September 12, 2026, 3:39 pm
----------- Advertisement -----------
HomeNewsBreaking Newsਹਰਿਆਣਾ 'ਚ ਲੋਹੇ ਦੇ ਪਾਈਪ ਹੇਠਾਂ ਦੱਬੇ ਲੋਕ ਤੇ ਵਾਹਨ, 50 ਫੁੱਟ...

ਹਰਿਆਣਾ ‘ਚ ਲੋਹੇ ਦੇ ਪਾਈਪ ਹੇਠਾਂ ਦੱਬੇ ਲੋਕ ਤੇ ਵਾਹਨ, 50 ਫੁੱਟ ਦੀ ਉਚਾਈ ਤੋਂ ਹਾਈਵੇ ‘ਤੇ ਡਿੱਗਿਆ 80 ਫੁੱਟ ਲੰਬਾ ਪਾਈਪ

Published on

----------- Advertisement -----------

ਹਰਿਆਣਾ ਦੇ ਪਾਣੀਪਤ ‘ਚ ਸੋਮਵਾਰ ਦੁਪਹਿਰ ਨੂੰ ਵੱਡਾ ਹਾਦਸਾ ਵਾਪਰ ਗਿਆ। ਸ਼ਹਿਰ ਦੇ ਸੰਜੇ ਚੌਂਕ ਵਿਖੇ ਐਲੀਵੇਟਿਡ ਹਾਈਵੇਅ ਤੋਂ ਪਾਣੀ ਅਤੇ ਗੰਦਗੀ ਨਾਲ ਭਰੀ ਇੱਕ ਲੋਹੇ ਦੀ ਪਾਈਪ ਅਚਾਨਕ ਹੇਠਾਂ ਡਿੱਗ ਗਈ। ਇਸ ਕਾਰਨ ਹਾਈਵੇਅ-44 ਹੇਠੋਂ ਲੰਘ ਰਹੇ ਕਈ ਵਾਹਨ ਅਤੇ ਪੈਦਲ ਸਵਾਰ ਜ਼ਖ਼ਮੀ ਹੋ ਗਏ।

ਇਸ ਹਾਦਸੇ ਕਾਰਨ ਮੌਕੇ ‘ਤੇ ਭਗਦੜ ਮੱਚ ਗਈ। ਮੌਕੇ ‘ਤੇ ਸਥਾਨਕ ਲੋਕ ਵੀ ਪਹੁੰਚ ਗਏ। ਉਨ੍ਹਾਂ ਨੇ ਪਾਈਪ ਹੇਠਾਂ ਦੱਬੇ ਲੋਕਾਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ ਪਰ ਪਾਈਪ ਦਾ ਭਾਰ ਜ਼ਿਆਦਾ ਹੋਣ ਕਾਰਨ ਲੋਕਾਂ ਨੂੰ ਰਾਹਤ ਕਾਰਜਾਂ ‘ਚ ਦਿੱਕਤ ਆ ਰਹੀ ਹੈ। ਮਾਮਲਾ ਪ੍ਰਸ਼ਾਸਨ ਦੇ ਧਿਆਨ ‘ਚ ਆਉਣ ਤੋਂ ਬਾਅਦ ਬਚਾਅ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਕਰਨਾ ਸ਼ੁਰੂ ਕਰ ਦਿੱਤਾ।

ਜਾਣਕਾਰੀ ਅਨੁਸਾਰ ਐਲੀਵੇਟਿਡ ਹਾਈਵੇਅ ਤੋਂ ਬਰਸਾਤੀ ਪਾਣੀ ਦੀ ਨਿਕਾਸੀ ਲਈ ਇਹ ਨਿਕਾਸੀ ਪਾਈਪ ਲਗਾਈ ਗਈ ਸੀ। ਇਹ ਕਰੀਬ 50 ਫੁੱਟ ਦੀ ਉਚਾਈ ਤੋਂ ਡਿੱਗਿਆ। ਹਾਦਸੇ ਤੋਂ ਬਾਅਦ ਜੀਟੀ ਰੋਡ ’ਤੇ ਲੰਮਾ ਜਾਮ ਲੱਗ ਗਿਆ। ਕਾਫੀ ਮੁਸ਼ੱਕਤ ਤੋਂ ਬਾਅਦ ਪੁਲਿਸ ਨੇ ਵਾਹਨਾਂ ਨੂੰ ਪਾਸੇ ਕਰਕੇ ਆਵਾਜਾਈ ਨੂੰ ਆਮ ਕਰਵਾਇਆ।

ਇਹ ਹਾਦਸਾ ਜੀ.ਟੀ ਰੋਡ ‘ਤੇ ਦੁਪਹਿਰ 2.30 ਵਜੇ ਦੇ ਕਰੀਬ ਵਾਪਰਿਆ, ਜਿਸ ‘ਚ 2 ਲੋਕ ਜ਼ਖਮੀ ਹੋ ਗਏ। ਇਹ ਦੋਵੇਂ ਵਿਅਕਤੀ ਕਾਰ ਵਿੱਚ ਸਵਾਰ ਸਨ। ਇਸ ਦੇ ਨਾਲ ਹੀ ਕਰੀਬ 6 ਵਾਹਨ ਅਤੇ ਬਾਈਕ ਵੀ ਨੁਕਸਾਨੇ ਗਏ। ਇੱਕ ਜ਼ਖ਼ਮੀ ਵਿਅਕਤੀ ਨੂੰ ਨੇੜਲੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਪਾਈਪ ਕਿਵੇਂ ਡਿੱਗੀ ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਾਈਪ ਵਿੱਚ ਕਾਫੀ ਸਮੇਂ ਤੋਂ ਪਾਣੀ ਅਤੇ ਗੰਦਗੀ ਜਮ੍ਹਾਂ ਸੀ। ਇਸ ਦੀ ਸਫਾਈ ਅਤੇ ਰੱਖ-ਰਖਾਅ ਦੀ ਜ਼ਿੰਮੇਵਾਰੀ ਐਲ ਐਂਡ ਟੀ ਕੰਪਨੀ ਦੀ ਹੈ।

ਲਾਸਾਰਨ ਐਂਡ ਟੂਬਰੋ ਯਾਨੀ ਐਲਐਂਡਟੀ ਕੰਪਨੀ ਨੇ ਇੱਥੇ ਫਲਾਈਓਵਰ ਬਣਾਇਆ ਹੈ। ਇਸ ਦੇ ਰੱਖ-ਰਖਾਅ ਲਈ ਵੀ ਕੰਪਨੀ ਜ਼ਿੰਮੇਵਾਰ ਹੈ। ਹਾਦਸੇ ਦੌਰਾਨ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕੰਪਨੀ ਇੱਥੇ ਆਮ ਲੋਕਾਂ ਤੋਂ ਟੋਲ ਟੈਕਸ ਵਸੂਲਦੀ ਹੈ। ਜਿਹੜੇ ਫਲਾਈਓਵਰ ਦੀ ਵਰਤੋਂ ਨਹੀਂ ਕਰਦੇ, ਉਹ ਵੀ ਟੋਲ ਟੈਕਸ ਭਰ ਕੇ ਲੰਘਦੇ ਹਨ। ਲੱਖਾਂ ਰੁਪਏ ਟੈਕਸ ਵਸੂਲਣ ਦੇ ਬਾਵਜੂਦ ਮੈਨੇਜਮੈਂਟ ਦੀ ਇਹ ਹਾਲਤ ਹੈ। ਕੰਪਨੀ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...