June 27, 2026, 9:45 pm
----------- Advertisement -----------
HomeNewsHealthਇਹ 3 ਬੀਮਾਰੀਆਂ ਵਾਲੇ ਮਰੀਜ਼ ਗਲਤੀ ਨਾਲ ਵੀ ਨਾ ਕਰਨ ਆਂਵਲੇ ਦਾ...

ਇਹ 3 ਬੀਮਾਰੀਆਂ ਵਾਲੇ ਮਰੀਜ਼ ਗਲਤੀ ਨਾਲ ਵੀ ਨਾ ਕਰਨ ਆਂਵਲੇ ਦਾ ਸੇਵਨ, ਫਾਇਦਾ ਨਹੀਂ ਸਗੋਂ ਹੋਵੇਗਾ ਨੁਕਸਾਨ

Published on

----------- Advertisement -----------

ਆਂਵਲਾ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਦਾ ਸੁਆਦ ਖੱਟਾ ਹੁੰਦਾ ਹੈ। ਇਸ ‘ਚ ਵਿਟਾਮਿਨ-ਸੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਇਹ ਵਾਲਾਂ ਨੂੰ ਝੜਨ ਤੋਂ ਰੋਕਣ, ਅੱਖਾਂ ਦੀ ਰੋਸ਼ਨੀ ਅਤੇ ਚਮੜੀ ਨੂੰ ਸਾਫ਼ ਰੱਖਣ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਤੁਸੀਂ ਇਸ ਨੂੰ ਚਟਨੀ, ਕੈਂਡੀ, ਲੱਡੂ ਜਾਂ ਮੁਰੱਬੇ ‘ਚ ਮਿਲਾ ਕੇ ਖਾ ਸਕਦੇ ਹੋ। ਹਾਲਾਂਕਿ 3 ਅਜਿਹੀਆਂ ਬੀਮਾਰੀਆਂ ਹਨ, ਜਿਨ੍ਹਾਂ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ। ਨਹੀਂ ਤਾਂ, ਤੁਹਾਨੂੰ ਲਾਭ ਦੀ ਬਜਾਏ ਨੁਕਸਾਨ ਹੋ ਸਕਦਾ ਹੈ-
ਜ਼ੁਕਾਮ ਤੋਂ ਪਰੇਸ਼ਾਨ ਲੋਕ ਆਂਵਲਾ ਨਾ ਖਾਓ
ਆਂਵਲੇ ਦੀ ਤਾਸੀਰ ਠੰਡੀ ਹੁੰਦੀ ਹੈ, ਇਸ ਲਈ ਜ਼ੁਕਾਮ (ਸਰਦੀ-ਜੁਕਾਮ) ਜਾਂ ਬੁਖਾਰ ਤੋਂ ਪੀੜਤ ਲੋਕਾਂ ਨੂੰ ਕਦੇ ਵੀ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ। ਜੇਕਰ ਤੁਸੀਂ ਬਿਮਾਰ ਹੋਣ ਦੇ ਬਾਵਜੂਦ ਇਸ ਦਾ ਸੇਵਨ ਕਰਦੇ ਹੋ, ਤਾਂ ਇਹ ਤੁਹਾਡੇ ਸਰੀਰ ਦਾ ਤਾਪਮਾਨ ਹੋਰ ਹੇਠਾਂ ਕਰ ਸਕਦਾ ਹੈ, ਜਿਸ ਕਾਰਨ ਤੁਸੀਂ ਹਸਪਤਾਲ ਪਹੁੰਚ ਸਕਦੇ ਹੋ।
ਬਲੱਡ ਸ਼ੂਗਰ ਤੋਂ ਪੀੜਤ ਮਰੀਜ਼
ਜੋ ਲੋਕ ਐਂਟੀ-ਬਾਇਓਟਿਕ ਦਵਾਈਆਂ ਦਾ ਸੇਵਨ ਕਰਦੇ ਹਨ, ਉਨ੍ਹਾਂ ਨੂੰ ਆਂਵਲਾ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸੇ ਤਰ੍ਹਾਂ ਜਿਨ੍ਹਾਂ ਲੋਕਾਂ ਦਾ ਬਲੱਡ ਸ਼ੂਗਰ ਘੱਟਦਾ ਹੈ ਉਨ੍ਹਾਂ ਮਰੀਜ਼ਾਂ ਨੂੰ ਵੀ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ। ਅਜਿਹਾ ਕਰਨ ਨਾਲ ਤੁਹਾਡੀ ਸਿਹਤ ਖ਼ਰਾਬ ਹੋ ਸਕਦੀ ਹੈ, ਜਿਸ ਕਾਰਨ ਤੁਸੀਂ ਗੰਭੀਰ ਬਿਮਾਰ ਹੋ ਸਕਦੇ ਹੋ।
ਗੁਰਦੇ ਦੇ ਮਰੀਜ਼ਾਂ ਲਈ ਨੁਕਸਾਨਦੇਹ
ਜੋ ਲੋਕ ਕਿਡਨੀ ਦੀ ਬਿਮਾਰੀ ਤੋਂ ਪੀੜਤ ਹਨ, ਉਨ੍ਹਾਂ ਨੂੰ ਆਂਵਲੇ ਦਾ ਸੇਵਨ ਬਿਲਕੁਲ ਨਹੀਂ ਕਰਨਾ ਚਾਹੀਦਾ। ਇਸ ਦਾ ਕਾਰਨ ਇਹ ਹੈ ਕਿ ਆਂਵਲਾ ਖਾਣ ਨਾਲ ਸਰੀਰ ‘ਚ ਸੋਡੀਅਮ ਦੀ ਮਾਤਰਾ ਵਧ ਜਾਂਦੀ ਹੈ, ਜਿਸ ਨਾਲ ਕਿਡਨੀ ਨੂੰ ਫਿਲਟਰ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਅਜਿਹੀ ਸਥਿਤੀ ‘ਚ ਕਿਡਨੀ ਫੇਲੀਅਰ ਵੀ ਹੋ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...