ਚੰਡੀਗੜ੍ਹ ‘ਚ ਹਰਿਆਣਾ ਪੁਲਿਸ ਦੇ ਕਾਂਸਟੇਬਲ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਚੰਡੀਗੜ੍ਹ ਪੁਲੀਸ ਚੌਕੀ ਸੈਕਟਰ 56 ਦੇ ਸਾਹਮਣੇ ਰਾਮ ਮੰਦਰ ਦੇ ਨਾਲ ਲੱਗਦੇ ਜੰਗਲਾਂ ਵਿੱਚੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਹਰਿਆਣਾ ਪੁਲੀਸ ਵਿੱਚ ਤਾਇਨਾਤ ਕਾਂਸਟੇਬਲ ਅਜੀਤ ਵਜੋਂ ਹੋਈ ਹੈ।
ਮੰਗਲਵਾਰ ਸਵੇਰੇ ਉਸ ਦੀ ਲਾਸ਼ ਸੈਕਟਰ-56 ਪੁਲਸ ਚੌਕੀ ਦੇ ਸਾਹਮਣੇ ਜੰਗਲ ‘ਚ ਪਈ ਮਿਲੀ। ਉਸ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਹਨ। ਸਰੀਰ ਦੇ ਜ਼ਖਮਾਂ ਤੋਂ ਸਾਫ਼ ਜਾਪਦਾ ਹੈ ਕਿ ਕਾਂਸਟੇਬਲ ਦੀ ਹੱਤਿਆ ਕੀਤੀ ਗਈ ਹੈ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸੈਕਟਰ-16 ਹਸਪਤਾਲ ਭੇਜ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਕਾਂਸਟੇਬਲ ਮਲੋਆ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮਲੋਆ ਥਾਣਾ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
----------- Advertisement -----------
ਚੰਡੀਗੜ੍ਹ ‘ਚ ਹਰਿਆਣਾ ਪੁਲਿਸ ਕਾਂਸਟੇਬਲ ਦਾ ਕਤਲ; ਖੂਨ ਨਾਲ ਲੱਥਪੱਥ ਮਿਲੀ ਲਾਸ਼
Published on
----------- Advertisement -----------
----------- Advertisement -----------