June 9, 2026, 2:26 am
----------- Advertisement -----------
HomeNewsBreaking Newsਫਤਿਹਾਬਾਦ - ਪੁਲਿਸ ਨੇ ਬੈਂਕ ਲੁੱਟਣ ਦੇ ਮਾਮਲੇ 'ਚ ਮਿੰਨੀ ਸਕੱਤਰੇਤ ਇਲਾਕੇ...

ਫਤਿਹਾਬਾਦ – ਪੁਲਿਸ ਨੇ ਬੈਂਕ ਲੁੱਟਣ ਦੇ ਮਾਮਲੇ ‘ਚ ਮਿੰਨੀ ਸਕੱਤਰੇਤ ਇਲਾਕੇ ‘ਚ ਮਾਰਿਆ ਛਾਪਾ

Published on

----------- Advertisement -----------

ਤਰਨਤਾਰਨ ਦੀ ਪੁਲਿਸ ਨੇ ਹਰਿਆਣਾ ਦੇ ਫਤਿਹਾਬਾਦ ‘ਚ ਬੈਂਕ ਲੁੱਟਣ ਦੇ ਮਾਮਲੇ ‘ਚ ਅੱਜ ਸਵੇਰੇ ਮਿੰਨੀ ਸਕੱਤਰੇਤ ਇਲਾਕੇ ‘ਚ ਛਾਪਾ ਮਾਰਿਆ। ਪੁਲਿਸ ਨੂੰ ਮਿੰਨੀ ਸਕੱਤਰੇਤ ਦੇ ਪਿੱਛੇ ਸਥਿਤ ਸਰਕਾਰੀ ਕੁਆਰਟਰ ਵਿੱਚ ਮੁਲਜ਼ਮਾਂ ਦਾ ਟਿਕਾਣਾ ਪਤਾ ਲੱਗਿਆ। ਪਰ ਮੁਲਜ਼ਮ ਇੱਥੇ ਨਹੀਂ ਮਿਲਿਆ। ਇਸਤੋਂ ਬਾਅਦ ਪੁਲਿਸ ਇੱਥੋਂ ਰਵਾਨਾ ਹੋ ਗਈ। 

ਜਾਣਕਾਰੀ ਅਨੁਸਾਰ ਪੁਲਿਸ ਟੀਮ ਕੁਝ ਦਿਨ ਪਹਿਲਾਂ ਡੀਸੀ ਦਫ਼ਤਰ ਤੋਂ ਸੇਵਾਮੁਕਤ ਹੋਏ ਅਜਮੇਰ ਦੇ ਕਲਰਕ ਦੇ ਕੁਆਰਟਰ ’ਤੇ ਪੁੱਜੀ ਸੀ, ਪਰ ਉਥੇ ਮੁਲਜ਼ਮ ਨਹੀਂ ਮਿਲਿਆ। ਇਸ ਤੋਂ ਬਾਅਦ ਟੀਮ ਮਿੰਨੀ ਸਕੱਤਰੇਤ ਖੇਤਰ ਵਿੱਚ ਪੈਂਦੀ ਹੁੱਡਾ ਚੌਕੀ ਪਹੁੰਚੀ ਅਤੇ ਫਿਰ ਵਾਪਸ ਪੰਜਾਬ ਲਈ ਰਵਾਨਾ ਹੋ ਗਈ। 

ਦੱਸ ਦਈਏ ਕਿ ਤਰਨਤਾਰਨ ਜ਼ਿਲ੍ਹੇ ਵਿੱਚ ਫਰਵਰੀ ਮਹੀਨੇ ਵਿੱਚ ਇੱਕ ਅਣਪਛਾਤੇ ਵਿਅਕਤੀ ਨੇ SBI ਬੈਂਕ ਵਿੱਚ ਦਾਖਲ ਹੋ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਬੰਦੂਕ ਦੀ ਨੋਕ ‘ਤੇ ਵਿਅਕਤੀ ਨੇ ਨਕਦੀ ਲੁੱਟ ਲਈ। ਇਸ ਮਾਮਲੇ ‘ਚ ਤਰਨਤਾਰਨ ਦੇ ਥਾਣਾ ਝਬਾਲ ਦੀ ਪੁਲਿਸ ਨੇ ਬੈਂਕ ਦੇ ਕੈਸ਼ੀਅਰ ਦੀ ਸ਼ਿਕਾਇਤ ‘ਤੇ ਲੁੱਟ ਦਾ ਮਾਮਲਾ ਦਰਜ ਕੀਤਾ ਸੀ।

ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਸੀ ਅਤੇ ਪੁਲਿਸ ਨੂੰ ਫਤਿਹਾਬਾਦ ‘ਚ ਦੋਸ਼ੀ ਦਾ ਟਿਕਾਣਾ ਪਤਾ ਲੱਗਾ।ਇਸ ਤੋਂ ਬਾਅਦ ਅੱਜ ਸਵੇਰੇ ਥਾਣਾ ਝਬਾਲ ਦੀ ਟੀਮ ਫਤਿਹਾਬਾਦ ਪਹੁੰਚ ਗਈ। ਮੁਲਜ਼ਮਾਂ ਦਾ ਟਿਕਾਣਾ ਮਿੰਨੀ ਸਕੱਤਰੇਤ ਵਿੱਚ ਡੀਸੀ ਅਤੇ ਐਸਪੀ ਦੀ ਰਿਹਾਇਸ਼ ਦੇ ਨਾਲ ਸਰਕਾਰੀ ਕੁਆਰਟਰ ਵਿੱਚ ਸੀ। ਇਸ ’ਤੇ ਪੁਲੀਸ ਨੇ ਸੇਵਾਮੁਕਤ ਕਲਰਕ ਦੇ ਕੁਆਰਟਰ ’ਤੇ ਛਾਪਾ ਮਾਰਿਆ, ਪਰ ਉਥੇ ਮੁਲਜ਼ਮ ਨਹੀਂ ਮਿਲਿਆ। ਮੁਲਜ਼ਮ ਕਲਰਕ ਦਾ ਦੂਰ ਦਾ ਰਿਸ਼ਤੇਦਾਰ ਦੱਸਿਆ ਜਾਂਦਾ ਹੈ। 

ਥਾਣਾ ਝਬਾਲ ਦੇ ਐਸਐਚਓ ਇੰਸਪੈਕਟਰ ਕਸ਼ਮੀਰ ਸਿੰਘ ਤਰਨਤਾਰਨ ਦੀ ਅਗਵਾਈ ਹੇਠ ਪੁਲਿਸ ਟੀਮ ਆਈ। ਇਸ ਵਿੱਚ ਚਾਰ ਹੋਰ ਪੁਲਿਸ ਮੁਲਾਜ਼ਮ ਵੀ ਸ਼ਾਮਲ ਸਨ। ਮਾਮਲੇ ਦੇ ਮੁਲਜ਼ਮ ਦੀ ਪਛਾਣ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨਸ਼ਹਿਰਾ ਦੇ ਵਸਨੀਕ ਸ਼ਹਿਜ਼ਾਦ ਵਜੋਂ ਹੋਈ ਹੈ, ਜੋ ਸੇਵਾਮੁਕਤ ਕਲਰਕ ਦਾ ਦੂਰ ਦਾ ਰਿਸ਼ਤੇਦਾਰ ਦੱਸਿਆ ਜਾਂਦਾ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...