July 25, 2026, 6:01 pm
----------- Advertisement -----------
HomeNewsBreaking Newsਕਰਨਾਲ 'ਚ ਸੜਕ ਹਾਦਸੇ ਤੋਂ ਬਾਅਦ ਕੀਤਾ ਹਾਈਵੇਅ ਜਾਮ, ਕਾਰ ਚਾਲਕ ਨੂੰ...

ਕਰਨਾਲ ‘ਚ ਸੜਕ ਹਾਦਸੇ ਤੋਂ ਬਾਅਦ ਕੀਤਾ ਹਾਈਵੇਅ ਜਾਮ, ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

Published on

----------- Advertisement -----------

 ਕਰਨਾਲ ਦੇ ਪਿੰਡ ਮੁਰਾਦਗੜ੍ਹ ਵਿੱਚ ਪਿੰਡ ਵਾਸੀਆਂ ਨੇ ਲਾਸ਼ ਰੱਖ ਕੇ ਇੰਦਰੀ ਹਾਈਵੇਅ ਜਾਮ ਕਰ ਦਿੱਤਾ। ਪਿੰਡ ਵਾਸੀਆਂ ਨੇ ਔਰਤ ਨੂੰ ਕੁਚਲਣ ਵਾਲੇ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਕਾਰ ਔਰਤ ਨੂੰ ਕਰੀਬ 30 ਮੀਟਰ ਤੱਕ ਘਸੀਟ ਕੇ ਲੈ ਗਈ। ਜਿਸ ‘ਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। 

ਦੱਸ ਦਈਏ ਕਿ ਜਾਮ ਦੀ ਸੂਚਨਾ ਮਿਲਦੇ ਹੀ ਡੀਐਸਪੀ ਸੁਭਾਸ਼ ਚੰਦਰ ਮੌਕੇ ’ਤੇ ਪਹੁੰਚੇ। ਇਸ ਮਗਰੋਂ ਉਨ੍ਹਾਂ ਨੇ ਕਾਰਵਾਈ ਦਾ ਭਰੋਸਾ ਦੇ ਕੇ ਜਾਮ ਸ਼ਾਂਤ ਕਰਵਾਇਆ। ਪਰਿਵਾਰ ਨੇ ਪਿੰਡ ਦੇ ਚਾਰ ਵਿਅਕਤੀਆਂ ਦੇ ਨਾਂ ਪੁਲਿਸ ਨੂੰ ਦਿੱਤੇ ਹਨ। ਪੁਲਿਸ ਨੇ ਕਿਹਾ ਹੈ ਕਿ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਹੁਣ ਪੁਲਿਸ ਦੀ ਮੌਜੂਦਗੀ ਵਿੱਚ ਮਹਿਲਾ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ। 

ਮ੍ਰਿਤਕਾ ਦੀ ਪਛਾਣ ਮਮਤਾ (37) ਵਜੋਂ ਹੋਈ ਹੈ। ਉਸ ਦੇ ਪਤੀ ਸਤੀਸ਼ ਕੁਮਾਰ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ 18 ਸਾਲ ਪਹਿਲਾਂ ਮਮਤਾ ਨਾਲ ਹੋਇਆ ਸੀ। ਅਸੀਂ ਦੋਵੇਂ ਦਿਹਾੜੀਦਾਰ ਮਜ਼ਦੂਰਾਂ ਵਜੋਂ ਕੰਮ ਕਰਕੇ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰ ਰਹੇ ਸੀ। ਸ਼ਨੀਵਾਰ ਨੂੰ ਵੀ ਉਨ੍ਹਾਂ ਦੀ ਪਤਨੀ ਮਮਤਾ ਰੋਜ਼ਾਨਾ ਦੀ ਤਰ੍ਹਾਂ ਕੰਮ ‘ਤੇ ਗਈ ਹੋਈ ਸੀ। ਸ਼ਾਮ ਕਰੀਬ 6:30 ਵਜੇ ਜਦੋਂ ਉਹ ਪੈਦਲ ਘਰ ਆ ਰਿਹਾ ਸੀ। ਕਾਰ ਪਿੱਛੇ ਤੋਂ ਤੇਜ਼ ਰਫ਼ਤਾਰ ਆਈ ਤੇ ਉਸ ਨੂੰ ਕੁਚਲ ਕੇ ਫ਼ਰਾਰ ਹੋ ਗਈ। 

ਸਤੀਸ਼ ਕੁਮਾਰ ਨੇ ਦੱਸਿਆ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਉਹ ਆਪਣੀ ਪਤਨੀ ਤੋਂ ਕਰੀਬ 100 ਮੀਟਰ ਦੂਰ ਸੀ। ਇਸ ਦੌਰਾਨ ਉਸ ਨੇ ਡਰਾਈਵਰ ਨੂੰ ਜ਼ੋਰ-ਜ਼ੋਰ ਨਾਲ ਆਵਾਜ਼ ਲਗਾਈ, ਪਰ ਇਸ ਤੋਂ ਬਾਅਦ ਵੀ ਦੋਸ਼ੀ ਨੇ ਉਸ ਦੀ ਪਤਨੀ ਨੂੰ ਕੁਚਲ ਦਿੱਤਾ। ਘਟਨਾ ਤੋਂ ਬਾਅਦ ਦੋਸ਼ੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਇਸ ਦੌਰਾਨ ਗੱਡੀ ਦਾ ਨੰਬਰ ਨੋਟ ਨਹੀਂ ਹੋ ਸਕਿਆ ਪਰ ਹੁਣ ਪਤਾ ਲੱਗਾ ਹੈ ਕਿ ਦੋਸ਼ੀ ਕੌਣ ਹੈ। ਕਾਰ ਵਿੱਚ ਦੋ ਵਿਅਕਤੀ ਸਵਾਰ ਸਨ। 

ਸਤੀਸ਼ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਜਦੋਂ ਉਹ ਭੱਜ ਕੇ ਆਪਣੀ ਪਤਨੀ ਮਮਤਾ ਕੋਲ ਗਿਆ ਤਾਂ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਹਾਦਸੇ ਤੋਂ ਬਾਅਦ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਸਤੀਸ਼ ਕੁਮਾਰ ਨੇ ਦੱਸਿਆ ਕਿ ਉਸ ਦੇ ਤਿੰਨ ਬੱਚੇ ਹਨ। ਸਭ ਤੋਂ ਵੱਡੀ ਲੜਕੀ ਤਮੰਨਾ, ਉਸ ਤੋਂ ਬਾਅਦ ਛੋਟੀ ਸ਼ਾਲੂ ਅਤੇ ਸਭ ਤੋਂ ਛੋਟਾ ਪੁੱਤਰ ਸਾਹਿਲ ਹੈ ਜੋ ਸਰਕਾਰੀ ਸਕੂਲ ਵਿੱਚ ਪੜ੍ਹਦਾ ਹੈ। ਅਸੀਂ ਸਖ਼ਤ ਮਿਹਨਤ ਕਰਕੇ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰ ਰਹੇ ਸੀ। ਮਮਤਾ ਦੀ ਮੌਤ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...