October 8, 2026, 4:20 am
----------- Advertisement -----------
HomeNewsBreaking Newsਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, 13 ਅਗਸਤ ਨੂੰ ਕੇਂਦਰ ਵੱਲੋਂ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, 13 ਅਗਸਤ ਨੂੰ ਕੇਂਦਰ ਵੱਲੋਂ 3 ਦਿਨ ਦੀ ਪੈਰੋਲ ਹੋਈ ਆਫ਼ਰ

Published on

----------- Advertisement -----------

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਜਿਥੇ ਸਿੱਖ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਵਿਚਾਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਵਾਰਾ ਨੂੰ ਇਸੇ ਮਹੀਨੇ 3 ਦਿਨ ਦੀ ਪੈਰੋਲ ਆਫ਼ਰ ਕੀਤੀ ਗਈ ਸੀ ਪਰ ਉਸ ਨੇ ਇਹ ਪੈਰੋਲ ਨਾਮਨਜ਼ੂਰ ਕਰ ਦਿੱਤੀ। ਦੱਸ ਦੇਈਏ ਕਿ ਕੌਮੀ ਇਨਸਾਫ ਮੋਰਚੇ ਵੱਲੋਂ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 15 ਅਗਸਤ ਨੂੰ ਪ੍ਰਦਰਸ਼ਨ ਕੀਤਾ ਗਿਆ ਸੀ ਉਥੇ ਹੀ 21 ਅਗਸਤ ਨੂੰ ਵੀ 7 ਘੰਟਿਆਂ ਪੰਜਾਬ ਬੰਦ ਕੀਤਾ ਗਿਆ ਸੀ। 

ਹਵਾਰਾ ਦੇ ਧਰਮੀ ਪਿਤਾ ਗੁਰਚਰਨ ਸਿੰਘ ਨੇ ਦੱਸਿਆ ਕਿ ਹਵਾਰਾ ਨੂੰ 13 ਅਗਸਤ ਨੂੰ ਕੇਂਦਰ ਸਰਕਾਰ ਨੇ 3 ਦਿਨ ਦੀ ਪੈਰੋਲ ਦੀ ਆਫਰ ਕੀਤੀ ਸੀ। ਇਸ ਦੌਰਾਨ ਉਸ ਨੂੰ ਦਿੱਲੀ ਦੇ ਹਸਪਤਾਲ ‘ਚ ਰਹਿਣ ਦੀ ਆਫ਼ਰ ਦਿੱਤੀ ਗਈ ਸੀ। ਉਸ ਵੇਲੇ ਹਵਾਰਾ ਦੀ ਮਾਤਾ ਨੂੰ ਦਿੱਲੀ ਦੇ ਹਸਪਤਾਲ ‘ਚ ਸ਼ਿਫਟ ਕਰਨ ਦਾ ਵਿਚਾਰ ਬਣ ਰਿਹਾ ਸੀ ਪਰ ਹਵਾਰਾ ਨੇ ਕੇਂਦਰ ਦੀ ਆਫ਼ਰ ਨੂੰ ਨਾਮਨਜ਼ੂਰ ਕਰ ਦਿੱਤਾ ਸੀ।

ਦੱਸ ਦੇਈਏ ਕਿ ਦਿੱਲੀ ਜੇਲ੍ਹ ਵਿਭਾਗ ਵੱਲੋਂ ਵੀ ਇਸ ਬਾਰੇ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਹਵਾਰਾ ਨੇ ਰਾਹਤ ਦਾ ਲਾਭ ਲੈਣ ਤੋਂ ਇਨਕਾਰ ਕਰ ਦਿੱਤਾ ਤੇ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਰੈਗੂਲਰ ਪੈਰੋਲ ਦੀ ਮੰਗ ਕੀਤੀ।

ਦੱਸ ਦੇਈਏ ਕਿ ਹਵਾਰਾ ਨੂੰ 1995 ਨੂੰ ਚੰਡੀਗੜ੍ਹ ਵਿਚ ਸਿਵਲ ਸਕੱਤਰੇਤ ਦੇ ਐਂਟਰੀ ਗੇਟ ਨਾਲ ਜੁੜੇ ਧਮਾਕੇ ਦੇ ਮਾਮਲੇ ਵਿਚ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ। ਹਵਾਰਾ ਨੂੰ ਪਹਿਲਾਂ ਮੌਤ ਦੀ ਸਜ਼ਾ ਸੁਣਾਈ ਗਈ ਸੀ ਪਰ ਬਾਅਦ ਵਿਚ ਹਾਈਕੋਰਟ ਨੇ ਸਜ਼ਾ ਘੱਟ ਕਰ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...