October 8, 2026, 4:51 am
----------- Advertisement -----------
HomeNewsHaryanaਹਰਿਆਣਾ ਦੀ ਮੀਟ ਫੈਕਟਰੀ 'ਚ ਨਾਈਟ੍ਰੋਜਨ ਗੈਸ ਹੋਈ ਲੀਕ, 18 ਔਰਤਾਂ ਹੋਈਆਂ...

ਹਰਿਆਣਾ ਦੀ ਮੀਟ ਫੈਕਟਰੀ ‘ਚ ਨਾਈਟ੍ਰੋਜਨ ਗੈਸ ਹੋਈ ਲੀਕ, 18 ਔਰਤਾਂ ਹੋਈਆਂ ਬੇਹੋਸ਼

Published on

----------- Advertisement -----------

 ਬੀਤੀ ਰਾਤ ਹਰਿਆਣਾ ਦੇ ਨੂਹ ਵਿੱਚ ਇੱਕ ਮੀਟ ਫੈਕਟਰੀ ਵਿੱਚ ਨਾਈਟ੍ਰੋਜਨ ਗੈਸ ਲੀਕ ਹੋ ਗਈ। ਫੈਕਟਰੀ ਵਿੱਚ ਕੰਮ ਕਰਨ ਵਾਲੀਆਂ 18 ਔਰਤਾਂ ਇਸ ਦੀ ਲਪੇਟ ਵਿੱਚ ਆ ਗਈਆਂ। ਉਹਨਾਂ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਅਤੇ ਪ੍ਰਸ਼ਾਸਨ ਹਾਦਸੇ ਦੀ ਜਾਂਚ ਕਰ ਰਿਹਾ ਹੈ।  

ਦੱਸ ਦਈਏ ਕਿ ਇਹ ਹਾਦਸਾ ਨਗੀਨਾ ਦੇ ਮਾਂਡੀਖੇੜਾ ਸਥਿਤ ਇੱਕ ਮੀਟ ਫੈਕਟਰੀ ਵਿੱਚ ਵਾਪਰਿਆ। ਇੱਥੇ ਅਲ ਨਾਵੇਦ ਐਗਰੋ ਫੂਡ ਦੇ ਕੋਲਡ ਸਟੋਰ ਤੋਂ ਗੈਸ ਲੀਕ ਹੋ ਗਈ। ਗੈਸ ਲੀਕ ਹੋਣ ਦੇ ਕੁਝ ਸਮੇਂ ਬਾਅਦ ਹੀ ਸਾਰੀਆਂ ਔਰਤਾਂ ਬੇਹੋਸ਼ੀ ਦੀ ਹਾਲਤ ‘ਚ ਜ਼ਮੀਨ ‘ਤੇ ਡਿੱਗਣ ਲੱਗੀਆਂ। ਇਸ ਤੋਂ ਬਾਅਦ ਹੰਗਾਮਾ ਹੋ ਗਿਆ। ਉੱਥੇ ਮੌਜੂਦ ਲੋਕਾਂ ਨੇ ਤੁਰੰਤ ਸਾਰੀਆਂ ਔਰਤਾਂ ਨੂੰ ਸਿਵਲ ਹਸਪਤਾਲ ਮਾਂਡੀਖੇੜਾ ਪਹੁੰਚਾਇਆ। 

ਜ਼ਿਕਰਯੋਗ ਹੈ ਕਿ ਕਈ ਕੰਮਕਾਜੀ ਔਰਤਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਲਾਕੇ ਦੇ ਲੋਕਾਂ ਅਨੁਸਾਰ ਇਹ ਹਾਦਸਾ ਅਣਗਹਿਲੀ ਕਾਰਨ ਵਾਪਰਿਆ ਹੈ। ਹਸਪਤਾਲ ਵਿੱਚ ਡਿਪਟੀ ਸਿਵਲ ਸਰਜਨ ਨੂਹ ਡਾ.ਸਰਵਜੀਤ ਕੁਮਾਰ ਨੇ ਦੱਸਿਆ ਕਿ ਮਾਂਡੀਖੇੜਾ ਦੀ ਮੀਟ ਫੈਕਟਰੀ ਵਿੱਚ ਗੈਸ ਲੀਕ ਹੋਣ ਕਾਰਨ ਪ੍ਰਭਾਵਿਤ ਹੋਈਆਂ ਔਰਤਾਂ ਦਾ ਇਲਾਜ ਕੀਤਾ ਜਾ ਰਿਹਾ ਹੈ। 18 ਔਰਤਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...