August 16, 2026, 4:46 am
----------- Advertisement -----------
HomeNewsHealthਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ Apple Juice, ਜਾਣੋ ਇਸ ਦੇ ਫਾਇਦੇ

ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ Apple Juice, ਜਾਣੋ ਇਸ ਦੇ ਫਾਇਦੇ

Published on

----------- Advertisement -----------

ਸੇਬ ਖਾਣਾ ਜਿੰਨਾ ਫਾਇਦੇਮੰਦ ਹੁੰਦਾ ਹੈ, ਸੇਬ ਦਾ ਜੂਸ ਪੀਣਾ ਵੀ ਸਿਹਤ ਲਈ ਉਨ੍ਹਾਂ ਹੀ ਫਾਇਦੇਮੰਦ ਹੁੰਦਾ ਹੈ। ਸੇਬ ਦਾ ਜੂਸ ਪੀਣ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਦੂਰ ਰਹਿੰਦੇ ਹੋ। ਸੇਬ ਦੇ ਜੂਸ ਵਿੱਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਤੁਹਾਨੂੰ ਸਭ ਤੋਂ ਜ਼ਿਆਦਾ ਆਇਰਨ ਮਿਲੇਗਾ। ਇਸ ਦੇ ਨਾਲ ਹੀ ਇਸ ’ਚ ਕੈਲਸ਼ੀਅਮ, ਮੈਗਨੀਸ਼ੀਅਮ, ਫਾਸਫੋਰਸ, ਪੋਟਾਸ਼ੀਅਮ, ਕਾਰਬੋਹਾਈਡ੍ਰੇਟ, ਵਿਟਾਮਿਨ-ਸੀ, ਈ, ਫਾਈਬਰ ਆਦਿ ਮੌਜੂਦ ਹੁੰਦੇ ਹਨ, ਜੋ ਸਰੀਰ ਦੇ ਵਿਕਾਸ ਲਈ ਜ਼ਰੂਰੀ ਹਨ।

ਇਸ ਤੋਂ ਇਲਾਵਾ ਸੇਬ ’ਚ ਫਲੇਵੋਨੋਇਡਸ, ਪੌਲੀਫੇਨੋਲ ਅਤੇ ਐਂਟੀਆਕਸੀਡੈਂਟ ਵੀ ਹੁੰਦੇ ਹਨ, ਜੋ ਸਮੁੱਚੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਆਓ ਜਾਣਦੇ ਹਾਂ ਸੇਬ ਦਾ ਜੂਸ ਨਿਯਮਿਤ ਤੌਰ ’ਤੇ ਪੀਣ ਨਾਲ ਸਿਹਤ ਨੂੰ ਕੀ-ਕੀ ਫਾਇਦੇ ਹੁੰਦੇ ਹਨ।

1.. ਖਰਾਬ ਕੋਲੈਸਟ੍ਰੋਲ ਨੂੰ ਘੱਟ ਕਰਨ ਲਈ ਤੁਹਾਨੂੰ ਰੋਜ਼ਾਨਾ ਸਵੇਰੇ ਖਾਲੀ ਪੇਟ ਸੇਬ ਦਾ ਜੂਸ ਪੀਣਾ ਚਾਹੀਦਾ ਹੈ, ਕਿਉਂਕਿ ਇਸ ਵਿੱਚ ਪੋਸ਼ਕ ਤੱਤ ਹੁੰਦੇ ਹਨ, ਜੋ ਉੱਚ ਕੋਲੈਸਟ੍ਰੋਲ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਇਸ ਨੂੰ ਪੀਣ ਨਾਲ ਸਰੀਰ ਦੀ ਇਮਿਊਨਿਟੀ ਵਧਦੀ ਹੈ ਅਤੇ ਬਿਮਾਰੀਆਂ ਤੋਂ ਬਚਿਆ ਜਾ  ਸਕਦਾ ਹੈ।

2.. ਹਰ ਕਿਸੇ ਦੇ ਸਰੀਰ ’ਤੇ ਸੇਬ ਦਾ ਅਸਰ ਵੱਖ-ਵੱਖ ਹੋ ਸਕਦਾ ਹੈ। ਕੁੱਝ ਲੋਕਾਂ ਨੂੰ ਸੇਬ ਦਾ ਸੇਵਨ ਕਰਨ ਨਾਲ ਐਸੀਡਿਟੀ ਦੀ ਸਮੱਸਿਆ ਹੁੰਦੀ ਹੈ ਤਾਂ ਕੁੱਝ ਲੋਕਾਂ ਨੂੰ ਸੇਬ ਦਾ ਰਸ ਪੀਣ ਨਾਲ ਕਬਜ਼ ਤੋਂ ਰਾਹਤ ਮਿਲਦੀ ਹੈ। ਇਸ ਵਿੱਚ ਕੁੱਝ ਅਜਿਹੇ ਮਿਸ਼ਰਣ ਹੁੰਦੇ ਹਨ, ਜੋ ਪਾਚਨ ਕਿਰਿਆ ਲਈ ਚੰਗੇ ਹੁੰਦੇ ਹਨ।  

3.. ਜੇਕਰ ਤੁਹਾਡਾ ਭਾਰ ਵੱਧ ਗਿਆ ਹੈ ਅਤ ਤੁਸੀਂ ਇਸ ਨੂੰ ਘੱਟ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਸੇਬ ਦੇ ਜੂਸ ਨੂੰ ਆਪਣੀ ਡਾਈਟ ’ਚ ਸ਼ਾਮਿਲ ਕਰ ਸਕਦੇ ਹੋ। ਇਸ ਵਿੱਚ ਫਾਈਬਰ ਦੀ ਚੰਗੀ ਮਾਤਰਾ ਹੁੰਦੀ ਹੈ, ਜੋ ਭਾਰ ਘਟਾਉਣ ਵਿੱਚ ਮਦਦ ਕਰਦੀ ਹੈ। ਇਸ ਨੂੰ ਪੀਣ ਨਾਲ ਤੁਹਾਡਾ ਪਾਚਨ ਤੰਤਰ ਵੀ ਠੀਕ ਰਹਿੰਦਾ ਹੈ।

4.. ਸੇਬ ਅੱਖਾਂ ਲਈ ਵੀ ਚੰਗਾ ਫਲ ਹੈ। ਸੇਬ ’ਚ ਵਿਟਾਮਿਨ-ਏ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜਿਸ ਨਾਲ ਅੱਖਾਂ ਦੀ ਰੋਸ਼ਨੀ ਵਧਦੀ ਹੈ। ਰੋਜ਼ਾਨਾ ਇੱਕ ਗਲਾਸ ਸੇਬ ਦਾ ਜੂਸ ਪੀਣ ਨਾਲ ਅੱਖਾਂ ਨਾਲ ਸਬੰਧਤ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।       

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...