ਪੀਲੀਆ ਇਨਫੈਕਸ਼ਨ ਕਾਰਨ ਹੁੰਦਾ ਹੈ। ਅਸਲ ‘ਚ ਇਹ ਬਿਮਾਰੀ ਦੂਸ਼ਿਤ ਪਾਣੀ ਅਤੇ ਭੋਜਨ ਖਾਣ ਨਾਲ ਹੋ ਸਕਦੀ ਹੈ। ਜੇਕਰ ਇਸ ਬਿਮਾਰੀ ਦਾ ਸਮੇਂ ਸਿਰ ਇਲਾਜ ਨਾ ਕੀਤਾ ਗਿਆ ਤਾਂ ਮਰੀਜ਼ ਲਈ ਖ਼ਤਰਨਾਕ ਸਥਿਤੀ ਪੈਦਾ ਹੋ ਸਕਦੀ ਹੈ। ਇਸ ਬਿਮਾਰੀ ਵਿਚ ਲੀਵਰ ਠੀਕ ਤਰ੍ਹਾਂ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਭੁੱਖ ਵੀ ਘੱਟ ਲੱਗ ਜਾਂਦੀ ਹੈ, ਚਮੜੀ ਦਾ ਰੰਗ ਵੀ ਪੀਲਾ ਪੈ ਜਾਂਦਾ ਹੈ। ਜੇਕਰ ਤੁਸੀਂ ਵੀ ਪੀਲੀਆ ਤੋਂ ਪੀੜਤ ਹੋ ਤਾਂ ਤੁਸੀਂ ਖੁਰਾਕ ‘ਚ ਕੁਝ ਬਦਲਾਅ ਕਰਕੇ ਇਸ ਬੀਮਾਰੀ ਨੂੰ ਕੰਟਰੋਲ ਕਰ ਸਕਦੇ ਹੋ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਜੂਸ ਬਾਰੇ ਦੱਸਣ ਜਾ ਰਹੇ ਹਾਂ, ਜੋ ਪੀਲੀਆ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹਨ।
ਮੂਲੀ ਦਾ ਜੂਸ : ਮੂਲੀ ਦਾ ਰਸ ਪੀਲੀਆ ਦੇ ਰੋਗੀਆਂ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ‘ਚ ਮੌਜੂਦ ਸੋਡੀਅਮ, ਫਾਸਫੋਰਸ, ਵਿਟਾਮਿਨ-ਏ ਵਰਗੇ ਪੋਸ਼ਕ ਤੱਤ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਣ ‘ਚ ਮਦਦ ਕਰਦੇ ਹਨ। ਇਸ ਤੋਂ ਜੂਸ ਬਣਾਉਣ ਲਈ ਮੂਲੀ ਦੀਆਂ ਹਰੇ ਪੱਤੀਆਂ ਨੂੰ ਪਾਣੀ ‘ਚ ਉਬਾਲੋ ਅਤੇ ਫਿਰ ਉਸ ਨੂੰ ਛਾਣ ਲਓ। ਜਦੋਂ ਇਹ ਕੋਸਾ ਹੋ ਜਾਵੇ ਤਾਂ ਇਸ ਦਾ ਸੇਵਨ ਕੀਤਾ ਜਾ ਸਕਦਾ ਹੈ।
ਗੰਨੇ ਦਾ ਰਸ : ਗੰਨੇ ਦਾ ਰਸ ਪੀਲੀਆ ਦੇ ਮਰੀਜ਼ਾਂ ਲਈ ਵਰਦਾਨ ਤੋਂ ਘੱਟ ਨਹੀਂ ਹੈ। ਇਹ ਲੀਵਰ ਨੂੰ ਮਜ਼ਬੂਤ ਬਣਾਉਣ ‘ਚ ਮਦਦਗਾਰ ਹੁੰਦਾ ਹੈ। ਜਿਨ੍ਹਾਂ ਲੋਕਾਂ ਨੂੰ ਪੀਲੀਆ ਹੁੰਦਾ ਹੈ, ਉਨ੍ਹਾਂ ਨੂੰ ਗੰਨੇ ਦਾ ਰਸ ਖੁਰਾਕ ਵਿੱਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ, ਜਿਸ ਨਾਲ ਜਲਦੀ ਠੀਕ ਹੋ ਸਕਦਾ ਹੈ।
ਆਂਵਲੇ ਦਾ ਜੂਸ : ਆਂਵਲੇ ਵਿੱਚ ਵਿਟਾਮਿਨ-ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਸਰੀਰ ਵਿੱਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਦਾ ਹੈ। ਜੇਕਰ ਤੁਸੀਂ ਪੀਲੀਆ ਨਾਲ ਜੂਝ ਰਹੇ ਹੋ ਤਾਂ ਤੁਸੀਂ ਆਂਵਲਾ ਪਾਊਡਰ ਜਾਂ ਜੂਸ ਦਾ ਸੇਵਨ ਕਰ ਸਕਦੇ ਹੋ।
ਟਮਾਟਰ ਦਾ ਰਸ : ਟਮਾਟਰ ਵਿੱਚ ਵਿਟਾਮਿਨ-ਸੀ, ਪੋਟਾਸ਼ੀਅਮ, ਲਾਈਕੋਪੀਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਪੀਲੀਆ ਦੇ ਰੋਗੀਆਂ ਲਈ ਇਹ ਬਹੁਤ ਫਾਇਦੇਮੰਦ ਹੈ। ਇਸ ਦੇ ਲਈ ਟਮਾਟਰ ਦੇ ਰਸ ‘ਚ ਨਮਕ ਅਤੇ ਕਾਲੀ ਮਿਰਚ ਮਿਲਾ ਲਓ। ਤੁਸੀਂ ਰੋਜ਼ਾਨਾ ਸਵੇਰੇ ਖਾਲੀ ਪੇਟ ਇਸ ਜੂਸ ਦਾ ਸੇਵਨ ਕਰ ਸਕਦੇ ਹੋ।
ਨਿੰਬੂ ਦਾ ਰਸ: ਨਿੰਬੂ ਵਿਟਾਮਿਨ-ਸੀ ਅਤੇ ਐਂਟੀਆਕਸੀਡੈਂਟਸ ਦਾ ਭਰਪੂਰ ਸਰੋਤ ਹੈ। ਇਹ ਜਿਗਰ ਨੂੰ ਡੀਟੌਕਸ ਕਰਨ ਵਿੱਚ ਮਦਦ ਕਰਦਾ ਹੈ। ਜਿਨ੍ਹਾਂ ਲੋਕਾਂ ਨੂੰ ਪੀਲੀਆ ਦੀ ਸਮੱਸਿਆ ਹੈ, ਉਹ ਨਿੰਬੂ ਦਾ ਰਸ ਮਿਲਾ ਕੇ ਕੋਸੇ ਪਾਣੀ ਨੂੰ ਨਿਯਮਿਤ ਰੂਪ ਨਾਲ ਪੀ ਸਕਦੇ ਹਨ। ਤੁਸੀਂ ਚਾਹੋ ਤਾਂ ਇਸ ‘ਚ ਨਮਕ ਜਾਂ ਕਾਲੀ ਮਿਰਚ ਵੀ ਮਿਲਾ ਸਕਦੇ ਹੋ।












