September 30, 2026, 8:40 pm
----------- Advertisement -----------
HomeNewsBreaking Newsਹਾਈਕੋਰਟ ਰਾਮ ਰਹੀਮ ਦੀ ਬਾਰ-ਬਾਰ ਪੈਰੋਲ 'ਤੇ ਹੋਈ ਸਖ਼ਤ, ਹਰਿਆਣਾ ਸਰਕਾਰ ਨੂੰ...

ਹਾਈਕੋਰਟ ਰਾਮ ਰਹੀਮ ਦੀ ਬਾਰ-ਬਾਰ ਪੈਰੋਲ ‘ਤੇ ਹੋਈ ਸਖ਼ਤ, ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰ ਮੰਗਿਆ ਜਵਾਬ

Published on

----------- Advertisement -----------

 ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦੋ ਸਾਧਵੀਆਂ ਦੇ ਯੌਨ ਸ਼ੋਸ਼ਣ ਅਤੇ ਹੱਤਿਆ ਦੇ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਪੈਰੋਲ ਦੇਣ ਵਿੱਚ ਸਖ਼ਤੀ ਦਿਖਾਈ ਹੈ। ਹਾਈਕੋਰਟ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਨੂੰ ਲੈ ਕੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਡੇਰਾ ਮੁਖੀ ਨੂੰ ਬਿਨਾਂ ਇਜਾਜ਼ਤ ਪੈਰੋਲ ਹੋਰ ਨਾ ਦਿੱਤੀ ਜਾਵੇ। ਇਸ ਮਾਮਲੇ ਦੀ ਅਗਲੀ ਸੁਣਵਾਈ 13 ਮਾਰਚ ਨੂੰ ਹੋਵੇਗੀ। 

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸੁਣਵਾਈ ਦੌਰਾਨ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਫਟਕਾਰ ਲਾਈ ਸੀ ਅਤੇ ਪੁੱਛਿਆ ਸੀ ਕਿ ਉਹ ਇਸ ਮਾਮਲੇ ‘ਚ ਜਵਾਬ ਦੇਣ ਤੋਂ ਕਿਉਂ ਬਚ ਰਹੀ ਹੈ। ਐਕਟਿੰਗ ਚੀਫ਼ ਜਸਟਿਸ ਰਿਤੂ ਬਾਹਰੀ ਦੀ ਬੈਂਚ ਨੇ ਹਰਿਆਣਾ ਸਰਕਾਰ ਤੋਂ ਪੁੱਛਿਆ ਸੀ ਕਿ ਕੀ ਪੈਰੋਲ ਦਾ ਜੋ ਲਾਭ ਡੇਰਾ ਮੁਖੀ ਨੂੰ ਸਮੇਂ-ਸਮੇਂ ‘ਤੇ ਦਿੱਤਾ ਜਾ ਰਿਹਾ ਹੈ, ਉਸੇ ਤਰ੍ਹਾਂ ਹੋਰ ਕੈਦੀਆਂ ਨੂੰ ਵੀ ਇਹ ਲਾਭ ਦਿੱਤਾ ਜਾ ਰਿਹਾ ਹੈ ਜਾਂ ਨਹੀਂ? ਸਰਕਾਰ ਡੇਰਾ ਮੁਖੀ ‘ਤੇ ਜ਼ਿਆਦਾ ਮਿਹਰਬਾਨ ਨਹੀਂ ਹੈ। ਅਜਿਹੇ ‘ਚ ਦੱਸਿਆ ਜਾਵੇ ਕਿ ਕਿਹੜੇ-ਕਿਹੜੇ ਕੈਦੀਆਂ ਨੂੰ ਇਸ ਤਰ੍ਹਾਂ ਲਗਾਤਾਰ ਪੈਰੋਲ ਮਿਲੀ ਹੈ। 

ਦੱਸਣਯੋਗ ਹੈ ਕਿ ਡੇਰਾ ਮੁਖੀ ਰਾਮ ਰਹੀਮ ਫਿਲਹਾਲ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਹੈ। ਪੈਰੋਲ 10 ਮਾਰਚ ਨੂੰ ਖਤਮ ਹੋ ਰਹੀ ਹੈ ਅਤੇ ਡੇਰਾ ਮੁਖੀ ਨੂੰ ਉਸ ਦਿਨ ਹੀ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਹੈ। ਹਾਈਕੋਰਟ ‘ਚ ਸੁਣਵਾਈ ਦੌਰਾਨ ਬੈਂਚ ਨੇ ਹਰਿਆਣਾ ਸਰਕਾਰ ਨੂੰ ਕਿਹਾ ਕਿ ਉਹ ਦੱਸੇ ਕਿ ਡੇਰਾ ਮੁਖੀ ਰਾਮ ਰਹੀਮ ਵਰਗੇ ਹੋਰ ਕਿੰਨੇ ਕੈਦੀਆਂ ਨੂੰ ਇਸੇ ਤਰ੍ਹਾਂ ਪੈਰੋਲ ਦਿੱਤੀ ਗਈ ਸੀ।

ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਮਾਮਲੇ ਦੀ ਅਗਲੀ ਸੁਣਵਾਈ ‘ਤੇ ਜਾਣਕਾਰੀ ਦੇਣ ਲਈ ਕਿਹਾ ਹੈ। ਨਾਲ ਹੀ SGPC ਨੇ ਡੇਰਾ ਮੁਖੀ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਪੈਰੋਲ ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਹੈ।

SGPC ਦਾ ਕਹਿਣਾ ਹੈ ਕਿ ਡੇਰਾ ਮੁਖੀ ਰਾਮ ਰਹੀਮ ਖ਼ਿਲਾਫ਼ ਕਈ ਗੰਭੀਰ ਮਾਮਲੇ ਦਰਜ ਹਨ ਅਤੇ ਇਨ੍ਹਾਂ ਵਿੱਚ ਉਸ ਨੂੰ ਦੋਸ਼ੀ ਕਰਾਰ ਦੇ ਕੇ ਸਜ਼ਾ ਸੁਣਾਈ ਗਈ ਹੈ। ਇਸ ਦੇ ਬਾਵਜੂਦ ਹਰਿਆਣਾ ਸਰਕਾਰ ਡੇਰਾ ਮੁਖੀ ਨੂੰ ਪੈਰੋਲ ਦੇ ਰਹੀ ਹੈ, ਜੋ ਕਿ ਸਰਾਸਰ ਗਲਤ ਹੈ। ਇਸ ਲਈ ਡੇਰਾ ਮੁਖੀ ਨੂੰ ਦਿੱਤੀ ਪੈਰੋਲ ਰੱਦ ਕੀਤੀ ਜਾਵੇ। 

ਰਾਮ ਰਹੀਮ ਜਦੋਂ ਵੀ ਲੰਬੇ ਸਮੇਂ ਲਈ ਆਉਂਦਾ ਸੀ, ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ਵਿੱਚ ਠਹਿਰਦਾ ਸੀ। ਪੈਰੋਲ ਜਾਂ ਫਰਲੋ ਦੌਰਾਨ ਉਸ ਨੂੰ ਸਿਰਸਾ ਸਥਿਤ ਆਪਣੇ ਡੇਰਾ ਸੱਚਾ ਸੌਦਾ ਦੇ ਹੈੱਡਕੁਆਰਟਰ ‘ਤੇ ਰਹਿਣ ਦੀ ਇਜਾਜ਼ਤ ਨਹੀਂ ਹੈ। 

ਇਸ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਕਿਹਾ ਹੈ ਕਿ ਰਾਮ ਰਹੀਮ ਨੂੰ ਜੇਲ੍ਹ ਨਿਯਮਾਂ ਮੁਤਾਬਕ ਪੈਰੋਲ ਜਾਂ ਫਰਲੋ ਮਿਲਦੀ ਹੈ। ਇਹ ਤੈਅ ਹੈ ਕਿ ਸਰਕਾਰ ਰਾਮ ਰਹੀਮ ਨੂੰ ਸਿਰਸਾ ਨਹੀਂ ਆਉਣ ਦੇਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...