September 12, 2026, 7:13 pm
----------- Advertisement -----------
HomeNewsHealth‘ਐਲੋਵੇਰਾ’ ਜੂਸ ਦੀ ਲੋੜ ਨਾਲੋਂ ਵੱਧ ਵਰਤੋਂ ਕਰ ਸਕਦੀ ਹੈ ਤੁਹਾਡੀ ਸਿਹਤ...

‘ਐਲੋਵੇਰਾ’ ਜੂਸ ਦੀ ਲੋੜ ਨਾਲੋਂ ਵੱਧ ਵਰਤੋਂ ਕਰ ਸਕਦੀ ਹੈ ਤੁਹਾਡੀ ਸਿਹਤ ਖ਼ਰਾਬ, ਜਾਣੋ ਕਿਹੜੇ ਲੋਕਾਂ ਲਈ ਹੋ ਸਕਦਾ ਹੈ ਹਾਨੀਕਾਰਕ!

Published on

----------- Advertisement -----------

ਇਸ ਵਿੱਚ ਕੋਈ ਸ਼ੱਕ ਨਹੀਂ ਕਿ ਐਲੋਵੇਰਾ ਜੂਸ ਸਿਹਤ ਦਾ ਖ਼ਜਾਨਾ ਹੈ। ਸਰੀਰ ਦੇ ਅੰਦਰ ਬਿਮਾਰੀ ਹੋਵੇ ਜਾਂ ਬਾਹਰ, ਐਲੋਵੇਰਾ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਕਰਦਾ ਹੈ। ਇਹ ਜੂਸ ਬਹੁਤ ਹੈਲਦੀ ਹੈ ਤੇ ਇਮੀਊਨਿਟੀ ਵੀ ਵਧਾਉਂਦਾ ਹੈ। ਪਰ ਕੁੱਝ ਸਥਿਤੀਆਂ ਵਿੱਚ ਇਸ ਦਾ ਸੇਵਨ ਕਰਨ ਨਾਲ ਸਰੀਰ ’ਤੇ ਉਲਟ ਪ੍ਰਭਾਵ ਹੋ ਸਕਦਾ ਹੈ। ਯਾਨੀ ਤੁਸੀ ਸਿਹਤਮੰਦ ਹੋਣ ਦੀ ਬਜਾਏ ਬਿਮਾਰ ਹੋ ਸਕਦੇ ਹੋ। ਸਿਹਤ ਦੀ ਸੰਭਾਲ ਜਾਂ ਵਾਲਾਂ ਅਤੇ ਚਮੜੀ ਦੀ ਦੇਖਭਾਲ ਲਈ ਐਲੋਵੇਰਾ ਬਹੁਤ ਹੀ ਮਹੱਤਵਪੂਰਨ ਪਦਾਰਥ ਹੈ। ਪਰ ਐਲੋਵੇਰਾ ਦਾ ਜ਼ਿਆਦਾ ਸੇਵਨ ਤੁਹਾਡੇ ਲਈ ਨੁਕਸਾਨਦਾਇਕ ਹੋ ਸਕਦਾ ਹੈ। ਆਓ ਜਾਣਦੇ ਹਾਂ….


ਜੇਕਰ ਤੁਸੀਂ ਕਿਸੇ ਵੀ ਬਿਮਾਰੀ ਦੀ ਦਵਾਈ ਲੈ ਰਹੇ ਹੋ ਤਾਂ ਡਾਕਟਰ ਦੀ ਸਲਾਹ ਤੋਂ ਬਾਅਦ ਹੀ ਐਲੋਵੇਰਾ ਜੂਸ ਦਾ ਸੇਵਨ ਕਰੋ। ਨਹੀਂ ਤਾਂ ਹੋ ਸਕਦਾ ਹੈ ਕਿ ਦਵਾਈਆਂ ਅਤੇ ਇਸ ਜੂਸ ਦਾ ਪ੍ਰਭਾਵ ਮਿਲ ਕੇ ਤੁਹਾਡੀ ਸਿਹਤ ਲਈ ਨਵੀਂ ਸਮੱਸਿਆ ਪੈਦਾ ਕਰ ਸਕਦਾ ਹੈ।
ਗਰਭ ਅਵਸਥਾ ਦੌਰਾਨ ਵੀ ਐਲੋਵੇਰਾ ਜੂਸ ਦਾ ਸੇਵਨ ਨਹੀਂ ਕਰਨਾ ਚਾਹੀਦਾ ਕਿਉਂਕਿ ਇਸ ਦੌਰਾਨ ਇਸ ਨੂੰ ਪੀਣ ਨਾਲ ਗਰਭਪਾਤ ਵੀ ਹੋ ਸਕਦਾ ਹੈ ਤੇ ਬੱਚੇ ਵਿੱਚ ਮਾਨਸਿਕ ਵਿਗਾੜ ਵੀ ਹੋ ਸਕਦਾ ਹੈ।
ਬਹੁਤ ਸਾਰੇ ਲੋਕ ਭਾਰ ਘਟਾਉਣ ਲਈ ਰੋਜ਼ਾਨਾ ਸਵੇਰੇ ਖਾਲੀ ਪੇਟ ਐਲੋਵੇਰਾ ਜੂਸ ਦਾ ਸੇਵਨ ਕਰਦੇ ਹਨ। ਧਿਆਨ ਰਹੇ ਕਿ ਅਜਿਹਾ ਕਰਨ ਨਾਲ ਡੀਹਾਈਡ੍ਰੇਸ਼ਨ ਵੀ ਹੋ ਸਕਦੀ ਹੈ। ਜਿਸ ਕਾਰਨ ਤੁਹਾਨੂੰ ਘਬਰਾਹਟ, ਮਤਲੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
ਬੱਚਿਆਂ ਨੂੰ ਵੀ ਐਲੋਵੇਰਾ ਜੂਸ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਸ ਦਾ ਸੇਵਨ ਕਰਨ ਲਈ ਬੱਚੇ ਦੀ ਉਮਰ ਘੱਟੋ-ਘੱਟ 12 ਸਾਲ ਹੋਣੀ ਚਾਹੀਦੀ ਹੈ। ਐਲੋਵੇਰਾ ਦਾ ਜੂਸ ਇਸ ਉਮਰ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਿਹਤ ’ਤੇ ਮਾੜਾ ਪ੍ਰਭਾਵ ਪਾ ਸਕਦਾ ਹੈ।
ਐਲੋਵੇਰਾ ਦੇ ਜੂਸ ਦਾ ਲੰਬੇ ਸਮੇਂ ਤੱਕ ਲਗਾਤਾਰ ਸੇਵਨ ਕਰਨ ਨਾਲ ਸਰੀਰ ਵਿੱਚ ਪੋਟਾਸ਼ੀਅਮ ਦੀ ਮਾਤਰਾ ਘੱਟ ਹੋ ਸਕਦੀ ਹੈ। ਜਿਸ ਕਾਰਨ ਤੁਸੀਂ ਪਰੇਸ਼ਾਨ ਹੋ ਸਕਦੇ ਹੋ। ਇਸ ਦੇ ਨਾਲ ਹੀ ਕਮਜ਼ੋਰੀ ਵੀ ਮਹਿਸੂਸ ਹੋ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...