October 29, 2026, 7:36 am
----------- Advertisement -----------
HomeNewsBreaking Newsਸੋਨੀਪਤ 'ਚ ਭਿਆਨਕ ਸੜਕ ਹਾਦ.ਸਾ, ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਨਾਲ ਨੌਜਵਾਨ...

ਸੋਨੀਪਤ ‘ਚ ਭਿਆਨਕ ਸੜਕ ਹਾਦ.ਸਾ, ਟਰੈਕਟਰ-ਟਰਾਲੀ ਦੀ ਲਪੇਟ ‘ਚ ਆਉਣ ਨਾਲ ਨੌਜਵਾਨ ਦੀ ਮੌ.ਤ

Published on

----------- Advertisement -----------

 ਸੋਨੀਪਤ ਵਿੱਚ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਟਰੈਕਟਰ-ਟਰਾਲੀ ਦੀ ਲਪੇਟ ਵਿੱਚ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਗੋਹਾਣਾ ਰੋਡ ਇਕ ਪਾਸੇ ਬੁਰੀ ਤਰ੍ਹਾਂ ਟੁੱਟੀ ਹੋਈ ਹੈ ਅਤੇ ਵਾਹਨਾਂ ਨੂੰ ਗਲਤ ਪਾਸੇ ਲਿਜਾਣ ਕਾਰਨ ਇਹ ਹਾਦਸਾ ਵਾਪਰਿਆ ਹੈ।

ਹਾਦਸੇ ਦਾ ਇੱਕ ਸੀਸੀਟੀਵੀ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਟਰਾਲੀ ਨੌਜਵਾਨ ਨੂੰ ਕੁਚਲਦੀ ਹੋਈ ਨਜ਼ਰ ਆ ਰਹੀ ਹੈ। ਗੁੱਸੇ ‘ਚ ਆਏ ਲੋਕਾਂ ਨੇ ਜਗ੍ਹਾ-ਜਗ੍ਹਾ ਜਾਮ ਲਗਾ ਦਿੱਤਾ ਅਤੇ ਲੋਕ ਨਿਰਮਾਣ ਵਿਭਾਗ ਅਤੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ। ਕਰੀਬ ਪੌਣੇ ਘੰਟੇ ਬਾਅਦ ਪੁਲਿਸ ਨੇ ਆ ਕੇ ਜਾਮ ਨੂੰ ਹਟਾਇਆ।

ਜਾਣਕਾਰੀ ਅਨੁਸਾਰ ਗੋਹਾਣਾ ਰੋਡ ‘ਤੇ ਟਰੈਕਟਰ ਟਰਾਲੀ ਦੀ ਲਪੇਟ ‘ਚ ਆਉਣ ਨਾਲ ਬਾਈਕ ਸਵਾਰ ਪਿੰਡ ਕਕਰੋਈ ਦੇ ਨੌਜਵਾਨ ਉਮੇਸ਼ ਦੀ ਮੌਤ ਹੋ ਗਈ। ਇਹ ਹਾਦਸਾ ਸੜਕ ਵਿੱਚ ਪਏ ਡੂੰਘੇ ਟੋਏ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਸੀਸੀਟੀਵੀ ‘ਚ ਨਜ਼ਰ ਆ ਰਿਹਾ ਹੈ ਕਿ ਸੜਕ ‘ਤੇ ਇਕ ਟਰੈਕਟਰ ਟਰਾਲੀ ਲੰਘ ਰਹੀ ਹੈ, ਉਸੇ ਸਮੇਂ ਬਾਈਕ ਸਵਾਰ ਨੌਜਵਾਨ ਸੜਕ ‘ਤੇ ਡਿੱਗ ਪਿਆ ਅਤੇ ਟਰਾਲੀ ਦੇ ਪਹੀਏ ਨੇ ਉਸ ਨੂੰ ਕੁਚਲ ਦਿੱਤਾ।

ਪਿੰਡ ਕਕਰੋਈ ਦੇ ਬਿਜੇਂਦਰ ਨੇ ਦੱਸਿਆ ਕਿ ਕੱਲ੍ਹ ਉਸ ਦਾ ਵੱਡਾ ਭਰਾ ਉਮੇਸ਼ ਆਪਣੇ ਮੋਟਰਸਾਈਕਲ ’ਤੇ ਸੋਨੀਪਤ ਤੋਂ ਗੋਹਾਣਾ ਰੋਡ ਰਾਹੀਂ ਪਿੰਡ ਕਕਰੋਈ ਵੱਲ ਆ ਰਿਹਾ ਸੀ। ਜਦੋਂ ਉਹ ਚੰਦਰ ਗਾਰਡਨ ਨੇੜੇ ਪਹੁੰਚਿਆ ਤਾਂ ਇੱਕ ਟਰੈਕਟਰ ਟਰਾਲੀ ਗਲਤ ਸਾਈਡ ਤੋਂ ਆ ਗਈ। ਟਰਾਲੀ ਨਾਲ ਟਕਰਾਉਣ ਕਾਰਨ ਭਰਾ ਦੀ ਮੌਤ ਹੋ ਗਈ।

 ਨੌਜਵਾਨ ਦੀ ਮੌਤ ਅਤੇ ਗੋਹਾਣਾ ਰੋਡ ਦੀ ਮਾੜੀ ਹਾਲਤ ਕਾਰਨ ਗੁੱਸੇ ‘ਚ ਆਏ ਲੋਕਾਂ ਨੇ ਜ਼ਿਲਾ ਕੌਂਸਲਰ ਸੰਜੇ ਬਰਵਾਸਨੀ ਦੀ ਅਗਵਾਈ ‘ਚ ਸੋਨੀਪਤ ਗੋਹਾਣਾ ਰੋਡ ਜਾਮ ਕਰ ਦਿੱਤਾ। ਲੋਕਾਂ ਨੇ ਸੜਕ ’ਤੇ ਬੈਠ ਕੇ ਪ੍ਰਸ਼ਾਸਨ ਤੇ ਲੋਕ ਨਿਰਮਾਣ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕੁੱਝ ਸਮੇਂ ਵਿੱਚ ਹੀ ਇੱਥੇ ਵਾਹਨਾਂ ਦੀ ਕਤਾਰ ਲੱਗ ਗਈ। ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲੋਕਾਂ ਨੂੰ ਸ਼ਾਂਤ ਕਰਵਾਇਆ ਅਤੇ ਕਰੀਬ ਡੇਢ ਘੰਟੇ ਦੀ ਮਸ਼ੱਕਤ ਤੋਂ ਬਾਅਦ ਜਾਮ ਹਟਵਾਇਆ | 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...