September 19, 2026, 7:23 pm
----------- Advertisement -----------
HomeNewsHaryanaਨੂਹ 'ਚ ਖੂਹ 'ਤੇ ਮੱਥਾ ਟੇਕਣ ਗਈਆਂ ਔਰਤਾਂ 'ਤੇ ਹੋਈ ਪੱਥਰਬਾਜ਼ੀ, 6...

ਨੂਹ ‘ਚ ਖੂਹ ‘ਤੇ ਮੱਥਾ ਟੇਕਣ ਗਈਆਂ ਔਰਤਾਂ ‘ਤੇ ਹੋਈ ਪੱਥਰਬਾਜ਼ੀ, 6 ਤੋਂ ਵੱਧ ਔਰਤਾਂ ਜ਼ਖ਼.ਮੀ

Published on

----------- Advertisement -----------

ਹਰਿਆਣਾ ਦੇ ਨੂਹ ਵਿੱਚ ਇੱਕ ਵਾਰ ਫਿਰ ਦੋ ਧਿਰਾਂ ਵਿੱਚ ਝਗੜਾ ਹੋਣ ਦੀ ਖ਼ਬਰ ਹੈ। ਔਰਤਾਂ ਨੂਹ ਦੀ ਸਬਜ਼ੀ ਮੰਡੀ ਨੇੜੇ ਖੂਹ ‘ਤੇ ਮੱਥਾ ਟੇਕਣ ਗਈਆਂ ਸਨ। ਇਸ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਨੇ ਉਹਨਾਂ ‘ਤੇ ਪਥਰਾਅ ਕੀਤਾ। ਇਸ ਪੱਥਰਬਾਜ਼ੀ ਵਿੱਚ 6 ਤੋਂ ਵੱਧ ਔਰਤਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। 

ਦੱਸ ਦਈਏ ਕਿ ਸੂਚਨਾ ਮਿਲਣ ‘ਤੇ ਜ਼ਖਮੀ ਔਰਤਾਂ ਨੂੰ ਨੂਹ ਦੇ ਸੀ.ਐੱਚ.ਸੀ. ਵਿੱਚ ਭਰਤੀ ਕੀਤਾ ਗਿਆ ਹੈ। ਜ਼ਖਮੀਆਂ ‘ਚ ਕੁਝ ਬੱਚੇ ਵੀ ਸ਼ਾਮਲ ਹਨ। ਦੂਜੇ ਪਾਸੇ ਘਟਨਾ ਤੋਂ ਬਾਅਦ ਮੌਕੇ ‘ਤੇ ਵੱਡੀ ਭੀੜ ਇਕੱਠੀ ਹੋ ਗਈ। ਸੂਚਨਾ ਤੋਂ ਬਾਅਦ ਜਦੋਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਭੀੜ ਨੂੰ ਖਿੰਡਾਇਆ ਤਾਂ ਗੁੱਸੇ ‘ਚ ਆਏ ਸ਼ਹਿਰ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

ਨੂਹ ਹਿੰਸਾ ਤੋਂ ਕਰੀਬ 4 ਮਹੀਨੇ ਬਾਅਦ ਵਾਪਰੀ ਇਸ ਘਟਨਾ ਨੇ ਪ੍ਰਸ਼ਾਸਨ ਨੂੰ ਬੇਵੱਸ ਕਰ ਦਿੱਤਾ ਹੈ। ਇਸ ਮਗਰੋਂ ਗੁੱਸੇ ਵਿੱਚ ਆਏ ਸ਼ਹਿਰ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਪਥਰਾਅ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਤੋਂ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਜ਼ਖ਼ਮੀ ਔਰਤਾਂ ਨੂੰ ਇਲਾਜ ਲਈ ਨੂਹ ਸੀਐਚਸੀ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਕੁੱਲ ਮਿਲਾ ਕੇ ਜੇਕਰ ਪੁਲਿਸ ਸਮੇਂ ਸਿਰ ਮੌਕੇ ‘ਤੇ ਨਾ ਪਹੁੰਚਦੀ ਤਾਂ ਨੂਹ ਹਿੰਸਾ ਤੋਂ ਬਾਅਦ ਇੱਕ ਵਾਰ ਫਿਰ ਤਣਾਅ ਦਾ ਮਾਹੌਲ ਪੈਦਾ ਹੋ ਸਕਦਾ ਸੀ।

 ਨੂਹ ਸਿਟੀ ਥਾਣਾ ਇੰਚਾਰਜ ਓਮਵੀਰ ਦਾ ਕਹਿਣਾ ਹੈ ਕਿ ਕਰੀਬ 9 ਔਰਤਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦੀ ਐਮਐਲਆਰ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਚੱਲ ਰਹੀ ਹੈ। ਕੁਝ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ ਗਈ ਹੈ। ਸ਼ਿਕਾਇਤ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...