October 13, 2026, 6:44 am
----------- Advertisement -----------
HomeNewsHaryanaਰੇਵਾੜੀ 'ਚ ਕੈਂਟਰ ਅਤੇ ਟਰਾਲੇ ਵਿਚਾਲੇ ਜ਼ਬਰਦਸਤ ਟੱਕਰ; ਵਾਲ-ਵਾਲ ਬਚੇ ਡਰਾਈਵਰ-ਕੰਡਕਟਰ

ਰੇਵਾੜੀ ‘ਚ ਕੈਂਟਰ ਅਤੇ ਟਰਾਲੇ ਵਿਚਾਲੇ ਜ਼ਬਰਦਸਤ ਟੱਕਰ; ਵਾਲ-ਵਾਲ ਬਚੇ ਡਰਾਈਵਰ-ਕੰਡਕਟਰ

Published on

----------- Advertisement -----------

ਹਰਿਆਣਾ ਦੇ ਰੇਵਾੜੀ ਜ਼ਿਲੇ ‘ਚ ਦਿੱਲੀ-ਜੈਪੁਰ ਹਾਈਵੇਅ ‘ਤੇ ਬੁੱਧਵਾਰ ਦੁਪਹਿਰ ਨੂੰ ਇਕ ਟਰਾਲੇ ਅਤੇ ਇਕ ਕੈਂਟਰ ਦੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਵਾਹਨ ਬੁਰੀ ਤਰਾਂ ਨੁਕਸਾਨੇ ਗਏ। ਪਰ ਖੁਸ਼ਕਿਸਮਤੀ ਨਾਲ ਹਾਦਸੇ ‘ਚ ਦੋਵਾਂ ਡਰਾਈਵਰਾਂ ਦੀ ਜਾਨ ਬਚ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਰੇਵਾੜੀ ਤੋਂ ਇੱਕ ਟਰਾਂਸਪੋਰਟਰ ਕੈਂਟਰ ਬੁੱਧਵਾਰ ਨੂੰ ਮਾਲ ਲੱਦ ਕੇ ਬਿਹਾਰ ਲਈ ਰਵਾਨਾ ਹੋਇਆ ਸੀ। ਰਸਤੇ ‘ਚ ਦਿੱਲੀ-ਜੈਪੁਰ ਹਾਈਵੇਅ (ਐੱਨ.ਐੱਚ.-48) ‘ਤੇ ਡੀਜ਼ਲ ਖਤਮ ਹੋਣ ਕਾਰਨ ਡਰਾਈਵਰ ਨੇ ਕੈਂਟਰ ਨੂੰ ਰੋਕ ਲਿਆ। ਉਦੋਂ ਹੀ ਜੈਪੁਰ ਵੱਲੋਂ ਆ ਰਹੀ ਟਰਾਲੀ ਨਾਲ ਕੈਂਟਰ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟਰਾਲੇ ਦਾ ਅਗਲਾ ਹਿੱਸਾ ਅਤੇ ਕੈਂਟਰ ਦਾ ਪਿਛਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ।
ਲੋਕਾਂ ਨੇ ਡਰਾਈਵਰ ਅਤੇ ਕੰਡਕਟਰ ਨੂੰ ਦੋਵਾਂ ਵਾਹਨਾਂ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਦਸੇ ਤੋਂ ਬਾਅਦ ਕੈਂਟਰ ਦਾ ਸਾਰਾ ਸਮਾਨ ਹਾਈਵੇਅ ‘ਤੇ ਖਿੱਲਰ ਗਿਆ। ਹਾਦਸੇ ਕਾਰਨ ਹਾਈਵੇਅ ’ਤੇ ਲੰਮਾ ਜਾਮ ਲੱਗ ਗਿਆ। ਸੂਚਨਾ ਤੋਂ ਬਾਅਦ ਬਾਵਲ ਥਾਣੇ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਜਾਮ ਨੂੰ ਹਟਾਉਣ ਲਈ ਟਰੈਫਿਕ ਨੂੰ ਸਰਵਿਸ ਲੇਨ ਵੱਲ ਮੋੜ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...