September 26, 2026, 6:43 am
----------- Advertisement -----------
HomeNewsBreaking Newsਅੰਬਾਲਾ 'ਚ ਟਰਾਲੇ ਨਾਲ ਟਕਰਾਈ ਟ੍ਰੈਵਲਰ, ਇਕ ਹੀ ਪਰਿਵਾਰ ਦੇ 7 ਜੀਆਂ...

ਅੰਬਾਲਾ ‘ਚ ਟਰਾਲੇ ਨਾਲ ਟਕਰਾਈ ਟ੍ਰੈਵਲਰ, ਇਕ ਹੀ ਪਰਿਵਾਰ ਦੇ 7 ਜੀਆਂ ਦੀ ਮੌਤ: 19 ਦੀ ਹਾਲਤ ਨਾਜ਼ੁਕ

Published on

----------- Advertisement -----------

ਅੰਬਾਲਾ, 24 ਮਈ 2024 – ਹਰਿਆਣਾ ਦੇ ਅੰਬਾਲਾ ‘ਚ ਵੀਰਵਾਰ ਰਾਤ ਕਰੀਬ 2 ਵਜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ‘ਚ ਇਕ ਹੀ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕਰੀਬ 19 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ।

ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਦੇ ਰਹਿਣ ਵਾਲੇ ਹਨ। ਸਾਰੇ ਯਾਤਰੀ ਜੰਮੂ ਵਿੱਚ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸਨ। ਇਸ ਦੌਰਾਨ ਅੰਬਾਲਾ-ਦਿੱਲੀ ਦੇ ਮੋਹਰਾ ਵਿਖੇ ਹਾਈਵੇਅ ‘ਤੇ ਉਨ੍ਹਾਂ ਦੀ ਗੱਡੀ ਇਕ ਟਰਾਲੇ ਨਾਲ ਟਕਰਾ ਗਈ। ਯਾਤਰੀਆਂ ਵਿੱਚ ਬੱਚੇ ਅਤੇ ਔਰਤਾਂ ਵੀ ਸਵਾਰ ਸਨ। ਯਾਤਰੀਆਂ ਵਿੱਚ ਕੁੱਲ 26 ਸ਼ਰਧਾਲੂ ਸਨ।

ਹਾਦਸਾ ਇੰਨਾ ਭਿਆਨਕ ਸੀ ਕਿ ਟਰੈਵਲਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਪਡਾਵ ਥਾਣਾ ਪੁਲਸ ਮੌਕੇ ‘ਤੇ ਪਹੁੰਚ ਗਈ। ਕੁਝ ਸ਼ਰਧਾਲੂ ਤਾਂ ਟ੍ਰੈਵਲਰ ਵਿੱਚ ਹੀ ਫਸ ਗਏ। ਰਾਹਗੀਰਾਂ ਅਤੇ ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਉਨ੍ਹਾਂ ਨੂੰ ਬਾਹਰ ਕੱਢਿਆ।

ਪੁਲਸ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀ ਸ਼ਰਧਾਲੂਆਂ ਨੂੰ ਅੰਬਾਲਾ ਛਾਉਣੀ ਦੇ ਸਿਵਲ ਹਸਪਤਾਲ ਅਤੇ ਸ਼ਾਹਬਾਦ ਦੇ ਆਦੇਸ਼ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ। ਇਸ ਦੇ ਨਾਲ ਹੀ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾਇਆ ਗਿਆ ਹੈ।

ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚ ਇੱਕ 6 ਮਹੀਨੇ ਦੀ ਬੱਚੀ, ਪਤੀ-ਪਤਨੀ ਵੀ ਸ਼ਾਮਲ ਹਨ। ਵਿਨੋਦ (52) ਵਾਸੀ ਜਖੋਲੀ, ਸੋਨੀਪਤ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਮਨੋਜ (42) ਵਾਸੀ ਕੱਕੌਰ, ਬੁਲੰਦਸ਼ਹਿਰ, ਯੂ.ਪੀ., ਮੇਹਰ ਚੰਦ ਵਾਸੀ ਗੁੱਡੀ, ਹਸਨਪੁਰ, ਯੂ.ਪੀ., ਸਤਬੀਰ (46) ਵਾਸੀ ਕੱਕੌਰ, ਯੂ.ਪੀ, 6 ਮਹੀਨੇ ਦੀ ਦੀਪਤੀ ਦੀ ਮੌਤ ਹੋ ਗਈ ਹੈ। ਇੱਕ ਹੋਰ ਵਿਅਕਤੀ ਵੀ ਮ੍ਰਿਤਕ ਪਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...