September 6, 2026, 8:50 am
----------- Advertisement -----------
HomeNewsHaryanaਕਰੰਟ ਲੱਗਣ ਨਾਲ ਪੁਲਸ ਮੁਲਾਜ਼ਮ ਦੀ ਮੌਤ

ਕਰੰਟ ਲੱਗਣ ਨਾਲ ਪੁਲਸ ਮੁਲਾਜ਼ਮ ਦੀ ਮੌਤ

Published on

----------- Advertisement -----------

ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਹਾਦਸਾ ਵਾਪਰ ਗਿਆ। ਜਿੱਥੇ ਇੱਕ ਪੁਲਿਸ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੋ ਬੱਚਿਆਂ (ਲੜਕੇ) ਦਾ ਪਿਤਾ ਸੀ। ਉਸਦਾ ਵੱਡਾ ਪੁੱਤਰ ਨਿਊਜ਼ੀਲੈਂਡ ਗਿਆ ਹੋਇਆ ਹੈ। ਜਦੋਂ ਕਿ ਦੂਜੇ ਪੁੱਤਰ ਦੀ ਉਮਰ ਸਿਰਫ਼ 17 ਸਾਲ ਹੈ।
ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਸੁਨੀਲ ਨੇ ਦੱਸਿਆ ਕਿ ਇਹ ਘਟਨਾ ਪਿੰਡ ਪਸੀਨਾ ਦੀ ਹੈ। ਜਿੱਥੇ 23 ਜੁਲਾਈ ਦਿਨ ਮੰਗਲਵਾਰ ਨੂੰ ਭੰਡਾਰੇ ਦਾ ਆਯੋਜਨ ਕੀਤਾ ਗਿਆ। ਕਾਂਸਟੇਬਲ ਰਾਜੇਸ਼ ਕੁਮਾਰ (47) ਵਾਸੀ ਪਿੰਡ ਹਰਿਆਣਾ ਪੁਲੀਸ ਵਿੱਚ ਤਾਇਨਾਤ ਸੀ। ਮੰਗਲਵਾਰ ਰਾਤ ਡਿਊਟੀ ਕਰਨ ਤੋਂ ਬਾਅਦ ਸਵੇਰੇ ਆਪਣੇ ਪਿੰਡ ਪਰਤਿਆ। ਪਿੰਡ ਦੇ ਸ਼ਿਵ ਮੰਦਰ ਵਿੱਚ ਭੰਡਾਰਾ ਸੀ। ਜਿੱਥੇ ਉਨ੍ਹਾਂ ਦੇ ਪਰਿਵਾਰ ਨੇ ਵੀ ਭੰਡਾਰੇ ਦੀ ਸੇਵਾ ਕੀਤੀ। ਸੇਵਾ ਕਰਦਿਆਂ ਉਹ ਮੰਦਰ ਦੇ ਕਮਰੇ ਵਿੱਚ ਰੱਖਿਆ ਪ੍ਰਸ਼ਾਦ ਲੈਣ ਚਲਾ ਗਿਆ। ਇਸ ਦੌਰਾਨ ਉਸ ਨੂੰ ਲੋਹੇ ਦੇ ਗੇਟ ਨਾਲ ਕਰੰਟ ਲੱਗ ਗਿਆ ਉਸ ਨੂੰ ਬੇਹੋਸ਼ ਪਿਆ ਦੇਖ ਕੇ ਉਸ ਦੇ ਪਰਿਵਾਰ ਅਤੇ ਸਥਾਨਕ ਲੋਕਾਂ ਨੇ ਤੁਰੰਤ ਉਸ ਨੂੰ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਮ੍ਰਿਤਕ ਪੁਲੀਸ ਮੁਲਾਜ਼ਮ ਦੀ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...