September 20, 2026, 5:54 am
----------- Advertisement -----------
HomeNewsBreaking Newsਹਰਿਆਣਾ 'ਚ 1 ਹਜ਼ਾਰ ਕਿਲੋਮੀਟਰ ਮੁਫਤ ਸਫਰ ਕਰ ਸਕਣਗੇ ਯਾਤਰੀ, ਸੀ.ਐੱਮ ਸੈਣੀ...

ਹਰਿਆਣਾ ‘ਚ 1 ਹਜ਼ਾਰ ਕਿਲੋਮੀਟਰ ਮੁਫਤ ਸਫਰ ਕਰ ਸਕਣਗੇ ਯਾਤਰੀ, ਸੀ.ਐੱਮ ਸੈਣੀ ਨੇ ਵੰਡੇ ‘ਹੈਪੀ ਕਾਰਡ’

Published on

----------- Advertisement -----------

ਹਰਿਆਣਾ ‘ਚ ਲੋਕ ਰੋਡਵੇਜ਼ ਦੀਆਂ ਬੱਸਾਂ ‘ਚ ਇਕ ਸਾਲ ‘ਚ 1 ਹਜ਼ਾਰ ਕਿਲੋਮੀਟਰ ਮੁਫਤ ਸਫਰ ਕਰ ਸਕਣਗੇ। ਇਸ ਦੇ ਲਈ ਸਰਕਾਰ ਨੇ ਹਰਿਆਣਾ ਅੰਤੋਦਿਆ ਪਰਿਵਾਰ ਟਰਾਂਸਪੋਰਟ ਯੋਜਨਾ (ਹੈਪੀ ਸਕੀਮ) ਬਣਾਈ ਹੈ। ਸ਼ੁੱਕਰਵਾਰ ਨੂੰ ਸੀਐੱਮ ਨਾਯਬ ਸੈਣੀ ਨੇ ਕਰਨਾਲ ਵਿੱਚ ਹੈਪੀ ਸਕੀਮ ਦੇ ਲਾਭਪਾਤਰੀਆਂ ਨੂੰ ਕਾਰਡ ਵੰਡੇ। ਇਸ ਤੋਂ ਇਲਾਵਾ ਕਾਰਡ ਬਣ ਚੁੱਕੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਤਜਰਬਾ ਵੀ ਪੁੱਛਿਆ।

ਇਸ ਦੌਰਾਨ ਮੁੱਖ ਮੰਤਰੀ ਨਾਇਬ ਸੈਣੀ ਨੇ ਦੱਸਿਆ ਕਿ ਇਹ ਸਕੀਮ ਸੂਬੇ ਦੇ ਸਾਰੇ 36 ਡਿਪੂਆਂ ਅਤੇ ਸਬ-ਡਿਪੂਆਂ ਵਿੱਚ ਸ਼ੁਰੂ ਕੀਤੀ ਗਈ ਹੈ। ਜਿੱਥੋਂ ਲੋਕ ਆਪਣੇ ਕਾਰਡ ਬਣਵਾ ਸਕਦੇ ਹਨ। ਇਸ ਯੋਜਨਾ ਨਾਲ ਸੂਬੇ ਦੇ 23 ਲੱਖ ਪਰਿਵਾਰਾਂ ਦੇ 84 ਲੱਖ ਲੋਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਇਹ ਸਕੀਮ 1.80 ਲੱਖ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਲੋਕਾਂ ਲਈ ਬਣਾਈ ਗਈ ਹੈ।

ਇਸ ਦੌਰਾਨ ਸੀਐਮ ਨੇ ਸਾਬਕਾ ਸੀਐਮ ਮਨੋਹਰ ਲਾਲ ਖੱਟਰ ਦੇ ਕੰਮ ਦੀ ਤਾਰੀਫ਼ ਕੀਤੀ। ਸੀਐਮ ਸੈਣੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਸ਼ਾਸਨ ਦੌਰਾਨ ਬੁਢਾਪਾ ਪੈਨਸ਼ਨ ਲਈ ਕਾਫੀ ਪ੍ਰੇਸ਼ਾਨੀ ਹੋਈ ਸੀ। ਬਜ਼ੁਰਗਾਂ ਦੀ ਸੇਵਾ ਕਰਨੀ ਪੈਂਦੀ ਸੀ। ਹੁਣ ਅਜਿਹਾ ਆਨਲਾਈਨ ਸਿਸਟਮ ਬਣਾਇਆ ਗਿਆ ਹੈ ਕਿ 60 ਸਾਲ ਦੀ ਉਮਰ ਦੇ ਹੁੰਦੇ ਹੀ ਬੁਢਾਪਾ ਪੈਨਸ਼ਨ ਸ਼ੁਰੂ ਹੋ ਜਾਂਦੀ ਹੈ। ਪੈਨਸ਼ਨ ਦੀ ਰਕਮ ਸਿੱਧੇ ਲਾਭਪਾਤਰੀ ਦੇ ਬੈਂਕ ਖਾਤੇ ਵਿੱਚ ਜਾਂਦੀ ਹੈ।


ਉਨ੍ਹਾਂ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਜਲਦੀ ਹੀ ਸਹੁੰ ਚੁੱਕਣਗੇ ਅਤੇ ਉਸ ਤੋਂ ਬਾਅਦ ਡਬਲ ਇੰਜਣ ਵਾਲੀ ਸਰਕਾਰ ਹਰਿਆਣਾ ‘ਚ ਤੇਜ਼ੀ ਨਾਲ ਵਿਕਾਸ ਕਰੇਗੀ। ਇਸ ਮੌਕੇ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਨੇ ਦੱਸਿਆ ਕਿ ਇਸ ਹੈਪੀ ਕਾਰਡ ਦੀ ਕੀਮਤ 180 ਰੁਪਏ ਹੈ। ਲੋਕਾਂ ਲਈ ਇਸ ਦੀ ਕੀਮਤ 50 ਰੁਪਏ ਰੱਖੀ ਗਈ ਹੈ। ਇਹ ਰਕਮ ਸਿਰਫ਼ ਇਸ ਲਈ ਲਈ ਜਾ ਰਹੀ ਹੈ ਤਾਂ ਜੋ ਉਹ ਸਨਮਾਨਜਨਕ ਢੰਗ ਨਾਲ ਸਕੀਮ ਦਾ ਲਾਭ ਲੈ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...