ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੇ ਡਾਹਰ ਟੋਲ ਪਲਾਜ਼ਾ ਨੇੜੇ ਸੋਮਵਾਰ ਰਾਤ ਨੂੰ ਇੱਕ ਟਰੱਕ ਨੇ ਪਿੱਛੇ ਤੋਂ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਕਰੀਬ 27 ਲੋਕ ਇਸ ਦੀ ਲਪੇਟ ਵਿੱਚ ਆ ਗਏ। ਜਿਸ ‘ਚ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੁਲਜ਼ਮ ਟਰੱਕ ਨੂੰ ਮੌਕੇ ‘ਤੇ ਛੱਡ ਕੇ ਫਰਾਰ ਹੋ ਗਏ।
ਜਾਣਕਾਰੀ ਅਨੁਸਾਰ ਪਾਣੀਪਤ ਦੇ ਪਿੰਡ ਸ਼ੇਰਾ ਦੇ ਕਰੀਬ 35 ਲੋਕ ਹਰ ਸਾਲ ਦੀ ਤਰ੍ਹਾਂ ਸੋਮਵਾਰ ਸ਼ਾਮ ਕਰੀਬ 6 ਵਜੇ ਪਿੰਡ ਤੋਂ ਚੂਲਕਾਣਾ ਧਾਮ ਦੀ ਯਾਤਰਾ ਲਈ ਰਵਾਨਾ ਹੋਏ। ਰਾਤ 10 ਵਜੇ ਦੇ ਕਰੀਬ ਪਿੰਡ ਨੌਲਠਾ ਨੇੜੇ ਪਹੁੰਚੇ ਤਾਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਕਾਰਨ 27 ਲੋਕ ਇਸ ਦੀ ਲਪੇਟ ‘ਚ ਆ ਗਏ।
ਹਾਦਸੇ ਤੋਂ ਬਾਅਦ ਮੁਲਜ਼ਮ ਟਰੱਕ ਨੂੰ ਮੌਕੇ ‘ਤੇ ਛੱਡ ਕੇ ਫਰਾਰ ਹੋ ਗਏ। ਰਾਹਗੀਰਾਂ ਨੇ ਪੁਲਿਸ ਨੂੰ ਸੂਚਨਾ ਦੇ ਕੇ ਮੌਕੇ ‘ਤੇ ਬੁਲਾਇਆ। ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਚੈੱਕਅਪ ਤੋਂ ਬਾਅਦ ਦੋ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ 25 ਵਿੱਚੋਂ 20 ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਬਾਕੀਆਂ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
----------- Advertisement -----------
ਪਾਣੀਪਤ ‘ਚ ਟਰੈਕਟਰ-ਟਰਾਲੀ ਨਾਲ ਟਰੱਕ ਦੀ ਟੱਕਰ, 2 ਦੀ ਮੌਤ, 25 ਸ਼ਰਧਾਲੂ ਜ਼ਖਮੀ
Published on
----------- Advertisement -----------
----------- Advertisement -----------












