June 12, 2026, 8:04 pm
----------- Advertisement -----------
HomeNewsBreaking Newsਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ...

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

Published on

----------- Advertisement -----------

ਚੰਡੀਗੜ੍ਹ, 3  ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਾਅਦੇ ਅਨੁਸਾਰ ਸੂਬੇ ਦੇ ਸਾਰੇ ਲੋਕਾਂ ਲਈ ਵਿਆਪਕ ਸਿਹਤ ਕਵਰੇਜ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਇਸ ਮਹੀਨੇ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮ.ਐਮ.ਐਸ.ਵਾਈ.) ਸ਼ੁਰੂ ਕਰਨ ਜਾ ਰਹੀ ਹੈ। ਇਸ ਸਬੰਧੀ ਇੱਕ ਅਹਿਮ ਮੀਲ ਪੱਥਰ ਸਥਾਪਤ ਕਰਦਿਆਂ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ।

ਇਹ ਸਮਝੌਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਨਵਰੀ 2026 ਵਿੱਚ ਇਸ ਯੋਜਨਾ ਨੂੰ ਸ਼ੁਰੂ ਕਰਨ ਦੇ ਹਾਲ ਹੀ ਵਿੱਚ ਕੀਤੇ ਐਲਾਨ ਤੋਂ ਬਾਅਦ ਅਮਲ ਵਿੱਚ ਲਿਆਂਦਾ ਗਿਆ ਹੈ ਤਾਂ ਜੋ ਪੰਜਾਬ ਦੇ ਹਰੇਕ ਪਰਿਵਾਰ ਲਈ ਸਿਹਤ ਸੇਵਾਵਾਂ ਅਤੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਸਮਝੌਤੇ ‘ਤੇ ਰਾਜ ਸਿਹਤ ਏਜੰਸੀ (ਐਸ.ਐਚ.ਏ.) ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸੰਯਮ ਅਗਰਵਾਲ ਅਤੇ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਦੇ ਕਾਰਜਕਾਰੀ ਡਾਇਰੈਕਟਰ ਮੈਥਿਊ ਜਾਰਜ ਨੇ ਦਸਤਖਤ ਕੀਤੇ।

ਇਸਨੂੰ ਇੱਕ ਮਹੱਤਵਪੂਰਨ ਸੁਧਾਰ ਦੱਸਦਿਆਂ  ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਹਿਲਾਂ ਪ੍ਰਦਾਨ ਕੀਤੇ ਜਾ ਰਹੇ 5 ਲੱਖ ਰੁਪਏ ਦੇ ਸਿਹਤ ਕਵਰੇਜ, ਜੋ ਕੁਝ ਖਾਸ ਸ਼੍ਰੇਣੀਆਂ ਤੱਕ ਹੀ ਸੀਮਿਤ ਨੂੰ, ਦੁੱਗਣਾ ਕਰ ਦਿੱਤਾ ਗਿਆ ਹੈ। ਇਸ ਲਈ ਨਵੀਂ ਯੋਜਨਾ ਦਾ ਉਦੇਸ਼ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ ਨਿਵਾਸੀਆਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕਰਨਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ 15 ਜਨਵਰੀ, 2026 ਨੂੰ ਇਸ ਯੋਜਨਾ ਦੀ ਰਸਮੀ ਸ਼ੁਰੂਆਤ ਕਰਨਗੇ।

ਸਿਹਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਪੂਰੀ ਤਰ੍ਹਾਂ ਬਰਾਬਰੀ ਦੇ ਸਿਧਾਂਤ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ, ਜਿਸ ਵਿੱਚ ਕੋਈ ਆਮਦਨ ਸੀਮਾ ਜਾਂ ਕਿਸੇ ਨੂੰ ਯੋਜਨਾ ਦੇ ਦਾਇਰੇ ‘ਚੋਂ ਬਾਹਰ ਰੱਖਣ ਦੇ ਮਾਪਦੰਡ ਨਹੀਂ ਹਨ। ਸਿਰਫ਼ ਆਧਾਰ ਅਤੇ ਵੋਟਰ ਆਈਡੀ ਦੀ ਵਰਤੋਂ ਕਰਕੇ ਕਾਮਨ ਸਰਵਿਸ ਸੈਂਟਰਾਂ (ਸੀਐਸਸੀਜ਼) ਰਾਹੀਂ ਰਜਿਸਟਰੇਸ਼ਨ ਨੂੰ ਸਰਲ ਅਤੇ ਪਹੁੰਚਯੋਗ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਲਾਭਪਾਤਰੀਆਂ ਨੂੰ ਸਮਰਪਿਤ ਐਮ.ਐਮ.ਐਸ.ਵਾਈ. ਸਿਹਤ ਕਾਰਡ ਪ੍ਰਾਪਤ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਜਲਦੀ ਹੀ ਇੱਕ ਹੈਲਪਲਾਈਨ ਵੀ ਸ਼ੁਰੂ ਕੀਤੀ ਜਾਵੇਗੀ।

ਇਸ ਯੋਜਨਾ ਦੇ ਕਾਰਜਸ਼ੀਲ ਢਾਂਚੇ ਬਾਰੇ ਗੱਲ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ – ਜਿਸਦੀ ਚੋਣ ਤਾਮਿਲਨਾਡੂ ਸਮੇਤ ਹੋਰ ਰਾਜਾਂ ਵਿੱਚ ਬਿਹਤਰੀਨ ਸਿਹਤ ਬੀਮਾ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਚੰਗੇ ਟਰੈਕ ਰਿਕਾਰਡ ਨੂੰ ਦੇਖਦਿਆਂ ਕੀਤੀ ਗਈ ਹੈ, ਵੱਲੋਂ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 1,00,000 ਦਾ ਸਿਹਤ ਕਵਰ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 1,00,000 ਤੋਂ 10,00,000 ਰੁਪਏ ਦੇ ਦਰਮਿਆਨ ਇਲਾਜ ਦੀਆਂ ਲੋੜਾਂ ਸਬੰਧੀ ਸਟੇਟ ਹੈਲਥ ਏਜੰਸੀ (ਐਸ.ਐਚ.ਏ.), ਪੰਜਾਬ ਦੁਆਰਾ ਟਰੱਸਟ ਦੇ ਆਧਾਰ ‘ਤੇ ਬੀਮਾ ਪ੍ਰਦਾਨ ਕੀਤਾ ਜਾਵੇਗਾ।

ਸਿਹਤ ਮੰਤਰੀ ਨੇ ਕਿਹਾ ਕਿ ਯੂਨਾਈਟਿਡ ਇੰਡੀਆ ਕੰਪਨੀ ਦੀ ਚੋਣ ਸੀਪੀਡੀ ਪ੍ਰੋਸੈਸਿੰਗ ਨੂੰ ਕੁਸ਼ਲ ਢੰਗ ਨਾਲ ਪ੍ਰਬੰਧਿਤ ਕਰਨ ਵਿੱਚ ਮਾਹਿਰਾਂ ਦੀਆਂ ਸੇਵਾਵਾਂ ਪ੍ਰਦਾਨ ਕਰੇਗੀ, ਜਿਸ ਨਾਲ ਕਲੇਮ ਸੈਟਲਮੈਂਟ ਅਤੇ ਭੁਗਤਾਨ ਜਾਰੀ ਹੋਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ। 

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਸਕੀਮ ਨਵੀਨ ਸਿਹਤ ਲਾਭ ਪੈਕੇਜ (ਐਚਬੀਪੀ 2.2) ਨੂੰ ਅਪਣਾਉਂਦੀ ਹੈ, ਜੋ 2000 ਤੋਂ ਵੱਧ ਸਿਲੈਕਟਿਡ ਇਲਾਜ ਪੈਕੇਜਾਂ ਰਾਹੀਂ ਵਿਆਪਕ ਕਵਰੇਜ ਨੂੰ ਯਕੀਨੀ ਬਣਾਉਂਦੀ ਹੈ। ਇਸ ਯੋਜਨਾ ਤਹਿਤ ਲਾਭਪਾਤਰੀ 824 ਸੂਚੀਬੱਧ ਹਸਪਤਾਲਾਂ ਦੇ ਇੱਕ ਮਜ਼ਬੂਤ ਨੈੱਟਵਰਕ ਤੱਕ ਪਹੁੰਚ ਕਰਕੇ ਸੈਕੰਡਰੀ ਅਤੇ ਟਰਸ਼ਰੀ ਸਿਹਤ ਸੰਭਾਲ ਸੇਵਾਵਾਂ ਹਾਸਲ ਕਰ ਸਕਦੇ ਹਨ, ਜਿਨ੍ਹਾਂ ਵਿੱਚ ਮੌਜੂਦਾ ਸਮੇਂ 212 ਸਰਕਾਰੀ ਹਸਪਤਾਲ, ਭਾਰਤ ਸਰਕਾਰ ਅਧੀਨ ਅੱਠ ਹਸਪਤਾਲ ਅਤੇ 600 ਤੋਂ ਵੱਧ ਨਿੱਜੀ ਹਸਪਤਾਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਇਸ ਯੋਜਨਾ ਅਧੀਨ ਸੂਚੀਬੱਧ ਹਸਪਤਾਲਾਂ ਦੀ ਗਿਣਤੀ ਵਿੱਚ ਹੋਰ ਵਾਧਾ ਹੋਣ ਦੀ ਉਮੀਦ ਹੈ।

ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਵੀ ਮੌਜੂਦ ਸਨ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...