June 8, 2026, 8:38 pm
----------- Advertisement -----------
HomeNewsHaryanaਕਰਨਾਲ 'ਚ ਰੋਡਵੇਜ਼ ਬੱਸ ਨੇ ਵਿਦਿਆਰਥੀ ਨੂੰ ਮਾਰੀ ਟੱਕਰ, ਗੁੱਸੇ 'ਚ ਆਏ...

ਕਰਨਾਲ ‘ਚ ਰੋਡਵੇਜ਼ ਬੱਸ ਨੇ ਵਿਦਿਆਰਥੀ ਨੂੰ ਮਾਰੀ ਟੱਕਰ, ਗੁੱਸੇ ‘ਚ ਆਏ ਵਿਦਿਆਰਥੀਆਂ ਨੇ ਬੱਸ ‘ਤੇ ਕੀਤਾ ਪਥਰਾਅ

Published on

----------- Advertisement -----------

ਹਰਿਆਣਾ ਦੇ ਕਰਨਾਲ ‘ਚ ਰੋਡਵੇਜ਼ ਦੀ ਬੱਸ ਨੇ ਵਿਦਿਆਰਥੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਇਸ ਹਾਦਸੇ ਤੋਂ ਬਾਅਦ ਗੁੱਸੇ ਵਿੱਚ ਆਏ ਵਿਦਿਆਰਥੀਆਂ ਨੇ ਆਈਟੀਆਈ ਚੌਕ ਵਿੱਚ ਹਰਿਆਣਾ ਰੋਡਵੇਜ਼ ਦੀ ਬੱਸ ’ਤੇ ਪਥਰਾਅ ਕੀਤਾ। ਜਿਸ ਕਾਰਨ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ। ਬੱਸ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਰੇਵਾੜੀ ਡਿਪੂ ਤੋਂ ਇਹ ਬੱਸ ਚੰਡੀਗੜ੍ਹ ਜਾ ਰਹੀ ਸੀ। ਜ਼ਖਮੀ ਵਿਦਿਆਰਥੀ ਨੂੰ ਕਰਨਾਲ ਦੇ ਕਲਪਨਾ ਚਾਵਲਾ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਆਈਟੀਆਈ ਦੇ ਵਿਦਿਆਰਥੀਆਂ ਦਾ ਦੋਸ਼ ਹੈ ਕਿ ਰੋਡਵੇਜ਼ ਦੇ ਡਰਾਈਵਰ ਆਈਟੀਆਈ ਚੌਕ ਵਿੱਚ ਵਿਦਿਆਰਥੀਆਂ ਨੂੰ ਦੇਖ ਕੇ ਬੱਸ ਨਹੀਂ ਰੋਕਦੇ। ਬੁੱਧਵਾਰ ਨੂੰ ਇਕ ਵਿਦਿਆਰਥੀ ਉਸ ਦੇ ਕੋਲ ਖੜ੍ਹਾ ਸੀ। ਇਸ ਦੌਰਾਨ ਡਰਾਈਵਰ ਨੇ ਉਸ ਨੂੰ ਸਿੱਧੀ ਟੱਕਰ ਮਾਰ ਦਿੱਤੀ। ਬੱਸ ਦਾ ਟਾਇਰ ਵਿਦਿਆਰਥੀ ਦੇ ਪੈਰਾਂ ਉਪਰੋਂ ਲੰਘ ਗਿਆ। ਇਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਹਾਦਸੇ ਤੋਂ ਬਾਅਦ ਦੋਸ਼ੀ ਡਰਾਈਵਰ ਬੱਸ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਦੋਸ਼ੀ ਡਰਾਈਵਰ ਖਿਲਾਫ ਕਾਰਵਾਈ ਕੀਤੀ ਜਾਵੇ। ਮੌਕੇ ‘ਤੇ ਪਹੁੰਚੇ ਐੱਸਐੱਚਓ ਨੇ ਦੱਸਿਆ ਕਿ ਇੱਕ ਵਿਦਿਆਰਥੀ ਨੂੰ ਬੱਸ ਨੇ ਟੱਕਰ ਮਾਰ ਦਿੱਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...