September 11, 2026, 3:45 am
----------- Advertisement -----------
HomeNewsBreaking Newsਹਰਿਆਣਾ 'ਚ ਰਿਸ਼ਵਤ ਲੈਂਦਿਆਂ ਜ਼ਿਲ੍ਹਾ ਭਲਾਈ ਅਫ਼ਸਰ ਗ੍ਰਿਫ਼.ਤਾਰ

ਹਰਿਆਣਾ ‘ਚ ਰਿਸ਼ਵਤ ਲੈਂਦਿਆਂ ਜ਼ਿਲ੍ਹਾ ਭਲਾਈ ਅਫ਼ਸਰ ਗ੍ਰਿਫ਼.ਤਾਰ

Published on

----------- Advertisement -----------

ਹਰਿਆਣਾ ਦੇ ਫਤਿਹਾਬਾਦ ਵਿੱਚ ਵਿਜੀਲੈਂਸ ਟੀਮ ਨੇ ਜ਼ਿਲ੍ਹਾ ਭਲਾਈ ਅਧਿਕਾਰੀ (ਡੀਡਬਲਿਊਓ) ਨੂੰ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਦੋਸ਼ ਹੈ ਕਿ ਅਧਿਕਾਰੀ ਨੇ ਗ੍ਰਾਂਟ ਦੀ ਰਕਮ ਦੇਣ ਦੇ ਬਦਲੇ ਅਨੁਸੂਚਿਤ ਜਾਤੀ ਦੀ ਲੜਕੀ ਨਾਲ ਵਿਆਹ ਕਰਵਾਉਣ ਵਾਲੇ ਨੌਜਵਾਨ ਤੋਂ ਰਿਸ਼ਵਤ ਮੰਗੀ ਸੀ। ਵਿਜੀਲੈਂਸ ਨੇ ਇੱਕ ਦਲਾਲ ਨੂੰ ਵੀ ਫੜਿਆ ਹੈ, ਜੋ ਪਹਿਲਾਂ ਹੀ 10,000 ਰੁਪਏ ਲੈ ਚੁੱਕਾ ਹੈ। 

ਜਾਣਕਾਰੀ ਦਿੰਦਿਆਂ ਡੀਐਸਪੀ ਵਿਜੀਲੈਂਸ ਜੁਗਲ ਕਿਸ਼ੋਰ ਨੇ ਦੱਸਿਆ ਕਿ ਐਮਪੀ ਰੋਹੀ ਦੇ ਰਹਿਣ ਵਾਲੇ ਸੰਦੀਪ ਨੇ ਅਨੁਸੂਚਿਤ ਜਾਤੀ ਦੀ ਲੜਕੀ ਨਾਲ ਵਿਆਹ ਕਰਵਾਇਆ ਸੀ। ਅਜਿਹੇ ਵਿੱਚ ਸਰਕਾਰ ਵੱਲੋਂ 2.5 ਲੱਖ ਰੁਪਏ ਦੀ ਗਰਾਂਟ ਰਾਸ਼ੀ ਦਿੱਤੀ ਜਾਂਦੀ ਹੈ। ਸੰਦੀਪ ਨੇ ਭਲਾਈ ਵਿਭਾਗ ਤੋਂ ਪੈਸੇ ਲੈਣੇ ਸਨ ਅਤੇ ਇਸ ਲਈ ਉਹ ਦਫਤਰ ਦੇ ਚੱਕਰ ਲਗਾ ਰਿਹਾ ਸੀ।


ਬਾਅਦ ਵਿੱਚ ਉਹ ਉਸੇ ਪਿੰਡ ਦੇ ਰਵਿੰਦਰ ਨਾਮਕ ਦਲਾਲ ਰਾਹੀਂ ਜ਼ਿਲ੍ਹਾ ਭਲਾਈ ਅਫ਼ਸਰ ਲਾਲ ਚੰਦ ਦੇ ਸੰਪਰਕ ਵਿੱਚ ਆਇਆ। ਦੋਸ਼ ਹੈ ਕਿ ਉਸ ਤੋਂ 50 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ। ਦਲਾਲ ਨੇ ਇਸ ਤੋਂ 10 ਹਜ਼ਾਰ ਰੁਪਏ ਲੈ ਲਏ ਸਨ। ਟੀਮ ਨੇ ਸੋਮਵਾਰ ਨੂੰ ਦਫਤਰ ‘ਚ ਛਾਪਾ ਮਾਰ ਕੇ ਅਧਿਕਾਰੀ ਨੂੰ ਪੈਸੇ ਸਮੇਤ ਫੜ ਲਿਆ।

ਡੀਐਸਪੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਖਾਤੇ ਵਿੱਚ 2.5 ਲੱਖ ਰੁਪਏ ਦੀ ਗਰਾਂਟ ਦੀ ਰਾਸ਼ੀ ਪਹਿਲਾਂ ਹੀ ਆ ਚੁੱਕੀ ਹੈ। ਹੁਣ ਉਸ ਤੋਂ ਇਹ ਕਹਿ ਕੇ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਸੀ ਕਿ ਤੁਹਾਡਾ ਕੰਮ ਹੋ ਗਿਆ, ਹੁਣ ਸਾਡਾ ਕਰੋ। ਵਿਜੀਲੈਂਸ ਵੱਲੋਂ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...