September 7, 2026, 11:27 pm
----------- Advertisement -----------
HomeNewsBreaking Newsਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਨਰੇਸ਼ ਟਿਕੈਤ ਖਿਲਾਫ ਵਾਰੰਟ ਜਾਰੀ, ਜਾਣੋ ਕੀ...

ਹਰਿਆਣਾ ‘ਚ ਵੋਟਿੰਗ ਤੋਂ ਪਹਿਲਾਂ ਨਰੇਸ਼ ਟਿਕੈਤ ਖਿਲਾਫ ਵਾਰੰਟ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

Published on

----------- Advertisement -----------

ਹਰਿਆਣਾ ਦੇ ਅੰਬਾਲਾ ਹਾਈਵੇਅ 2010 ਵਿੱਚ ਜਾਮ ਕਰਨ ਅਤੇ ਬਿਨਾਂ ਇਜਾਜ਼ਤ ਕਾਨਫਰੰਸ ਕਰਨ ਦੇ ਮਾਮਲੇ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। MP-MLA ਅਦਾਲਤ ਨੇ ਨਰੇਸ਼ ਟਿਕੈਤ ਨੂੰ 24 ਮਈ ਨੂੰ ਕਿਸੇ ਵੀ ਹਾਲਤ ‘ਚ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਦੱਸ ਦਈਏ ਕਿ ਨਰੇਸ਼ ਟਿਕੈਤ ਨੇ ਕਰੀਬ 14 ਸਾਲ ਪਹਿਲਾਂ ਸਹਾਰਨਪੁਰ ਦੇ ਸਰਸਾਵਾ ‘ਚ ਅੰਬਾਲਾ ਹਾਈਵੇਅ ‘ਤੇ ਜਾਮ ਲਗਾ ਦਿੱਤਾ ਸੀ। ਇਸ ਮਾਮਲੇ ‘ਚ ਕਾਂਗਰਸ ਨੇਤਾ ਇਮਰਾਨ ਮਸੂਦ ਸਮੇਤ 24 ਲੋਕਾਂ ‘ਤੇ ਮਾਮਲਾ ਦਰਜ ਕੀਤਾ ਗਿਆ ਸੀ।

ਨਰੇਸ਼ ਟਿਕੈਤ ‘ਤੇ ਬਿਨਾਂ ਇਜਾਜ਼ਤ ਤੋਂ ਕਾਨਫਰੰਸ ਆਯੋਜਿਤ ਕਰਨ ਅਤੇ ਜਾਮ ਕਰਨ ਦਾ ਦੋਸ਼ ਹੈ। ਇਸ 14 ਸਾਲ ਪੁਰਾਣੇ ਮਾਮਲੇ ਵਿੱਚ ਇਮਰਾਨ ਮਸੂਦ, ਵਰਿੰਦਰ, ਰਾਜ ਸਿੰਘ, ਰਾਜਕੁਮਾਰ, ਸੁਸ਼ੀਲ ਚੌਧਰੀ, ਮੁਕੇਸ਼ ਚੌਧਰੀ, ਓਮੀ ਪੰਵਾਰ, ਵਰਿੰਦਰ ਸ਼ਾਸਤਰੀ, ਸਲਮਾਨ ਮਸੂਦ, ਨਰੇਸ਼ ਟਿਕੈਤ, ਅਬਦੁਲ ਵਾਹਿਦ, ਪ੍ਰਦੀਪ, ਰਾਜਪਾਲ, ਵਰਿੰਦਰ ਸਿੰਘ, ਪ੍ਰਵੇਸ਼ ਗੁਰਜਰ, ਪ੍ਰੀਤਮ ਸਿੰਘ , ਜਸਵਤ, ਮੇਲਾਰਾਮ ਪੰਵਾਰ, ਪੱਪੂ, ਵਰਿੰਦਰ, ਚਰਨ ਸਿੰਘ, ਅਸ਼ੋਕ, ਬਲਜੀਤ ਸਿੰਘ ਅਤੇ ਅਸ਼ੋਕ ਚੌਧਰੀ ਦੇ ਨਾਂ ਸ਼ਾਮਲ ਸਨ।

ਹਰਿਆਣਾ ਵਿੱਚ ਲੋਕ ਸਭਾ ਚੋਣਾਂ ਲਈ 25 ਮਈ ਨੂੰ ਵੋਟਾਂ ਪੈਣੀਆਂ ਹਨ। ਅਜਿਹੇ ਵਿੱਚ ਅਦਾਲਤ ਵੱਲੋਂ ਨਰੇਸ਼ ਟਿਕੈਤ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦਾ ਮੁੱਦਾ ਵੀ ਸਿਆਸੀ ਮੁੱਦਾ ਬਣ ਸਕਦਾ ਹੈ। ਹਰਿਆਣਾ ਦੇ ਜਾਟ ਵੋਟਰ ਵੈਸੇ ਵੀ ਕਿਸਾਨ ਅੰਦੋਲਨ ਸਮੇਤ ਹੋਰ ਮੁੱਦਿਆਂ ‘ਤੇ ਸਰਕਾਰ ਤੋਂ ਨਾਰਾਜ਼ ਹਨ। ਅਜਿਹੇ ‘ਚ ਨਰੇਸ਼ ਟਿਕੈਤ ਖਿਲਾਫ ਵਾਰੰਟ ਜਾਰੀ ਕਰਨਾ ਅੱਗ ‘ਤੇ ਤੇਲ ਪਾ ਸਕਦਾ ਹੈ।

ਨਰੇਸ਼ ਟਿਕੈਤ ਦੇ ਭਰਾ ਰਾਕੇਸ਼ ਟਿਕੈਤ ਹਰਿਆਣਾ ਵਿੱਚ ਕਿਸਾਨ ਅੰਦੋਲਨ ਤੋਂ ਬਾਅਦ ਸਰਗਰਮ ਹਨ। ਹਰਿਆਣਾ ਵਿੱਚ ਉਹ ਕਿਸਾਨਾਂ ਨਾਲ ਸਬੰਧਤ ਕਈ ਅੰਦੋਲਨਾਂ ਵਿੱਚ ਹਿੱਸਾ ਲੈ ਚੁੱਕੇ ਹਨ। ਅਜਿਹੇ ‘ਚ ਨਰੇਸ਼ ਟਿਕੈਤ ਦੇ ਗ੍ਰਿਫਤਾਰੀ ਵਾਰੰਟ ਵੀ ਚੋਣਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਹਾਲਾਂਕਿ ਨਰੇਸ਼ ਟਿਕੈਤ ਨੂੰ ਜ਼ਮਾਨਤ ਮਿਲਣ ਬਾਰੇ ਵੀ ਗੱਲਬਾਤ ਚੱਲ ਰਹੀ ਹੈ।

ਨਰੇਸ਼ ਟਿਕੈਤ ਦੇ ਭਰਾ ਰਾਕੇਸ਼ ਟਿਕੈਤ ਹਰਿਆਣਾ ਵਿੱਚ ਕਿਸਾਨ ਅੰਦੋਲਨ ਤੋਂ ਬਾਅਦ ਸਰਗਰਮ ਹਨ। ਹਰਿਆਣਾ ਵਿੱਚ ਉਹ ਕਿਸਾਨਾਂ ਨਾਲ ਸਬੰਧਤ ਕਈ ਅੰਦੋਲਨਾਂ ਵਿੱਚ ਹਿੱਸਾ ਲੈ ਚੁੱਕੇ ਹਨ। ਅਜਿਹੇ ‘ਚ ਨਰੇਸ਼ ਟਿਕੈਤ ਦੇ ਗ੍ਰਿਫਤਾਰੀ ਵਾਰੰਟ ਵੀ ਚੋਣਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਹਾਲਾਂਕਿ ਨਰੇਸ਼ ਟਿਕੈਤ ਨੂੰ ਜ਼ਮਾਨਤ ਮਿਲਣ ਬਾਰੇ ਵੀ ਗੱਲਬਾਤ ਚੱਲ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...