ਹਰਿਆਣਾ ਵਿਚ ਜੱਜਾਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵਧੀਕ ਜ਼ਿਲ੍ਹਾ ਸੈਸ਼ਨ ਜੱਜਾਂ ਸਮੇਤ 14 ਜ਼ਿਲ੍ਹਾ ਜੱਜਾਂ ਨੂੰ ਬਦਲ ਦਿੱਤਾ ਹੈ। ਇਹ ਹੁਕਮ 20 ਨਵੰਬਰ ਤੋਂ ਲਾਗੂ ਹੋਣਗੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੰਸਦ ਮੈਂਬਰ-ਵਿਧਾਇਕ ਨਾਲ ਸਬੰਧਤ ਮਾਮਲਿਆਂ ਦੀ ਦੇਖ-ਰੇਖ ਕਰਨ ਵਾਲੇ ਜੱਜ ਉਦੋਂ ਹੀ ਚਾਰਜ ਛੱਡਣਗੇ ਜਦੋਂ ਉਨ੍ਹਾਂ ਦੀ ਥਾਂ ਕੋਈ ਹੋਰ ਜੱਜ ਸ਼ਾਮਿਲ ਹੋਵੇਗਾ।














