June 11, 2026, 11:00 pm
----------- Advertisement -----------
HomeNewsBreaking Newsਹਿਸਾਰ: ਪੁਲਿਸ ਨੇ 2 ਕਿਸਾਨ ਆਗੂਆਂ ਨੂੰ ਲਿਆ ਹਿਰਾਸਤ 'ਚ

ਹਿਸਾਰ: ਪੁਲਿਸ ਨੇ 2 ਕਿਸਾਨ ਆਗੂਆਂ ਨੂੰ ਲਿਆ ਹਿਰਾਸਤ ‘ਚ

Published on

----------- Advertisement -----------

ਕਿਸਾਨ ਅੰਦੋਲਨ ਨੂੰ ਲੈ ਕੇ ਹਿਸਾਰ ਦੇ ਖੇੜੀ ਚੌਪਾਟਾ ‘ਚ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ। ਇਸ ਪੰਚਾਇਤ ਵਿੱਚ ਸ਼ਾਮਲ ਹੋਣ ਜਾ ਰਹੇ ਕਿਸਾਨ ਆਗੂ ਸੁਰੇਸ਼ ਕੋਠ ਅਤੇ ਰਵੀ ਆਜ਼ਾਦ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਸਮੇਂ ਵੱਡੀ ਗਿਣਤੀ ਵਿੱਚ ਕਿਸਾਨ ਖੇੜੀ ਚੌਪਾਟਾ ਵਿੱਚ ਬੈਠੇ ਹਨ। ਕਿਸਾਨਾਂ ਨੇ ਨਜ਼ਰਬੰਦ ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਉਥੇ ਪੱਕਾ ਮੋਰਚਾ ਲਾਇਆ ਹੈ। ਸੈਂਕੜੇ ਕਿਸਾਨ ਟਰੈਕਟਰ ਟਰਾਲੀਆਂ ਲੈ ਕੇ ਪੰਚਾਇਤ ਕੋਲ ਪੁੱਜੇ ਹੋਏ ਸਨ। 

ਦੱਸ ਦਈਏ ਕਿ ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਉਹ 18 ਫਰਵਰੀ ਨੂੰ ਖੇੜੀ ਚੌਪਾਟਾ ਵਿਖੇ ਇਕੱਠੇ ਹੋ ਕੇ ਪ੍ਰਦਰਸ਼ਨ ਕਰਨਗੇ। ਪੰਜਾਬ ਦੇ ਕਿਸਾਨਾਂ ਦੇ ਸਮਰਥਨ ਵਿੱਚ ਖਨੌਰੀ ਬਾਰਡਰ ਲਈ ਰਵਾਨਾ ਹੋਣਗੇ। ਅੱਜ ਖੇੜੀ ਚੌਪਾਟਾ ’ਤੇ ਇਕੱਠੇ ਹੋਏ ਕਿਸਾਨਾਂ ਨੇ ਕਿਹਾ ਕਿ ਸਰਕਾਰ ਨਾਲ ਚੰਡੀਗੜ੍ਹ ’ਚ ਹੋਣ ਵਾਲੀ ਗੱਲਬਾਤ ਮਗਰੋਂ ਫੈਸਲਾ ਲਿਆ ਜਾਵੇਗਾ। ਕਿਸਾਨਾਂ ਦੀ ਪੰਚਾਇਤ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ।

 ਗ੍ਰਿਫ਼ਤਾਰੀ ਤੋਂ ਪਹਿਲਾਂ ਕਿਸਾਨ ਆਗੂ ਸੁਰੇਸ਼ ਕੋਠ ਨੇ ਕਿਹਾ ਕਿ ਅੱਜ ਅਸੀਂ ਖੇੜੀ ਚੌਪਾਟਾ ਵਿਖੇ ਇਕੱਠੇ ਹੋਏ ਹਾਂ। ਸਾਡਾ ਦਿੱਲੀ ਜਾਣ ਦਾ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਜਾ ਰਹੇ ਸਨ ਪਰ ਸਰਕਾਰ ਨੇ ਉਨ੍ਹਾਂ ਦਾ ਡੰਡਿਆਂ ਅਤੇ ਗੈਸ ਦੇ ਗੋਲਿਆਂ ਨਾਲ ਸਵਾਗਤ ਕੀਤਾ। ਇਸ ਨੂੰ ਲੈ ਕੇ ਕਿਸਾਨਾਂ ਵਿੱਚ ਰੋਸ ਹੈ। ਅਸੀਂ ਇਹ ਵੀ ਫੈਸਲਾ ਕੀਤਾ ਕਿ ਅਸੀਂ ਅੱਜ ਹੀ ਦਿੱਲੀ ਵੱਲ ਰਵਾਨਾ ਹੋਵਾਂਗੇ ਅਤੇ ਉਸ ਥਾਂ ‘ਤੇ ਡੇਰਾ ਲਗਾਵਾਂਗੇ ਜਿੱਥੇ ਸਾਡਾ ਰਾਤ ਦਾ ਠਹਿਰਾਅ ਹੋਵੇਗਾ। 

ਨਾਲ ਹੀ ਕਿਸਾਨ ਆਗੂ ਵਿਕਾਸ ਸੀਸਰ ਨੇ ਕਿਹਾ ਕਿ ਅੱਜ ਅਸੀਂ ਖੇੜੀ ਚੌਪਾਟਾ ਵਿਖੇ ਇਕੱਠੇ ਹੋਏ ਹਾਂ ਅਤੇ ਜਲਦੀ ਹੀ ਵੱਡਾ ਫੈਸਲਾ ਲਿਆ ਜਾਵੇਗਾ। ਕੋਈ ਠੋਸ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਦੀ ਲੜਾਈ ਹੈ ਅਤੇ ਅਸੀਂ ਇਸ ਵਿੱਚ ਜਿੱਤਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...