September 11, 2026, 1:00 pm
----------- Advertisement -----------
HomeNewsHealthਜਾਨਲੇਵਾ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ ਮੋਟਾਪਾ, ਜਾਣੋ ਕਿੰਝ ਪਾਈਏ ਛੁਟਕਾਰਾ

ਜਾਨਲੇਵਾ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ ਮੋਟਾਪਾ, ਜਾਣੋ ਕਿੰਝ ਪਾਈਏ ਛੁਟਕਾਰਾ

Published on

----------- Advertisement -----------

ਭਾਰ ਵਧਣਾ ਕੋਈ ਆਮ ਸਮੱਸਿਆ ਨਹੀਂ ਹੈ। ਲੋਕ ਮੋਟਾਪੇ ਨੂੰ ਲੈ ਕੇ ਬਹੁਤ ਪਰੇਸ਼ਾਨ ਰਹਿੰਦੇ ਹਨ। ਮੋਟਾਪਾ ਕਈ ਜਾਨਲੇਵਾ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਬਦਲਦੀ ਲਾਈਫਸਟਾਈਲ ਦੇ ਕਾਰਨ ਜ਼ਿਆਦਾਤਰ ਲੋਕ ਮੋਟਾਪੇ ਦਾ ਸ਼ਿਕਾਰ ਹੋ ਰਹੇ ਹਨ। ਸਿਰਫ਼ ਇੰਨਾ ਹੀ ਨਹੀਂ ਇਸ ਕਾਰਨ ਲੋਕ ਬੀਮਾਰੀਆਂ ਦਾ ਵੀ ਸ਼ਿਕਾਰ ਹੋ ਰਹੇ ਹਨ। ਵਧਦੇ ਭਾਰ ਨੂੰ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੋ ਗਿਆ ਹੈ। ਇਸ ਲਈ ਆਓ ਅੱਜ ਅਸੀਂ ਤੁਹਾਨੂੰ 10 ਆਸਾਨ ਘਰੇਲੂ ਨੁਸਖਿਆਂ ਬਾਰੇ ਦੱਸਦੇ ਹਾਂ ਜਿਨ੍ਹਾਂ ਨਾਲ ਤੁਸੀਂ ਭਾਰ ਨੂੰ ਬਹੁਤ ਹੱਦ ਤੱਕ ਘੱਟ ਕਰ ਸਕਦੇ ਹੋ।

ਗਰਮ ਪਾਣੀ ਪੀਓ
1 ਗਲਾਸ ਹਲਕੇ ਗਰਮ ਪਾਣੀ ‘ਚ 1 ਚੱਮਚ ਕਾਲੀ ਮਿਰਚ ਪਾਊਡਰ, 4 ਚੱਮਚ ਨਿੰਬੂ ਦਾ ਰਸ ਅਤੇ 1 ਚੱਮਚ ਸ਼ਹਿਦ ਮਿਲਾ ਕੇ ਰੋਜ਼ਾਨਾ ਸਵੇਰੇ ਪੀਣ ਨਾਲ ਭਾਰ ਘੱਟ ਹੁੰਦਾ ਹੈ। ਉੱਥੇ ਹੀ ਸਵੇਰੇ ਖਾਲੀ ਪੇਟ ਗਰਮ ਪਾਣੀ ‘ਚ ਨਿੰਬੂ ਨਿਚੋੜ ਕੇ ਉਸ ‘ਚ 1 ਚੱਮਚ ਸ਼ਹਿਦ ਮਿਲਾ ਕੇ ਰੋਜ਼ਾਨਾ ਪੀਣ ਨਾਲ ਭਾਰ ਵੀ ਘੱਟ ਹੁੰਦਾ ਹੈ।

ਪੱਤਾਗੋਭੀ
ਪੱਤਾਗੋਭੀ ਭਾਰ ਘਟਾਉਣ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਪੱਤਾਗੋਭੀ ਦੇ ਪੱਤੇ ਉਬਾਲ ਕੇ ਖਾਣ ਨਾਲ ਭਾਰ ਜਲਦੀ ਘੱਟ ਹੋਣ ਲੱਗਦਾ ਹੈ।

ਟਮਾਟਰ
ਭੋਜਨ ਤੋਂ ਪਹਿਲਾਂ ਟਮਾਟਰ ਦਾ ਸੂਪ ਪੀਣ ਜਾਂ ਕੱਚੇ ਟਮਾਟਰ ਖਾਣ ਨਾਲ ਵੀ ਭਾਰ ਘਟਾਉਣ ‘ਚ ਮਦਦ ਮਿਲਦੀ ਹੈ।

ਹਰੀਆਂ ਪੱਤੇਦਾਰ ਸਬਜ਼ੀਆਂ
ਭਾਰ ਘਟਾਉਣ ਲਈ ਵੱਧ ਤੋਂ ਵੱਧ ਹਰੀਆਂ ਪੱਤੇਦਾਰ ਸਬਜ਼ੀਆਂ ਖਾਓ। ਇਨ੍ਹਾਂ ‘ਚ ਕਈ ਔਸ਼ਧੀ ਗੁਣ ਹੁੰਦੇ ਹਨ ਜੋ ਸਰੀਰ ਲਈ ਬਹੁਤ ਫਾਇਦੇਮੰਦ ਹੁੰਦੇ ਹਨ।

ਨਾਸ਼ਤਾ ਅਤੇ ਦੁਪਹਿਰ ਦਾ ਭੋਜਨ
ਜਿਨ੍ਹਾਂ ਦਾ ਭਾਰ ਬਹੁਤ ਜ਼ਿਆਦਾ ਹੈ ਉਨ੍ਹਾਂ ਨੂੰ ਸਵੇਰ ਦਾ ਨਾਸ਼ਤਾ ਮੱਧਮ ਮਾਤਰਾ ‘ਚ ਲੈਣਾ ਚਾਹੀਦਾ ਹੈ। ਦੁਪਹਿਰ ਦਾ ਖਾਣਾ ਪੇਟ ਭਰ ਖਾਣਾ ਚਾਹੀਦਾ ਹੈ ਕਿਉਂਕਿ ਦੁਪਹਿਰ ਦੇ ਸਮੇਂ ਪਾਚਨ ਤੰਤਰ ਸਭ ਤੋਂ ਵੱਧ ਸਰਗਰਮ ਹੁੰਦਾ ਹੈ।

ਸੌਣ ਤੋਂ 3-4 ਘੰਟੇ ਪਹਿਲਾਂ ਖਾਓ ਡਿਨਰ
ਰਾਤ ਦਾ ਖਾਣਾ ਸੌਣ ਤੋਂ 3-4 ਘੰਟੇ ਪਹਿਲਾਂ ਖਾਓ ਕਿਉਂਕਿ ਰਾਤ ਵੇਲੇ ਪਾਚਨ ਤੰਤਰ ਬਹੁਤ ਹੌਲੀ ਕੰਮ ਕਰਦਾ ਹੈ। ਅਜਿਹੇ ‘ਚ ਖਾਣਾ ਜਲਦੀ ਨਹੀਂ ਪਚਦਾ ਹੈ। ਰਾਤ ਦਾ ਖਾਣਾ ਘੱਟ ਕੈਲੋਰੀ ਵਾਲਾ ਹੋਣਾ ਚਾਹੀਦਾ ਹੈ।

ਭੋਜਨ ਚਬਾਕੇ ਖਾਓ
ਭੋਜਨ ਨੂੰ ਹਮੇਸ਼ਾ ਲੰਬੇ ਸਮੇਂ ਤੱਕ ਚਬਾਕੇ ਖਾਣਾ ਚਾਹੀਦਾ ਹੈ। ਇਸ ਨਾਲ ਸਰੀਰ ਦਾ ਭਾਰ ਕੰਟਰੋਲ ‘ਚ ਰਹਿੰਦਾ ਹੈ।

ਗਰਮ ਭੋਜਨ ਕਰੋ
ਭੋਜਨ ਹੋ ਸਕੇ ਤਾਂ ਇਸ ਨੂੰ ਥੋੜ੍ਹਾ ਗਰਮ ਕਰਕੇ ਖਾਓ। ਠੰਡੇ ਭੋਜਨ ਨਾਲੋਂ ਗਰਮ ਭੋਜਨ ਜ਼ਿਆਦਾ ਜਲਦੀ ਪਚ ਜਾਂਦਾ ਹੈ।

ਭਰਪੂਰ ਪਾਣੀ ਪੀਓ
ਦਿਨਭਰ ‘ਚ ਥੋੜ੍ਹਾ-ਥੋੜ੍ਹਾ ਪਾਣੀ ਪੀਂਦੇ ਰਹਿਣਾ ਚਾਹੀਦਾ ਹੈ ਤਾਂ ਜੋ ਭੋਜਨ ਪਚਦਾ ਰਹੇ। ਭੋਜਨ ਨੂੰ ਹਜ਼ਮ ਕਰਨ ਲਈ ਪਾਣੀ ਦੀ ਲੋੜ ਹੁੰਦੀ ਹੈ। ਹਾਲਾਂਕਿ ਖਾਣਾ ਖਾਂਦੇ ਸਮੇਂ ਪਾਣੀ ਨਾ ਪੀਓ।

ਬਾਸੀ ਭੋਜਨ ਨਾ ਖਾਓ
ਬਾਸੀ ਜਾਂ ਇੱਕ ਦਿਨ ਪਹਿਲਾਂ ਦਾ ਬਚਿਆ ਹੋਇਆ ਭੋਜਨ ਨਾ ਖਾਓ। ਪ੍ਰੋਸੈਸਡ ਫੂਡ ਦਾ ਸੇਵਨ ਕਰਨ ਤੋਂ ਵੀ ਪਰਹੇਜ਼ ਕਰੋ। ਇਸ ਨਾਲ ਬਹੁਤ ਜ਼ਿਆਦਾ ਭਾਰ ਵਧਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਚੰਡੀਗੜ੍ਹ 10 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...