ਹਰਿਆਣਾ ਦੇ ਮਹਿੰਦਰਗੜ੍ਹ ਕਨੀਨਾ ਵਿੱਚ ਵਾਪਰੇ ਭਿਆਨਕ ਸਕੂਲ ਬੱਸ ਹਾਦਸੇ ਵਿੱਚ ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਦਾ ਵੱਡਾ ਐਕਸ਼ਨ ਸਾਹਮਣੇ ਆਇਆ ਹੈ। ਮੰਤਰੀ ਅਸੀਮ ਗੋਇਲ ਨੇ ਸਭ ਤੋਂ ਪਹਿਲਾਂ ਬੱਚਿਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਭਿਆਨਕ ਹਾਦਸੇ ਤੋਂ ਬਾਅਦ ਹਰਿਆਣਾ ਰਾਜ ਭਰ ਦੇ ਸਕੂਲਾਂ ਦੇ ਵਾਹਨਾਂ ਦੀ ਫਿਟਨੈੱਸ ਦੀ ਜਾਂਚ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਸ ਦੇ ਨਾਲ ਹੀ ਸਥਾਨਕ ਡੀਟੀਓ ਨੂੰ ਸਕੂਲ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ਟਰਾਂਸਪੋਰਟ ਮੰਤਰੀ ਨੇ ਬੱਸ ਦੇ ਦਸਤਾਵੇਜ਼ ਪੂਰੇ ਨਾ ਕਰਨ ਦੇ ਮਾਮਲੇ ਵਿੱਚ ਦੋਸ਼ੀ ਅਧਿਕਾਰੀ ਨੂੰ ਮੁਅੱਤਲ ਕਰਨ ਦੀ ਗੱਲ ਵੀ ਕਹੀ।
ਦੱਸ ਦਈਏ ਕਿ ਹਰਿਆਣਾ ਦੇ ਮਹਿੰਦਰਗੜ੍ਹ ‘ਚ ਵੀਰਵਾਰ ਸਵੇਰੇ ਇਕ ਤੇਜ਼ ਰਫਤਾਰ ਨਿੱਜੀ ਸਕੂਲ ਦੀ ਬੱਸ ਪਲਟ ਗਈ। ਇਸ ਹਾਦਸੇ ‘ਚ 6 ਬੱਚਿਆਂ ਦੀ ਮੌਤ ਹੋ ਗਈ, ਜਦਕਿ 22 ਬੱਚੇ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 5 ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ, ਜਦਕਿ 1 ਦੀ ਹਸਪਤਾਲ ‘ਚ ਮੌਤ ਹੋਈ। ਹਾਦਸੇ ਵਿੱਚ ਮਰਨ ਵਾਲੇ ਬੱਚਿਆਂ ਦੀ ਪਛਾਣ ਸਤਿਅਮ (16), ਯੁਵਰਾਜ (14), ਦੋ ਭਰਾਵਾਂ ਯਸ਼ੂ ਅਤੇ ਅੰਸ਼ੂ, ਵੰਸ਼ (14) ਅਤੇ ਰਿੱਕੀ (15) ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਸਕੂਲ ਪ੍ਰਿੰਸੀਪਲ ਦੀਪਤੀ ਰਾਓ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
----------- Advertisement -----------
ਹਰਿਆਣਾ ਸਕੂਲ ਬੱਸ ਹਾਦਸੇ ‘ਚ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਨੇ ਲਿਆ ਵੱਡਾ ਐਕਸ਼ਨ
Published on
----------- Advertisement -----------
----------- Advertisement -----------












