September 13, 2026, 8:05 pm
----------- Advertisement -----------
HomeNewsEducationਹਰਿਆਣਾ ਦੀ ਹਿਮਾਨੀ ਦੇਸ਼ਵਾਲ ਬਣੀ ਜੱਜ, HPJSC 'ਚ ਛੇਵਾਂ ਰੈਂਕ ਕੀਤਾ ਹਾਸਲ

ਹਰਿਆਣਾ ਦੀ ਹਿਮਾਨੀ ਦੇਸ਼ਵਾਲ ਬਣੀ ਜੱਜ, HPJSC ‘ਚ ਛੇਵਾਂ ਰੈਂਕ ਕੀਤਾ ਹਾਸਲ

Published on

----------- Advertisement -----------

ਹਰਿਆਣਾ ਦੇ ਝੱਜਰ ਦੇ ਬਹਾਦਰਗੜ੍ਹ ਦੇ ਇੱਕ ਕਿਸਾਨ ਪਰਿਵਾਰ ਦੀ ਧੀ ਹਿਮਾਚਲ ਪ੍ਰਦੇਸ਼ ਵਿੱਚ ਜੱਜ ਬਣ ਗਈ ਹੈ। ਪਿੰਡ ਜਸੌਰਖੇੜੀ ਦੀ ਰਹਿਣ ਵਾਲੀ ਹਿਮਾਨੀ ਦੇਸ਼ਵਾਲ ਨੇ ਹਿਮਾਚਲ ਪ੍ਰਦੇਸ਼ ਜੁਡੀਸ਼ੀਅਲ ਸਰਵਿਸ ਮੁਕਾਬਲੇ ਦੀ ਪ੍ਰੀਖਿਆ ਵਿੱਚ ਛੇਵਾਂ ਰੈਂਕ ਹਾਸਲ ਕੀਤਾ ਹੈ। ਹਿਮਾਨੀ ਦੀ ਕਾਮਯਾਬੀ ਕਾਰਨ ਜੱਦੀ ਪਿੰਡ ਵਿੱਚ ਜਸ਼ਨ ਦਾ ਮਾਹੌਲ ਹੈ। ਇਸ ਦੇ ਨਾਲ ਹੀ ਹਿਮਾਨੀ ਨੂੰ ਜੱਜ ਬਣਨ ‘ਤੇ ਵਧਾਈ ਦੇਣ ਲਈ ਘਰ ‘ਚ ਵੀ ਭੀੜ ਲੱਗੀ ਹੋਈ ਹੈ।

ਦੱਸ ਦਈਏ ਕਿ 24 ਸਾਲ ਦੀ ਹਿਮਾਨੀ ਦੇ ਪਿਤਾ ਦਿਨੇਸ਼ ਦੇਸ਼ਵਾਲ ਇੱਕ ਕਿਸਾਨ ਹਨ ਅਤੇ ਮਾਂ ਕਵਿਤਾ ਇੱਕ ਘਰੇਲੂ ਔਰਤ ਹੈ। ਹਿਮਾਨੀ ਨੇ 2022 ਵਿੱਚ ਐਮਡੀਯੂ ਯੂਨੀਵਰਸਿਟੀ, ਰੋਹਤਕ ਤੋਂ ਐਲਐਲਬੀ ਦੀ ਪ੍ਰੀਖਿਆ ਪਾਸ ਕੀਤੀ ਸੀ। ਉਦੋਂ ਤੋਂ ਉਸ ਨੇ ਜੁਡੀਸ਼ੀਅਲ ਟੈਸਟ ਦੀ ਤਿਆਰੀ ਸ਼ੁਰੂ ਕਰ ਦਿੱਤੀ। ਹਿਮਾਨੀ ਨੇ ਪ੍ਰਤਾਪ ਸੀਨੀਅਰ ਸੈਕੰਡਰੀ ਸਕੂਲ ਖਰਖੌਦਾ ਤੋਂ 12ਵੀਂ ਪਾਸ ਕੀਤੀ। ਹਿਮਾਨੀ ਦਾ ਮੰਨਣਾ ਹੈ ਕਿ ਇਸ ਪ੍ਰੀਖਿਆ ਨੂੰ ਪਾਸ ਕਰਨ ਲਈ ਇੰਟਰਨੈੱਟ ਮੀਡੀਆ ਤੋਂ ਦੂਰੀ ਬਣਾਈ ਰੱਖਣਾ ਜ਼ਰੂਰੀ ਹੈ।

ਔਨਲਾਈਨ ਪੜ੍ਹਾਈ ਲਈ ਇੰਟਰਨੈਟ ਦੀ ਵਰਤੋਂ ਵੀ ਜ਼ਰੂਰੀ ਹੈ। ਇਸ ਲਈ ਉਸਨੇ ਔਨਲਾਈਨ ਦੇ ਨਾਲ-ਨਾਲ ਔਫਲਾਈਨ ਵੀ ਪੜ੍ਹਾਈ ਕੀਤੀ। ਸਖ਼ਤ ਮਿਹਨਤ ਅਤੇ ਲਗਨ ਨਾਲ ਉਸ ਨੇ ਆਪਣੇ ਮਾਪਿਆਂ ਦਾ ਸੁਪਨਾ ਪੂਰਾ ਕੀਤਾ ਹੈ। ਹਿਮਾਨੀ ਅਨੁਸਾਰ ਉਹ ਭਵਿੱਖ ਵਿੱਚ ਵੀ ਆਪਣੀ ਪੜ੍ਹਾਈ ਜਾਰੀ ਰੱਖੇਗੀ। ਹਿਮਾਨੀ ਦਾ ਛੋਟਾ ਭਰਾ ਦਿੱਲੀ ਵਿੱਚ ਆਡੀਟਰ ਵਜੋਂ ਤਾਇਨਾਤ ਹੈ। ਇਸ ਦੇ ਨਾਲ ਹੀ ਉਸ ਦੇ ਮਾਤਾ-ਪਿਤਾ ਨੇ ਉਸ ਨੂੰ ਮਿਠਾਈ ਖਿਲਾ ਕੇ ਅੱਗੇ ਵਧਣ ਦਾ ਆਸ਼ੀਰਵਾਦ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...