June 18, 2026, 11:42 pm
----------- Advertisement -----------
HomeNewsBreaking Newsਗੁਰਦੁਆਰਾ ਦੇ ਸੇਵਾਦਾਰ ਦੀ ਮੌ+ਤ ਦਾ ਲਾਈਵ ਵੀਡੀਓ: ਨਗਰ ਕੀਰਤਨ 'ਚ ਗੁਰੂ...

ਗੁਰਦੁਆਰਾ ਦੇ ਸੇਵਾਦਾਰ ਦੀ ਮੌ+ਤ ਦਾ ਲਾਈਵ ਵੀਡੀਓ: ਨਗਰ ਕੀਰਤਨ ‘ਚ ਗੁਰੂ ਗ੍ਰੰਥ ਸਾਹਿਬ ਦੀ ਸੇਵਾ ਕਰਦੇ ਹੋਏ ਤਿਆਗੇ ਪ੍ਰਾਣ

Published on

----------- Advertisement -----------

ਫਰੀਦਾਬਾਦ, 28 ਨਵੰਬਰ 2023 – ਹਰਿਆਣਾ ਦੇ ਫਰੀਦਾਬਾਦ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਰੁਮਾਲਾ ਸਾਹਿਬ ਚੜ੍ਹਾ ਕੇ ਬੈਠਦੇ ਹੀ ਇਕ ਸੇਵਾਦਾਰ ਦੀ ਮੌਤ ਹੋ ਗਈ। ਇਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ ਗਿਆ। ਇਸ ਵਿੱਚ ਹਜ਼ਾਰਾਂ ਲੋਕਾਂ ਨੇ ਸ਼ਮੂਲੀਅਤ ਕੀਤੀ। ਗੁਰੂ ਗ੍ਰੰਥ ਸਾਹਿਬ ਦੀ ਸੇਵਾ ਕਰਦੇ ਹੋਏ ਸੇਵਾਦਾਰ ਦੀ ਮੌਤ ਦੀ ਲਾਈਵ ਵੀਡੀਓ ਵੀ ਸਾਹਮਣੇ ਆਈ ਹੈ।

ਜਾਣਕਾਰੀ ਅਨੁਸਾਰ ਐਨਆਈਟੀ ਫਰੀਦਾਬਾਦ ਦੇ 5 ਨੰਬਰ ਖੇਤਰ ਵਿੱਚ ਸਥਿਤ ਗੁਰੂਘਰ ਦੇ ਸੇਵਾਦਾਰ ਭਾਰਤ ਭੂਸ਼ਣ ਖਰਬੰਦਾ ਨੇ ਦਸ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਕਰਦਿਆਂ ਉੱਥੇ ਹੀ ਆਪਣੇ ਪ੍ਰਾਣ ਤਿਆਗ ਦਿੱਤੇ। ਸੋਮਵਾਰ ਨੂੰ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਸੀ। ਇਸ ਮੌਕੇ ਗੁਰਦੁਆਰਾ ਸ੍ਰੀਚੰਦ ਸਾਹਿਬ ਤੋਂ ਨਗਰ ਕੀਰਤਨ ਕੱਢਿਆ ਜਾ ਰਿਹਾ ਸੀ। ਇਸ ਵਿੱਚ ਪਾਵਨ ਪਾਲਕੀ ਸਾਹਿਬ ਦੀ ਸੇਵਾ ਭਾਰਤ ਭੂਸ਼ਣ ਖਰਬੰਦਾ ਕਰ ਰਹੇ ਸਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਤੇ ਰੁਮਾਲਾ ਸਾਹਿਬ ਚੜ੍ਹਾਉਂਦੇ ਹੀ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਹ ਪਾਲਕੀ ‘ਤੇ ਹੀ ਡਿੱਗ ਗਏ। ਉਸ ਨੂੰ ਤੁਰੰਤ ਡਾਕਟਰ ਕੋਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਦਿਲ ਦਾ ਦੌਰਾ ਪੈਣ ਦੀ ਗੱਲ ਆਖਦਿਆਂ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਦਾ ਰਸਮੀ ਸਸਕਾਰ ਕੀਤਾ ਗਿਆ ਅਤੇ ਸੇਵਾਦਾਰ ਭਾਰਤ ਭੂਸ਼ਣ ਖਰਬੰਦਾ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...