February 8, 2026, 10:01 pm
----------- Advertisement -----------
HomeNewsHaryanaਮਜ਼ਦੂਰ ਸੁਲੱਖਣ ਸਿੰਘ ਲਈ ਸੰਜੀਵਨੀ ਬਣਿਆ ਹੈਲਥ ਕਾਰਡ, ਬਿਨਾਂ ਇੱਕ ਰੁਪਿਆ ਖ਼ਰਚ...

ਮਜ਼ਦੂਰ ਸੁਲੱਖਣ ਸਿੰਘ ਲਈ ਸੰਜੀਵਨੀ ਬਣਿਆ ਹੈਲਥ ਕਾਰਡ, ਬਿਨਾਂ ਇੱਕ ਰੁਪਿਆ ਖ਼ਰਚ ਕੀਤੇ ਹੋਇਆ 3 ਲੱਖ ਰੁਪਏ ਦਾ ਇਲਾਜ: ਧਾਲੀਵਾਲ

Published on

----------- Advertisement -----------

*ਅੰਮ੍ਰਿਤਸਰ, 7 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜਨਤਾ ਨਾਲ ਕੀਤੇ ਗਏ ਵਾਅਦੇ ਜ਼ਮੀਨੀ ਪੱਧਰ ‘ਤੇ ਸੱਚ ਹੁੰਦੇ ਦਿਖਾਈ ਦੇ ਰਹੇ ਹਨ। ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਹੁਣ ਪੂਰੀ ਤਰ੍ਹਾਂ ਪ੍ਰਭਾਵਸ਼ਾਲੀ ਹੋ ਚੁੱਕੀ ਹੈ।

ਸ਼ਨੀਵਾਰ ਨੂੰ ‘ਆਪ’ ਆਗੂ ਪ੍ਰਭਬੀਰ ਸਿੰਘ ਬਰਾੜ ਅਤੇ ਗੁਰਪ੍ਰਤਾਪ ਸਿੰਘ ਸੰਧੂ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੇਸ ਇਲਾਜ ਦੀ ਸਹੂਲਤ ਯਕੀਨੀ ਬਣਾਈ ਗਈ ਹੈ, ਜੋ ਵਿਸ਼ੇਸ਼ ਤੌਰ ‘ਤੇ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ।

ਯੋਜਨਾ ਦੀ ਸਫ਼ਲਤਾ ਦਾ ਜਿਉਂਦਾ-ਜਾਗਦਾ ਸਬੂਤ ਦਿੰਦਿਆਂ ਧਾਲੀਵਾਲ ਨੇ ਗੁਰਦਾਸਪੁਰ ਦੇ ਪਿੰਡ ਗੁਰਦਾਸਨੰਗਲ ਨਿਵਾਸੀ ਸੁਲੱਖਣ ਸਿੰਘ ਦੀ ਮਿਸਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਦਿਹਾੜੀ ਮਜ਼ਦੂਰੀ ਕਰਨ ਵਾਲੇ ਸੁਲੱਖਣ ਸਿੰਘ ਅਚਾਨਕ ਦਿਲ ਦੀ ਗੰਭੀਰ ਬਿਮਾਰੀ ਦੀ ਲਪੇਟ ਵਿੱਚ ਆ ਗਏ ਸਨ, ਜਿਸ ਦੇ ਇਲਾਜ ਦਾ ਖ਼ਰਚਾ ਡਾਕਟਰਾਂ ਨੇ ਕਰੀਬ 3 ਲੱਖ ਰੁਪਏ ਦੱਸਿਆ ਸੀ।

ਆਰਥਿਕ ਤੰਗੀ ਕਾਰਨ ਪਰਿਵਾਰ ਲਈ ਇਹ ਖ਼ਰਚਾ ਚੁੱਕਣਾ ਅਸੰਭਵ ਸੀ, ਪਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮਹਿਜ਼ ਇੱਕ ਦਿਨ ਵਿੱਚ ਉਨ੍ਹਾਂ ਦਾ ਹੈਲਥ ਕਾਰਡ ਤਿਆਰ ਕੀਤਾ ਗਿਆ। ਇਸ ਤੋਂ ਬਾਅਦ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਬਿਨਾਂ ਇੱਕ ਵੀ ਪੈਸਾ ਖ਼ਰਚ ਕੀਤੇ ਉਨ੍ਹਾਂ ਦੇ ਦਿਲ ਦਾ ਸਫ਼ਲ ਆਪ੍ਰੇਸ਼ਨ ਹੋਇਆ ਅਤੇ ਸਟੈਂਟ ਪਾਏ ਗਏ। ਧਾਲੀਵਾਲ ਨੇ ਕਿਹਾ ਕਿ ਸੁਲੱਖਣ ਸਿੰਘ ਦਾ ਸਿਹਤਮੰਦ ਹੋ ਕੇ ਘਰ ਪਰਤਣਾ ਉਨ੍ਹਾਂ ਵਿਰੋਧੀਆਂ ਨੂੰ ਕਰਾਰਾ ਜਵਾਬ ਹੈ ਜੋ ਸਰਕਾਰ ਦੀਆਂ ਨੀਤੀਆਂ ਨੂੰ ਸਿਰਫ਼ ‘ਜੁਮਲੇਬਾਜ਼ੀ’ ਕਰਾਰ ਦਿੰਦੇ ਹਨ।

ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਸਿੱਖਿਆ ਅਤੇ ਸਿਹਤ ਦੇ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਦੋਵਾਂ ਖੇਤਰਾਂ ਵਿੱਚ ਨਿਵੇਸ਼ ਕਰਕੇ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਮਜ਼ਬੂਤ ਅਤੇ ਸੁਰੱਖਿਅਤ ਭਵਿੱਖ ਤਿਆਰ ਕਰ ਰਹੀ ਹੈ। ਪਿਛਲੀਆਂ ਸਰਕਾਰਾਂ ਦੌਰਾਨ ਗਰੀਬ ਵਰਗ ਮਹਿੰਗੇ ਇਲਾਜ ਕਾਰਨ ਜਾਂ ਤਾਂ ਕਰਜ਼ੇ ਵਿੱਚ ਡੁੱਬ ਜਾਂਦਾ ਸੀ ਜਾਂ ਇਲਾਜ ਦੀ ਘਾਟ ਕਾਰਨ ਦਮ ਤੋੜ ਦਿੰਦਾ ਸੀ, ਪਰ ਮਾਨ ਸਰਕਾਰ ਨੇ ਸਿਹਤ ਨੂੰ ਹਰ ਨਾਗਰਿਕ ਦਾ ਬੁਨਿਆਦੀ ਅਧਿਕਾਰ ਬਣਾਇਆ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਹਸਪਤਾਲਾਂ ਦੀ ਨਿਯਮਤ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਮਰੀਜ਼ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ ਅਤੇ ਕੋਈ ਵੀ ਹਸਪਤਾਲ ਕਾਰਡ ਧਾਰਕ ਤੋਂ ਵਾਧੂ ਰਾਸ਼ੀ ਦੀ ਮੰਗ ਨਾ ਕਰ ਸਕੇ।

‘ਆਪ’ ਆਗੂ ਨੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਨ੍ਹਾਂ ਨੇ ਦਹਾਕਿਆਂ ਤੱਕ ਸੱਤਾ ਵਿੱਚ ਰਹਿ ਕੇ ਇਨ੍ਹਾਂ ਬੁਨਿਆਦੀ ਸਹੂਲਤਾਂ ਨੂੰ ਨਜ਼ਰਅੰਦਾਜ਼ ਕੀਤਾ, ਉਨ੍ਹਾਂ ਨੂੰ ਅੱਜ ਇਹ ਬਦਲਾਅ ਹਜ਼ਮ ਨਹੀਂ ਹੋ ਰਿਹਾ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਆਪਣਾ ਹੈਲਥ ਕਾਰਡ ਬਣਵਾਉਣ ਅਤੇ ਇਸ ਲੋਕ ਭਲਾਈ ਸਕੀਮ ਦਾ ਪੂਰਾ ਲਾਭ ਉਠਾਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

’19 ਤੋਂ 25 ਸਾਲ ‘ਚ ਵਿਆਹ, ਤਿੰਨ ਬੱਚੇ ਜਰੂਰੀ’, RSS ਮੁਖੀ ਮੋਹਨ ਭਾਗਵਤ ਦੀ ਪਰਿਵਾਰਾਂ ਨੂੰ ਸਲਾਹ

ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਨੇ ਡਾਕਟਰਾਂ ਅਤੇ ਅਬਾਦੀ ਵਿਗਿਆਨੀਆਂ...

ਸੁਨੀਲ ਜਾਖੜ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ, ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

*ਚੰਡੀਗੜ੍ਹ, 8 ਫਰਵਰੀ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੀ...

ਸਿੱਖਿਆ ਮੰਤਰੀ ਸਮੇਤ ਪੰਜ ਕੈਬਨਿਟ ਮੰਤਰੀ ਅਤੇ 40 ਤੋਂ ਵੱਧ ਵਿਧਾਇਕ ਆਪੋ-ਆਪਣੇ ਹਲਕਿਆਂ ਵਿੱਚ ਵਰਕਸ਼ਾਪ ‘ਚ ਹੋਏ ਸ਼ਾਮਲ

*ਚੰਡੀਗੜ੍ਹ, 7 ਫਰਵਰੀ 2026*ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ...

ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

*ਚੰਡੀਗੜ੍ਹ, 7 ਫਰਵਰੀ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

UP ‘ਚ ਅੰਮ੍ਰਿਤਧਾਰੀ ਸਿੱਖ ਮੁੰਡੇ ਨੂੰ ਕਕਾਰ ਪਾ ਕੇ ਪ੍ਰੀਖਿਆ ਦੇਣ ਤੋਂ ਰੋਕਿਆ, SGPC ਪ੍ਰਧਾਨ ਨੇ ਕੀਤੀ ਨਿੰਦਾ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਦੇ ਕੰਠ ਕਸਬੇ ਵਿੱਚ ਇੱਕ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ...

ਬਾਜਵਾ ਵਲੋਂ ਮੰਤਰੀ ਹਰਭਜਨ ਸਿੰਘ ETO ਬਾਰੇ ਗਲਤ ਸ਼ਬਦਾਵਲੀ ਵਰਤੇ ਜਾਣ ‘ਤੇ ਬੋਲੇ ਹਰਪਾਲ ਚੀਮਾ-’24 ਘੰਟਿਆਂ ‘ਚ ਮੰਗਣ ਮਾਫੀ’

ਪ੍ਰਤਾਪ ਬਾਜਵਾ ਵੱਲੋਂ ਮੰਤਰੀ ਹਰਭਜਨ ਸਿੰਘ ETO ਬਾਰੇ ਜਾਤੀਸੂਚਕ ਸ਼ਬਦ ਵਰਤਣ ’ਤੇ ਮੰਤਰੀ ਹਰਪਾਲ...

PSPCL ਵਿਭਾਗ ਵੱਲੋਂ ਨਵੇਂ ਹੁਕਮ, ਸਰਕਾਰੀ ਵਿਭਾਗਾਂ ‘ਚ ਪ੍ਰੀਪੇਡ ਬਿਜਲੀ ਮੀਟਰ ਲਗਾਉਣੇ ਲਾਜ਼ਮੀ

PSPCL ਵਿਭਾਗ ਵੱਲੋਂ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਵੇਂ ਜਾਰੀ ਹੁਕਮਾਂ ਅਨੁਸਾਰ...

‘ਆਪ’ ਨੇਤਾ ਦੇ ਕਤਲ ਮਾਮਲੇ ’ਚ ਵੱਡੀ ਕਾਰਵਾਈ, ਮਸਹੂਰ ਗੈਂਗਸਟਰ ਸਣੇ 2 ਵਿਰੁੱਧ ਪਰਚਾ

ਲੰਧਰ ’ਚ ਸ਼ੁੱਕਰਵਾਰ ਨੂੰ 'ਆਪ' ਨੇਤਾ ਲੱਕੀ ਓਬਰਾਏ ਦੇ ਦਿਨ-ਦਿਹਾੜੇ ਕਤਲ ਮਾਮਲੇ ’ਚ ਇਕ...