀਅਰ ਉਤੇ ਕਿਸਾਨਾਂ ਦੀ ਗਿਣਤੀ ਬਹੁਤ ਵਧ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...