September 20, 2026, 6:24 am
----------- Advertisement -----------
HomeNewsBreaking Newsਰੇਵਾੜੀ 'ਚ ਹੋਇਆ ਭਿਆਨਕ ਸੜਕ ਹਾਦਸਾ, ਪਤਨੀ ਦੀ ਮੌਤ, ਪਤੀ ਨੂੰ ਲੱਗੀਆਂ...

ਰੇਵਾੜੀ ‘ਚ ਹੋਇਆ ਭਿਆਨਕ ਸੜਕ ਹਾਦਸਾ, ਪਤਨੀ ਦੀ ਮੌਤ, ਪਤੀ ਨੂੰ ਲੱਗੀਆਂ ਮਾਮੂਲੀ ਸੱਟਾਂ

Published on

----------- Advertisement -----------

ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਦੇ ਧਾਰੂਹੇੜਾ ਕਸਬੇ ਵਿੱਚ ਇੱਕ ਤੇਜ਼ ਰਫ਼ਤਾਰ ਕੈਂਟਰ ਨੇ ਪੈਦਲ ਜਾ ਰਹੇ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਔਰਤ ਕੈਂਟਰ ਦੇ ਹੇਠਾਂ ਆ ਗਈ ਅਤੇ ਟਾਇਰ ਸਿਰ ਤੋਂ ਲੰਘ ਜਾਣ ਕਾਰਨ ਉਸ ਦੀ ਮੌਤ ਹੋ ਗਈ। ਜਦਕਿ ਪਤੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਥਾਣਾ ਧਾਰੂਹੇੜਾ ਦੀ ਪੁਲਿਸ ਨੇ ਫਰਾਰ ਹੋਏ ਕੈਂਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਧਾਰੂਹੇੜਾ ਦੀ ਚੰਦ ਕਲੋਨੀ ਦਾ ਰਹਿਣ ਵਾਲਾ ਧਨੇਸ਼ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਹੈ। ਉਹ ਆਪਣੀ ਪਤਨੀ ਬਬੀਤਾ (37) ਨਾਲ ਕਿਸੇ ਕੰਮ ਲਈ ਬਾਜ਼ਾਰ ਗਿਆ ਸੀ। ਵਾਪਸ ਪਰਤਦੇ ਸਮੇਂ ਬਿਜਲੀ ਬੋਰਡ ਨੇੜੇ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਕੈਂਟਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਧਨੇਸ਼ ਸੜਕ ਦੇ ਇੱਕ ਪਾਸੇ ਕੈਂਟਰ ਹੇਠਾਂ ਆ ਗਿਆ ਅਤੇ ਉਸਦੀ ਪਤਨੀ ਬਬੀਤਾ ਸੜਕ ਦੇ ਦੂਜੇ ਪਾਸੇ ਡਿੱਗ ਗਈ।

ਦੱਸਣਯੋਗ ਹੈ ਕਿ ਧਨੇਸ਼ ਦੇ ਦੇਖਦੇ – ਦੇਖਦੇ ਕੈਂਟਰ ਦਾ ਟਾਇਰ ਉਸ ਦੀ ਪਤਨੀ ਬਬੀਤਾ ਦੇ ਸਿਰ ਤੋਂ ਲੰਘ ਗਿਆ। ਦੋਸ਼ੀ ਡਰਾਈਵਰ ਕੈਂਟਰ ਭਜਾ ਕੇ ਲੈ ਗਿਆ। ਹਾਦਸੇ ਤੋਂ ਬਾਅਦ ਮੌਕੇ ‘ਤੇ ਵੱਡੀ ਭੀੜ ਇਕੱਠੀ ਹੋ ਗਈ। ਲੋਕਾਂ ਨੇ ਤੁਰੰਤ ਧਨੇਸ਼ ਅਤੇ ਉਸ ਦੀ ਪਤਨੀ ਬਬੀਤਾ ਨੂੰ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਧਨੇਸ਼ ਦੀ ਪਤਨੀ ਨੂੰ ਮ੍ਰਿਤਕ ਐਲਾਨ ਦਿੱਤਾ।

ਸੂਚਨਾ ਤੋਂ ਬਾਅਦ ਥਾਣਾ ਧਾਰੂਹੇੜਾ ਦੀ ਪੁਲਿਸ ਨੇ ਸਭ ਤੋਂ ਪਹਿਲਾਂ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਪੁਲਿਸ ਨੇ ਧਨੇਸ਼ ਦੀ ਸ਼ਿਕਾਇਤ ’ਤੇ ਮੁਲਜ਼ਮ ਕੈਂਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...