November 16, 2026, 12:31 pm
----------- Advertisement -----------
HomeNewsHaryanaਰਾਮ ਰਹੀਮ ਨੂੰ ਮੁੜ 21 ਦਿਨਾਂ ਦੀ ਪੈਰੋਲ, 30 ਮਹੀਨਿਆਂ 'ਚ ਮਿਲੀ...

ਰਾਮ ਰਹੀਮ ਨੂੰ ਮੁੜ 21 ਦਿਨਾਂ ਦੀ ਪੈਰੋਲ, 30 ਮਹੀਨਿਆਂ ‘ਚ ਮਿਲੀ 8ਵੀਂ ਵਾਰ ਪੈਰੋਲ

Published on

----------- Advertisement -----------

 ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ ਮੁੜ 21 ਦਿਨਾਂ ਦੀ ਪੈਰੋਲ ਦਿੱਤੀ ਹੈ। ਵੱਖ-ਵੱਖ ਮਾਮਲਿਆਂ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ 30 ਮਹੀਨਿਆਂ ‘ਚ 8ਵੀਂ ਵਾਰ ਪੈਰੋਲ ਮਿਲੀ ਹੈ। ਗੁਰਮੀਤ ਰਾਮ ਰਹੀਮ ਨੂੰ ਦੋ ਨਨਾਂ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਮਾਮਲੇ ਵਿੱਚ 10-10 ਸਾਲ ਦੀ ਸਜ਼ਾ ਅਤੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸਾਧਵੀਆਂ ਦੇ ਯੌਨ ਸ਼ੋਸ਼ਣ ਦੇ ਮਾਮਲੇ ‘ਚ ਦਿੱਤੀ ਗਈ ਸਜ਼ਾ ਵੱਖਰੀ ਹੋਵੇਗੀ, ਯਾਨੀ ਰਾਮ ਰਹੀਮ ਨੂੰ ਇਸ ਮਾਮਲੇ ‘ਚ ਕੁੱਲ 20 ਸਾਲ ਦੀ ਸਜ਼ਾ ਕੱਟਣੀ ਪਵੇਗੀ। ਇਸ ਤੋਂ ਪਹਿਲਾਂ ਰਾਮ ਰਹੀਮ ਸਿੰਘ ਨੂੰ ਦੋ ਵਾਰ ਪੈਰੋਲ ਮਿਲ ਚੁੱਕੀ ਹੈ।

ਪੈਰੋਲ ਖਤਮ ਹੋਣ ਤੋਂ ਬਾਅਦ ਉਸ ਦੀ ਤਰਫੋਂ ਫਰਲੋ ਲਈ ਅਰਜ਼ੀ ਦਿੱਤੀ ਗਈ ਸੀ, ਜਿਸ ਨੂੰ ਮਨਜ਼ੂਰ ਕਰ ਲਿਆ ਗਿਆ ਸੀ। ਇਸ ਵਾਰ ਵੀ ਪੈਰੋਲ ਦੌਰਾਨ ਰਾਮ ਰਹੀਮ ਯੂਪੀ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ‘ਚ ਹੀ ਰਹੇਗਾ। ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣ ਦਾ ਸਿਆਸੀ ਮਤਲਬ ਵੀ ਕੱਢਿਆ ਜਾ ਰਿਹਾ ਹੈ। ਇਸ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਨਾਲ ਵੀ ਜੋੜਿਆ ਜਾ ਰਿਹਾ ਹੈ। ਰਾਮ ਰਹੀਮ ਨੂੰ ਇਸ ਸਾਲ ਜੁਲਾਈ ‘ਚ 30 ਦਿਨਾਂ ਦੀ ਪੈਰੋਲ ਮਿਲੀ ਸੀ।

ਉਸ ਦੌਰਾਨ ਵੀ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਕੇ ਯੂਪੀ ਦੇ ਬਰਨਾਵਾ ਆਸ਼ਰਮ ਵਿੱਚ ਰਹਿ ਰਿਹਾ ਸੀ। ਪੈਰੋਲ ਦੌਰਾਨ ਉਸ ਨੂੰ ਸਿਰਸਾ ਡੇਰੇ ਵਿਚ ਨਹੀਂ ਜਾਣ ਦਿੱਤਾ ਗਿਆ। ਉਸ ਸਮੇਂ ਰਾਮ ਰਹੀਮ ਲਈ ਸਿਰਸਾ ਡੇਰੇ ਤੋਂ ਬਰਨਵਾ ਆਸ਼ਰਮ ਵਿਚ ਖਾਸ ਤੌਰ ‘ਤੇ ਘੋੜੇ ਅਤੇ ਗਾਵਾਂ ਭੇਜੀਆਂ ਜਾਂਦੀਆਂ ਸਨ। ਆਸ਼ਰਮ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਸੀ। ਇਸ ਤੋਂ ਬਾਅਦ ਰਾਮ ਰਹੀਮ ਨੇ 15 ਅਗਸਤ ਨੂੰ ਆਪਣੇ ਜਨਮ ਦਿਨ ‘ਤੇ ਪੈਰੋਲ ਲਈ ਸੀ। ਇਸ ਤੋਂ ਪਹਿਲਾਂ ਇਸ ਸਾਲ ਜਨਵਰੀ ਵਿੱਚ ਵੀ ਉਸ ਨੂੰ 40 ਦਿਨਾਂ ਦੀ ਪੈਰੋਲ ਮਿਲੀ ਸੀ। ਰਾਮ ਰਹੀਮ ਦੀ ਸਜ਼ਾ ਦੇ ਕੁੱਲ 30 ਮਹੀਨਿਆਂ ਵਿੱਚ ਇਹ 8ਵੀਂ ਪੈਰੋਲ ਹੈ।ਰਾਮ ਰਹੀਮ ਨੇ ਪੈਰੋਲ ਲਈ ਪੰਜ ਦਲੀਲਾਂ ਦਿੱਤੀਆਂ ਹਨ।

ਪਹਿਲੀ ਬਿਮਾਰ ਮਾਂ ਨੂੰ ਦੇਖਣ ਲਈ। ਦੂਜਾ, ਆਪਣੀਆਂ ਗੋਦ ਲਈਆਂ ਧੀਆਂ ਦਾ ਵਿਆਹ ਕਰਵਾਉਣਾ। ਉਸ ਨੇ ਤੀਸਰੀ ਯੂਪੀ ਆਸ਼ਰਮ ਦੇ ਆਲੇ-ਦੁਆਲੇ ਆਪਣੇ ਖੇਤਾਂ ਦੀ ਦੇਖਭਾਲ ਕਰਨ ਲਈ ਪੈਰੋਲ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਡੇਰਾ ਮੁਖੀ ਨੇ ਸਾਬਕਾ ਡੇਰਾ ਮੁਖੀ ਸ਼ਾਹ ਸਤਨਾਮ ਦਾ ਜਨਮ ਦਿਨ ਮਨਾਉਣ ਅਤੇ ਆਪਣਾ ਜਨਮ ਦਿਨ ਮਨਾਉਣ ਲਈ ਪੈਰੋਲ ਦੀ ਅਰਜ਼ੀ ਦਿੱਤੀ ਹੈ। ਡੇਰਾ ਸੱਚਾ ਸੌਦਾ ਦੇ ਬੁਲਾਰੇ ਜਤਿੰਦਰ ਖੁਰਾਣਾ ਮੁਤਾਬਕ ਕੈਦੀ ਨੂੰ ਕਾਨੂੰਨ ਤਹਿਤ ਹੀ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਹੈ।

ਜਤਿੰਦਰ ਖੁਰਾਣਾ ਨੇ ਕਿਹਾ ਕਿ ਜੋ ਵੀ ਜੇਲ੍ਹ ਦੇ ਅੰਦਰ ਹੁੰਦਾ ਹੈ ਉਸ ਨੂੰ ਸਾਲ ਦੇ ਅੰਦਰ 70 ਦਿਨਾਂ ਦੀ ਪੈਰੋਲ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਕੈਦੀ ਨੂੰ 21 ਤੋਂ 28 ਦਿਨਾਂ ਦੀ ਫਰਲੋ ਮਿਲਣ ਦਾ ਅਧਿਕਾਰ ਹੈ।ਬੁਲਾਰੇ ਨੇ ਦੱਸਿਆ ਕਿ ਜੇਲ ਮੈਨੂਅਲ ਮੁਤਾਬਕ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦਿੱਤੀ ਗਈ ਹੈ। ਇਹ ਪੂਰੀ ਤਰ੍ਹਾਂ ਕਾਨੂੰਨ ਦੇ ਦਾਇਰੇ ਵਿੱਚ ਹੈ। ਉਨ੍ਹਾਂ ਦੱਸਿਆ ਕਿ ਸਾਢੇ ਚਾਰ ਮਹੀਨੇ ਪਹਿਲਾਂ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ, ਜਿਸ ਵਿੱਚੋਂ ਬਾਕੀ ਬਚਿਆ ਸੀ। ਰਾਮ ਰਹੀਮ ਨੂੰ ਹੁਣ ਪੈਰੋਲ ਮਿਲ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...