August 8, 2026, 5:05 pm
----------- Advertisement -----------
HomeNewsBreaking Newsਹਰਿਆਣਾ ਵਿੱਚ ਝੋਨੇ ਦੀ ਖਰੀਦ 23 ਸਤੰਬਰ ਤੋਂ ਹੋਵੇਗੀ ਸ਼ੁਰੂ

ਹਰਿਆਣਾ ਵਿੱਚ ਝੋਨੇ ਦੀ ਖਰੀਦ 23 ਸਤੰਬਰ ਤੋਂ ਹੋਵੇਗੀ ਸ਼ੁਰੂ

Published on

----------- Advertisement -----------
  • ਬਾਜਰੇ ਅਤੇ ਮੂੰਗੀ ਦੀ ਖਰੀਦ 1 ਅਕਤੂਬਰ ਤੋਂ 15 ਨਵੰਬਰ ਤੱਕ ਸ਼ੁਰੂ ਹੋਵੇਗੀ

ਚੰਡੀਗੜ੍ਹ, 14 ਸਤੰਬਰ 2024 – ਹਰਿਆਣਾ ‘ਚ ਸਾਉਣੀ ਮੰਡੀਕਰਨ ਸੀਜ਼ਨ 2024-25 ਦੇ ਤਹਿਤ ਝੋਨੇ ਦੀ ਖਰੀਦ 23 ਸਤੰਬਰ ਤੋਂ ਸ਼ੁਰੂ ਹੋ ਕੇ 15 ਨਵੰਬਰ 2024 ਤੱਕ ਚੱਲੇਗੀ।ਇਸ ਸਾਲ ਝੋਨੇ ਦੀ ਖਰੀਦ 84 ਲੱਖ ਮੀਟ੍ਰਿਕ ਟਨ ਹੋਣ ਦਾ ਅਨੁਮਾਨ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਦੱਸਿਆ ਕਿ ਝੋਨੇ ਦੀ ਖਰੀਦ ਲਈ 241 ਮੰਡੀਆਂ/ਖਰੀਦ ਕੇਂਦਰ ਖੋਲ੍ਹੇ ਗਏ ਹਨ। ਉਨ੍ਹਾਂ ਦੱਸਿਆ ਕਿ 14.63 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਬਿਜਾਈ ਕੀਤੀ ਗਈ ਹੈ ਅਤੇ 84 ਲੱਖ ਮੀਟ੍ਰਿਕ ਟਨ ਉਤਪਾਦਨ ਹੋਣ ਦਾ ਅਨੁਮਾਨ ਹੈ।

ਡਾ: ਮਿਸ਼ਰਾ ਨੇ ਅੱਗੇ ਦੱਸਿਆ ਕਿ ਬਾਜਰੇ ਅਤੇ ਮੂੰਗੀ ਦੀ ਖਰੀਦ 1 ਅਕਤੂਬਰ ਤੋਂ 15 ਨਵੰਬਰ ਤੱਕ ਹੋਵੇਗੀ। ਬਾਜਰੇ ਲਈ 91 ਮੰਡੀਆਂ/ਖਰੀਦ ਕੇਂਦਰ ਖੋਲ੍ਹੇ ਗਏ ਹਨ। ਬਾਜਰੇ ਦੀ ਬਿਜਾਈ 4.44 ਲੱਖ ਹੈਕਟੇਅਰ ਰਕਬੇ ਵਿੱਚ ਕੀਤੀ ਗਈ ਹੈ, ਜਿਸਦਾ ਉਤਪਾਦਨ 10.78 ਲੱਖ ਮੀਟ੍ਰਿਕ ਟਨ ਹੋਣ ਦਾ ਅਨੁਮਾਨ ਹੈ। ਇਸ ਤੋਂ ਇਲਾਵਾ, ਮੂੰਗੀ ਦੀ ਖਰੀਦ ਲਈ 38 ਮੰਡੀਆਂ/ਖਰੀਦ ਕੇਂਦਰ ਖੋਲ੍ਹੇ ਗਏ ਹਨ।

ਡਾ: ਸੁਮਿਤਾ ਮਿਸ਼ਰਾ ਨੇ ਅੱਗੇ ਦੱਸਿਆ ਕਿ ਮੱਕੀ ਦੀ ਖਰੀਦ 20 ਸਤੰਬਰ ਤੋਂ ਸ਼ੁਰੂ ਹੋਵੇਗੀ ਅਤੇ 15 ਨਵੰਬਰ ਤੱਕ ਜਾਰੀ ਰਹੇਗੀ। ਮੱਕੀ ਦੀ ਬਿਜਾਈ 0.07 ਲੱਖ ਹੈਕਟੇਅਰ ਰਕਬੇ ਵਿੱਚ ਕੀਤੀ ਗਈ ਹੈ, ਜਿਸ ਦਾ ਉਤਪਾਦਨ 0.23 ਲੱਖ ਮੀਟ੍ਰਿਕ ਟਨ ਹੋਣ ਦਾ ਅਨੁਮਾਨ ਹੈ। ਮੱਕੀ ਦੀ ਖਰੀਦ ਲਈ 19 ਮੰਡੀਆਂ/ਖਰੀਦ ਕੇਂਦਰ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਵਿਭਾਗ ਨੇ ਫਸਲਾਂ ਦੀ ਖਰੀਦ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...