September 18, 2026, 2:00 pm
----------- Advertisement -----------
HomeNewsBreaking Newsਰੇਵਾੜੀ 'ਚ ਭਿਆਨਕ ਸੜਕ ਹਾਦਸਾ, ਨੌਜਵਾਨ ਦੀ ਮੌਕੇ 'ਤੇ ਹੋਈ ਮੌਤ

ਰੇਵਾੜੀ ‘ਚ ਭਿਆਨਕ ਸੜਕ ਹਾਦਸਾ, ਨੌਜਵਾਨ ਦੀ ਮੌਕੇ ‘ਤੇ ਹੋਈ ਮੌਤ

Published on

----------- Advertisement -----------

ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਦੇ ਧਾਰੂਹੇੜਾ ਕਸਬੇ ਵਿੱਚ ਇੱਕ ਅਣਪਛਾਤੇ ਵਾਹਨ ਨੇ ਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਸਮੇਂ ਨੌਜਵਾਨ ਕੰਪਨੀ ਵਿੱਚ ਡਿਊਟੀ ਲਈ ਜਾ ਰਿਹਾ ਸੀ। ਥਾਣਾ ਧਾਰੂਹੇੜਾ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਦੱਸ ਦਈਏ ਉੱਤਰ ਪ੍ਰਦੇਸ਼ ਦੇ ਫ਼ਿਰੋਜ਼ਾਬਾਦ ਜ਼ਿਲ੍ਹੇ ਦਾ ਰਹਿਣ ਵਾਲਾ ਪੰਕਜ ਕੁਮਾਰ (29) ਧਾਰੂਹੇੜਾ ਦੇ ਬਾਸ ਰੋਡ ‘ਤੇ ਆਪਣੇ ਜੀਜਾ ਬਿਜੇਂਦਰ ਸਿੰਘ ਨਾਲ ਕਿਰਾਏ ‘ਤੇ ਰਹਿੰਦਾ ਹੈ। ਹਰ ਰੋਜ਼ ਦੀ ਤਰ੍ਹਾਂ ਐਤਵਾਰ ਸ਼ਾਮ ਨੂੰ ਵੀ ਪੰਕਜ ਕੁਮਾਰ ਆਪਣੇ ਸਾਈਕਲ ‘ਤੇ ਕੰਪਨੀ ‘ਚ ਡਿਊਟੀ ‘ਤੇ ਜਾਣ ਲਈ ਨਿਕਲਿਆ ਸੀ। ਰਸਤੇ ‘ਚ ਲੂਮੈਕਸ ਕੰਪਨੀ ਦੇ ਟੀ-ਪੁਆਇੰਟ ‘ਤੇ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਟੱਕਰ ਤੋਂ ਬਾਅਦ ਪੰਕਜ ਦਾ ਸਾਈਕਲ ਇਕ ਪਾਸੇ ਡਿੱਗ ਗਿਆ ਅਤੇ ਉਹ ਵਾਹਨ ਦੇ ਹੇਠਾਂ ਆ ਗਿਆ, ਜਿਸ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ। ਸੂਚਨਾ ਤੋਂ ਬਾਅਦ ਥਾਣਾ ਧਾਰੂਹੇੜਾ ਦੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ। ਹਾਦਸੇ ਦੀ ਸੂਚਨਾ ਪੰਕਜ ਦੇ ਜੀਜਾ ਬਿਜੇਂਦਰ ਸਿੰਘ ਨੂੰ ਦਿੱਤੀ ਗਈ। ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਲਾਸ਼ ਨੂੰ ਤੁਰੰਤ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ। ਪੁਲਿਸ ਨੇ ਬੀਰੇਂਦਰ ਸਿੰਘ ਵਾਸੀ ਹਾਥਰਸ, ਯੂ.ਪੀ ਦੀ ਸ਼ਿਕਾਇਤ ‘ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...