June 18, 2026, 12:34 pm
----------- Advertisement -----------
HomeNewsHealthਐਲੋਵੇਰਾ ਦੇ ਫਾਇਦੇ ਦੇ ਨਾਲ-ਨਾਲ ਹੋ ਸਕਦੇ ਹੈ ਕਈ ਨੁਕਸਾਨ, ਜਾਣਨ ਲਈ...

ਐਲੋਵੇਰਾ ਦੇ ਫਾਇਦੇ ਦੇ ਨਾਲ-ਨਾਲ ਹੋ ਸਕਦੇ ਹੈ ਕਈ ਨੁਕਸਾਨ, ਜਾਣਨ ਲਈ ਪੜ੍ਹੋ ਇਹ ਖ਼ਬਰ

Published on

----------- Advertisement -----------
ਤੁਸੀਂ ਆਮ ਹੀ ਸੁਣਿਆ ਜਾਂ ਪੜ੍ਹਿਆ ਹੋਵੇਗਾ ਕਿ ਐਲੋਵੇਰਾ ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ। ਇਹ ਸਾਡੀ ਚਮੜੀ ਅਤੇ ਵਾਲਾਂ ਦੀ ਸਿਹਤ ਲਈ ਹੈਰਾਨੀਜਨਕ ਲਾਭ ਕਰ ਸਕਦਾ ਹੈ। ਹਜ਼ਾਰਾਂ ਫਾਇਦਿਆਂ ਨਾਲ ਭਰਪੂਰ ਐਲੋਵੇਰਾ ਭਾਰਤ ਵਿੱਚ ਸਦੀਆਂ ਤੋਂ ਵਰਤਿਆ ਜਾ ਰਿਹਾ ਹੈ। ਵਾਲਾਂ ਨੂੰ ਚਮਕਦਾਰ ਬਣਾਉਣ ਅਤੇ ਚਿਹਰੇ ਨੂੰ ਸਿਹਤਮੰਦ ਬਣਾਉਣ ਦੇ ਨਾਲ-ਨਾਲ ਐਲੋਵੇਰਾ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਵੀ ਦੂਰ ਕਰਦਾ ਹੈ। ਐਲੋਵੇਰਾ ਨੂੰ ਕਿਸੇ ਵਰਦਾਨ ਤੋਂ ਘੱਟ ਨਹੀਂ ਮੰਨਿਆ ਗਿਆ ਹੈ। ਸ਼ਾਇਦ ਇਹੀ ਕਾਰਨ ਹੈ ਕਿ ਤੁਹਾਨੂੰ ਲਗਭਗ ਹਰ ਘਰ ਵਿੱਚ ਐਲੋਵੇਰਾ ਦਾ ਪੌਦਾ ਮਿਲੇਗਾ।
ਕਾਸਮੈਟਿਕ ਉਦਯੋਗ ਵੀ ਆਪਣੇ ਉਤਪਾਦਾਂ ਵਿੱਚ ਐਲੋਵੇਰਾ ਦੀ ਵਿਆਪਕ ਵਰਤੋਂ ਕਰਦਾ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਐਲੋਵੇਰਾ ਦੇ ਕਈ ਫਾਇਦੇ ਹਨ ਪਰ ਇਹ ਕਈ ਮਾਮਲਿਆਂ ਵਿੱਚ ਨੁਕਸਾਨ ਕਰ ਸਕਦਾ ਹੈ। ਤਾਂ ਆਓ ਜਾਣਦੇ ਹਾਂ ਐਲੋਵੇਰਾ ਦੀ ਵਰਤੋਂ ਨਾਲ ਕਿਹੜੇ-ਕਿਹੜੇ ਨੁਕਸਾਨ ਹੋ ਸਕਦੇ ਹਨ। 
1.. ਹਾਲਾਂਕਿ ਐਲੋਵੇਰਾ ਚਮੜੀ ਲਈ ਬਹੁਤ ਫਾਇਦੇਮੰਦ ਹੁੰਦਾ ਹੈ, ਪਰ ਜੇਕਰ ਤੁਸੀਂ ਸਿੱਧੀ ਇਸ ਦੀ ਜੈੱਲ ਨੂੰ ਲਗਾਓ ਤਾਂ ਇਸ ਨਾਲ ਐਲਰਜੀ ਵੀ ਹੋ ਸਕਦੀ ਹੈ। ਅੱਖਾਂ ’ਚ ਲਾਲੀ, ਚਮੜੀ ’ਤੇ ਧੱਫੜ, ਜਲਨ ਅਤੇ ਖਾਰਸ਼ ਵਰਗੀਆਂ ਸਮੱਸਿਆਵਾਂ ਸ਼ੁਰੂ ਹੋ ਸਕਦੀਆਂ ਹਨ। 
2.. ਐਲੋਵੇਰਾ ਦਾ ਜੂਸ ਪੀਣ ਨਾਲ ਸਰੀਰ ਦੇ ਬਲੱਡ-ਸ਼ੂਗਰ ਦੇ ਪੱਧਰ ਨੂੰ ਘੱਟ ਕਰਨ ਵਿੱਚ ਮਦਦ ਮਿਲ ਸਕਦੀ ਹੈ। ਜੋ ਕਿ ਡਾਇਬਟੀਜ਼ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦਾ ਹੈ, ਪਰ ਜਿਨ੍ਹਾਂ ਲੋਕਾਂ ਨੂੰ ਸ਼ੂਗਰ ਨਹੀਂ ਹੈ, ਉਨ੍ਹਾਂ ਲਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਐਲੋਵੇਰਾ ਡਾਇਬਟੀਜ਼ ਦੇ ਮਰੀਜ਼ਾਂ ਵਿੱਚ ਇਲੈਕਟ੍ਰੋਲਾਈਟ ਸੰਤੁਲਨ ਨੂੰ ਵਿਗਾੜ ਸਕਦਾ ਹੈ। 
3.. ਐਲੋਵੇਰਾ ਦੇ ਪੱਤਿਆਂ ਵਿੱਚ ਲੈਟੇਕਸ ਹੁੰਦਾ ਹੈ, ਜੋ ਕਿ ਪੌਦੇ ਦੇ ਹੇਠਾਂ ਪੀਲੇ ਰੰਗ ਦਾ ਹੁੰਦਾ ਹੈ। ਬਹੁਤ ਸਾਰੇ ਲੋਕਾਂ ਨੂੰ ਲੈਟੇਕਸ ਤੋਂ ਐਲਰਜੀ ਹੁੰਦੀ ਹੈ, ਜਿਸ ਨਾਲ ਪੇਟ ਦੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਜੇਕਰ ਤੁਸੀਂ ਐਲੋਵੇਰਾ ਜੈੱਲ ਨੂੰ ਸਿੱਧੇ ਪੌਦੇ ਤੋਂ ਖਾਂਦੇ ਹੋ ਤਾਂ ਇਹ ਪੇਟ ਵਿੱਚ ਜਲਣ, ਕੜਵੱਲ ਅਤੇ ਪੋਟਾਸ਼ੀਅਮ ਦੇ ਪੱਧਰ ਨੂੰ ਘੱਟ ਕਰਨ ਦਾ ਕਾਰਨ ਬਣ ਸਕਦਾ ਹੈ। 
4.. ਐਲੋਵੇਰਾ ਜੂਸ ਦੇ ਜ਼ਿਆਦਾ ਸੇਵਨ ਨਾਲ ਸਰੀਰ ਵਿੱਚ ਡੀਹਾਈਡ੍ਰੇਸ਼ਨ ਯਾਨੀ ਪਾਣੀ ਦੀ ਸਮੱਸਿਆ ਹੋ ਸਕਦੀ ਹੈ। ਇਹ ਸਰੀਰ ਵਿੱਚ ਇਲੈਕਟ੍ਰੋਲਾਈਟ ਸੰਤੁਲਨ ਨੂੰ ਵਿਗਾੜਦਾ ਹੈ, ਜਿਸ ਨਾਲ ਡੀਹਾਈਡ੍ਰੇਸ਼ਨ ਹੋ ਸਕਦੀ ਹੈ। ਐਲੋਵੇਰਾ ਦਾ ਜੂਸ ਜ਼ਿਆਦਾ ਮਾਤਰਾ ਵਿੱਚ ਪੀਣ ਨਾਲ ਦਸਤ ਵੀ ਹੋ ਸਕਦੀ ਹੈ। 
5.. ਗਰਭਵਤੀ ਔਰਤਾਂ ਨੂੰ ਐਲੋਵੇਰਾ ਜੂਸ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਐਲੋਵੇਰਾ ਜੂਸ ਵਿੱਚ ਚਮੜੀ ਨੂੰ ਸੁੰਗੜਨ ਦੇ ਗੁਣ ਹੁੰਦੇ ਹਨ। ਇਸ ਦਾ ਸੇਵਨ ਕਰਨ ਤੋਂ ਪਹਿਲਾਂ ਡਾਕਟਰ ਤੋਂ ਸਲਾਹ ਜ਼ਰੂਰ ਲਵੋ। 
6.. ਐਲੋਵੇਰਾ ਵਿੱਚ ਬਾਇਓਐਕਟਿਵ ਮਿਸ਼ਰਣ ਹੁੰਦੇ ਹਨ ਜੋ ਜਿਗਰ ਦੀ ਡੀਟੌਕਸ ਪ੍ਰਕਿਰਿਆ ਵਿੱਚ ਦਖਲ ਦੇ ਸਕਦੇ ਹਨ।    
----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...