September 7, 2026, 9:01 am
----------- Advertisement -----------
HomeNewsBreaking Newsਗੁਰੂਗ੍ਰਾਮ 'ਚ ਗੋਦਾਮ 'ਚ ਲੱਗੀ ਭਿਆਨਕ ਅੱਗ, 10 ਘੰਟੇ ਬਾਅਦ ਵੀ ਨਹੀਂ...

ਗੁਰੂਗ੍ਰਾਮ ‘ਚ ਗੋਦਾਮ ‘ਚ ਲੱਗੀ ਭਿਆਨਕ ਅੱਗ, 10 ਘੰਟੇ ਬਾਅਦ ਵੀ ਨਹੀਂ ਕਾਬੂ, ਨੇੜੇ ਦੇ ਘਰ ਕਰਵਾਏ ਖਾਲੀ

Published on

----------- Advertisement -----------

ਹਰਿਆਣਾ ਦੇ ਗੁਰੂਗ੍ਰਾਮ ਦੇ ਪਿੰਡ ਨਿਬੋਠ ਨੇੜੇ ਇੱਕ ਗੋਦਾਮ ਵਿੱਚ ਰਾਤ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਅੱਗ ਬੁਝਾਉਣ ਦੇ ਯਤਨ ਕੀਤੇ ਜਾ ਰਹੇ ਹਨ। ਅੱਗ ਰਾਤ 2 ਵਜੇ ਲੱਗੀ ਅਤੇ ਅਜੇ ਤੱਕ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ ਹੈ।

ਦੱਸ ਦਈਏ ਕਿ ਅੱਜ ਦੁਪਹਿਰ ਨੂੰ ਵੀ ਗੋਦਾਮ ‘ਚੋਂ ਧੂੰਆਂ ਨਿਕਲ ਰਿਹਾ ਸੀ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਅਜੇ ਵੀ ਮੌਕੇ ‘ਤੇ ਮੌਜੂਦ ਹਨ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ 5-6 ਏਕੜ ਜ਼ਮੀਨ ਵਿੱਚ ਗੋਦਾਮ ਦਾ ਕਬਾੜ ਪਿਆ ਹੋਇਆ ਸੀ। ਕਿਸੇ ਕਾਰਨ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਜਾਣਕਾਰੀ ਦਿੰਦਿਆਂ ਸੋਹਾਣਾ ਫਾਇਰ ਬ੍ਰਿਗੇਡ ਦੇ ਫਾਇਰ ਅਫ਼ਸਰ ਜੈਬੀਰ ਨੇ ਦੱਸਿਆ ਕਿ ਰਾਤ ਨੂੰ ਸੂਚਨਾ ਮਿਲੀ ਸੀ ਕਿ ਨਿਬੋਠ ਨੇੜੇ ਇੱਕ ਗੋਦਾਮ ਵਿੱਚ ਅੱਗ ਲੱਗ ਗਈ ਹੈ। ਸੂਚਨਾ ਮਿਲਦੇ ਹੀ ਸੋਹਾਣਾ ਤੋਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਅੱਗ ਕਾਫੀ ਵੱਡੇ ਖੇਤਰ ‘ਚ ਫੈਲ ਗਈ ਸੀ, ਜਿਸ ਦੇ ਨੇੜੇ ਹੀ ਕੁਝ ਘਰ ਬਣੇ ਹੋਏ ਸਨ। ਸਾਵਧਾਨੀ ਦੇ ਤੌਰ ‘ਤੇ ਘਰਾਂ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਲੋਕਾਂ ਨੂੰ ਦੂਰ ਜਾਣ ਲਈ ਕਿਹਾ ਗਿਆ। ਅੱਗ ਲੱਗਣ ਕਾਰਨ ਗੋਦਾਮ ਵਿੱਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...