September 11, 2026, 6:00 am
----------- Advertisement -----------
HomeNewsHealthਸਰੀਰ ਨੂੰ ਗਰਮ ਰੱਖਣ ਤੋਂ ਇਲਾਵਾ ਸਰਦੀਆਂ 'ਚ ਸੁੱਕੇ ਮੇਵੇ ਖਾਣ ਦੇ...

ਸਰੀਰ ਨੂੰ ਗਰਮ ਰੱਖਣ ਤੋਂ ਇਲਾਵਾ ਸਰਦੀਆਂ ‘ਚ ਸੁੱਕੇ ਮੇਵੇ ਖਾਣ ਦੇ ਹਨ ਅਨੇਕਾਂ ਫਾਇਦੇ

Published on

----------- Advertisement -----------

ਸੁੱਕੇ ਮੇਵੇ ਖਾਣਾ ਸਾਡੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਸਰਦੀਆਂ ਦੇ ਮੌਸਮ ਵਿਚ ਇਹ ਸਰੀਰ ਨੂੰ ਗਰਮ ਰੱਖਣ ‘ਚ ਵੀ ਮਦਦ ਕਰਦੇ ਹਨ।  ਇਨ੍ਹਾਂ ਤੋਂ ਸਾਡੇ ਸਰੀਰ ਨੂੰ ਕਈ ਫ਼ਾਇਦੇ ਹੁੰਦੇ ਹਨ। ਇਹਨਾਂ ਨੂੰ ਖਾਣ ਦੇ ਕੀ ਫਾਇਦੇ ਹਨ ਆਓ ਜਾਣਦੇ ਹਾਂ –

ਖਜ਼ੂਰ – ਖਜ਼ੂਰ ਵਿਚ ਐਂਟੀ-ਆਕਸੀਡੈਂਟ ਹੁੰਦੇ ਹਨ, ਜੋ ਫ੍ਰੀ ਰੈਡੀਕਲ ਦੇ ਨੁਕਸਾਨ ਨੂੰ ਘੱਟ ਕਰਨ ਵਿਚ ਮਦਦ ਕਰਦੇ ਹਨ ਅਤੇ ਦਿਮਾਗ ਲਈ ਫਾਇਦੇਮੰਦ ਹੁੰਦੇ ਹਨ। ਐਂਟੀ-ਆਕਸੀਡੈਂਟਸ ਦੀ ਮੌਜੂਦਗੀ ਕਾਰਨ ਇਹ ਤੁਹਾਡੀ ਚਮੜੀ ਲਈ ਵੀ ਸਿਹਤਮੰਦ ਹੈ। ਇਸ ‘ਚ ਫਾਈਬਰ ਵੀ ਕਾਫੀ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਤੁਹਾਡੇ ਦਿਲ ਅਤੇ ਆਂਦਰਾਂ ਲਈ ਫਾਇਦੇਮੰਦ ਹੈ। ਫਾਈਬਰ ਖਰਾਬ ਕੋਲੈਸਟ੍ਰੋਲ ਨੂੰ ਘੱਟ ਕਰਨ ‘ਚ ਵੀ ਫਾਇਦੇਮੰਦ ਹੁੰਦਾ ਹੈ।

ਕਾਜੂ – ਕਾਜੂ ‘ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਅਤੇ ਸ਼ੂਗਰ ਦੀ ਮਾਤਰਾ ਘੱਟ ਹੁੰਦੀ ਹੈ। ਇਨ੍ਹਾਂ ‘ਚ ਸਿਹਤਮੰਦ ਚਰਬੀ ਵੀ ਪਾਈ ਜਾਂਦੀ ਹੈ, ਜੋ ਦਿਲ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੀ ਹੈ। ਇਹ ਸਟ੍ਰੋਕ, ਸ਼ੂਗਰ ਅਤੇ ਭਾਰ ਘਟਾਉਣ ਵਿਚ ਵੀ ਮਦਦ ਕਰਦੇ ਹਨ।

ਸੌਗੀ – ਸੌਗੀ ‘ਚ ਫਾਈਬਰ ਦੀ ਭਰਪੂਰ ਮਾਤਰਾ ਹੋਣ ਕਾਰਨ ਇਹ ਪਾਚਨ ਕਿਰਿਆ ਨੂੰ ਸੁਧਾਰਨ ਵਿਚ ਮਦਦ ਕਰਦੀ ਹੈ। ਇਹ ਪੇਟ ਦੀ ਸਿਹਤ ਲਈ ਵੀ ਫਾਇਦੇਮੰਦ ਹੈ।

ਅਖਰੋਟ – ਇਨ੍ਹਾਂ ‘ਚ ਓਮੇਗਾ-3 ਪਾਇਆ ਜਾਂਦਾ ਹੈ, ਜੋ ਕੋਲੈਸਟ੍ਰੋਲ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ। ਇਹ ਤੁਹਾਡੀਆਂ ਆਂਦਰਾਂ ਨੂੰ ਸਿਹਤਮੰਦ ਰੱਖਣ ‘ਚ ਵੀ ਫਾਇਦੇਮੰਦ ਹੈ, ਜਿਸ ਨਾਲ ਪਾਚਨ ਕਿਰਿਆ ‘ਚ ਸੁਧਾਰ ਹੁੰਦਾ ਹੈ।

ਬਦਾਮ – ਬਦਾਮ ਖਾਣ ਨਾਲ ਸਰੀਰ ਨੂੰ ਗਰਮੀ ਮਿਲਦੀ ਹੈ। ਇਸ ਦੇ ਨਾਲ ਹੀ ਇਹ ਬਲੱਡ ਪ੍ਰੈਸ਼ਰ ਅਤੇ ਕੋਲੈਸਟ੍ਰੋਲ ਨੂੰ ਘੱਟ ਕਰਨ ‘ਚ ਵੀ ਮਦਦਗਾਰ ਹੈ, ਜਿਸ ਨਾਲ ਤੁਹਾਡਾ ਦਿਲ ਸਿਹਤਮੰਦ ਰਹਿੰਦਾ ਹੈ। ਸਰਦੀਆਂ ਵਿਚ ਸਾਡਾ ਭਾਰ ਅਕਸਰ ਵੱਧ ਜਾਂਦਾ ਹੈ, ਇਸ ਵਿਚ ਵੀ ਬਦਾਮ ਫਾਇਦੇਮੰਦ ਹੈ। ਇਹ ਤੁਹਾਡੀ ਭੁੱਖ ਨੂੰ ਕੰਟਰੋਲ ਕਰਦਾ ਹੈ, ਜਿਸ ਕਾਰਨ ਤੁਹਾਡਾ ਭਾਰ ਨਹੀਂ ਵਧਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...