September 22, 2026, 11:00 pm
----------- Advertisement -----------
HomeNewsBreaking Newsਕਿਸਾਨ ਅੰਦੋਲਨ - ਅੰਬਾਲਾ ਤੋਂ ਦਿੱਲੀ ਜਾਣ ਲਈ 4 ਰੂਟ ਕੀਤੇ ਤੈਅ,...

ਕਿਸਾਨ ਅੰਦੋਲਨ – ਅੰਬਾਲਾ ਤੋਂ ਦਿੱਲੀ ਜਾਣ ਲਈ 4 ਰੂਟ ਕੀਤੇ ਤੈਅ, ਪੜੋ ਵੇਰਵਾ

Published on

----------- Advertisement -----------

ਸੰਯੁਕਤ ਕਿਸਾਨ ਮੋਰਚਾ (SKM) ਅਤੇ ਕਿਸਾਨ ਮਜ਼ਦੂਰ ਮੋਰਚਾ ਸਮੇਤ 26 ਕਿਸਾਨ ਜਥੇਬੰਦੀਆਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨਗੀਆਂ। ਪੰਜਾਬ ਦੇ ਕਿਸਾਨ ਦਿੱਲੀ ਜਾਣ ਲਈ 10 ਹਜ਼ਾਰ ਟਰੈਕਟਰ ਟਰਾਲੀਆਂ ‘ਤੇ ਹਰਿਆਣਾ ‘ਚ ਦਾਖਲ ਹੋਣਗੇ। ਇਸ ਲਈ ਸ਼ੰਭੂ ਬਾਰਡਰ, ਡੱਬਵਾਲੀ ਅਤੇ ਖਨੌਰੀ ਬਾਰਡਰ ਦੀ ਚੋਣ ਕੀਤੀ ਗਈ ਹੈ। ਇਸਦੇ ਮੱਦੇਨਜ਼ਰ ਹਰਿਆਣਾ ਵਿੱਚ ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਸ਼ੁਰੂ ਹੋ ਗਈਆਂ ਹਨ। ਪੁਲਿਸ ਆਗੂਆਂ ਨੂੰ ਨਜ਼ਰਬੰਦ ਕਰਨ ਲਈ ਉਨ੍ਹਾਂ ਦੇ ਘਰਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਦੇ ਰਸਤੇ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

 ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ ਨੂੰ ਸੀਮਿੰਟ ਦੇ ਬੈਰੀਕੇਡ ਲਗਾ ਕੇ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਘੱਗਰ ਦਰਿਆ ’ਤੇ ਬਣੇ ਪੁਲ ਨੂੰ ਵੀ ਬੰਦ ਕਰ ਦਿੱਤਾ ਹੈ। ਇਸ ਦੇ ਅੰਦਰ ਖੁਦਾਈ ਵੀ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨ ਟਰੈਕਟਰਾਂ ਨਾਲ ਇਸ ਵਿੱਚੋਂ ਲੰਘ ਨਾ ਸਕਣ। ਪੰਜਾਬ ਦੇ ਪਟਿਆਲਾ ਤੋਂ ਅੰਬਾਲਾ ਨੂੰ ਜਾਣ ਵਾਲੀ ਸੜਕ ਦਾ ਰੂਟ ਮੋੜ ਦਿੱਤਾ ਗਿਆ ਹੈ। ਪਟਿਆਲਾ ਦੇ ਡੀਸੀ ਸ਼ੌਕਤ ਅਹਿਮਦ ਨੇ ਦੱਸਿਆ ਕਿ ਅੰਬਾਲਾ ਤੋਂ ਦਿੱਲੀ ਜਾਣ ਲਈ 4 ਰੂਟ ਤੈਅ ਕੀਤੇ ਗਏ ਹਨ।

ਪਹਿਲਾ ਸ਼ੰਭੂ, ਰਾਜਪੁਰਾ, ਬਨੂੜ ਏਅਰਪੋਰਟ ਰੋਡ, ਡੇਰਾਬਸੀ, ਅੰਬਾਲਾ, ਦਿੱਲੀ ਹੈ। ਦੂਜੇ ਨੰਬਰ ‘ਤੇ ਦਿੱਲੀ ਤੋਂ ਸ਼ੰਭੂ, ਰਾਜਪੁਰਾ, ਬਨੂੜ, ਪੰਚਕੂਲਾ, ਨਾਡਾ ਸਾਹਿਬ, ਬਰਵਾਲਾ, ਸ਼ਹਿਜ਼ਾਦਪੁਰ, ਸਾਹਾ, ਸ਼ਾਹਬਾਦ ਹੈ। ਤੀਜੇ ਨੰਬਰ ‘ਤੇ ਦਿੱਲੀ ਤੋਂ ਰਾਜਪੁਰਾ, ਪਟਿਆਲਾ, ਪਿਹੋਵਾ, ਕੁਰੂਕਸ਼ੇਤਰ ਹੈ। ਚੌਥਾ ਰਸਤਾ ਰਾਜਪੁਰਾ, ਪਟਿਆਲਾ, ਪਿਹੋਵਾ ਤੋਂ 152D ਐਕਸਪ੍ਰੈਸਵੇਅ ਰਾਹੀਂ ਰੋਹਤਕ ਤੋਂ ਦਿੱਲੀ ਤੱਕ ਪਹੁੰਚਿਆ ਜਾ ਸਕਦਾ ਹੈ।ਸੋਨੀਪਤ, ਝੱਜਰ, ਪੰਚਕੂਲਾ ਤੋਂ ਬਾਅਦ ਕੈਥਲ ‘ਚ ਵੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

ਚੰਡੀਗੜ੍ਹ ਤੋਂ ਪੰਜਾਬ ਦੇ ਕਿਸਾਨ ਵੀ ਦਿੱਲੀ ਜਾਣ ਲਈ ਪੰਚਕੂਲਾ ਰਾਹੀਂ ਹਰਿਆਣਾ ਵਿੱਚ ਦਾਖਲ ਹੋ ਸਕਦੇ ਹਨ। ਕਿਸਾਨਾਂ ਨੂੰ ਰੋਕਣ ਲਈ ਸੂਬੇ ਵਿੱਚ 150 ਦੇ ਕਰੀਬ ਨਾਕੇ ਲਾਏ ਗਏ ਹਨ। ਹਰਿਆਣਾ ਪੁਲਿਸ ਅਨੁਸਾਰ ਨੈਸ਼ਨਲ ਹਾਈਵੇ-44 ‘ਤੇ ਆਵਾਜਾਈ ‘ਚ ਵਿਘਨ ਪੈਣ ਕਾਰਨ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੂੰ ਡੇਰਾਬੱਸੀ, ਬਰਵਾਲਾ/ਰਾਮਗੜ੍ਹ, ਸਾਹਾ, ਸ਼ਾਹਬਾਦ, ਕੁਰੂਕਸ਼ੇਤਰ ਜਾਂ ਪੰਚਕੂਲਾ, ਐਨ.ਐਚ-344 ਯਮੁਨਾਨਗਰ ਇੰਦਰੀ/ਪਿਪਲੀ ਰਾਹੀਂ ਦਿੱਲੀ ਜਾਣਾ ਪਵੇਗਾ।

 ਇਸੇ ਤਰ੍ਹਾਂ ਦਿੱਲੀ ਤੋਂ ਚੰਡੀਗੜ੍ਹ ਜਾਣ ਵਾਲੇ ਯਾਤਰੀ ਕਰਨਾਲ, ਇੰਦਰੀ/ਪਿਪਲੀ, ਯਮੁਨਾਨਗਰ, ਪੰਚਕੂਲਾ ਜਾਂ ਕੁਰੂਕਸ਼ੇਤਰ, ਸ਼ਾਹਬਾਦ, ਸਾਹਾ, ਬਰਵਾਲਾ, ਰਾਮਗੜ੍ਹ ਰਾਹੀਂ ਆਪਣੀ ਮੰਜ਼ਿਲ ‘ਤੇ ਪਹੁੰਚ ਸਕਦੇ ਹਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...