May 3, 2026, 2:02 am
----------- Advertisement -----------
HomeNewsHealthਜੇ ਤੁਸੀਂ ਵੀ ਮੈਗਨੀਸ਼ੀਅਮ ਦੀ ਕਮੀ ਨਾਲ ਜੂਝ ਰਹੇ ਹੋ ਤਾਂ ਖਾਓ...

ਜੇ ਤੁਸੀਂ ਵੀ ਮੈਗਨੀਸ਼ੀਅਮ ਦੀ ਕਮੀ ਨਾਲ ਜੂਝ ਰਹੇ ਹੋ ਤਾਂ ਖਾਓ ਮਖਾਣੇ, ਜੋ ਹੈ ਗੁਣਾਂ ਨਾਲ ਭਰਪੂਰ

Published on

----------- Advertisement -----------

ਮਖਾਣੇ ਵਿੱਚ ਮੈਗਨੀਸ਼ੀਅਮ, ਪੋਟਾਸ਼ੀਅਮ, ਮੈਂਗਨੀਜ਼, ਫਾਸਫੋਰਸ ਤੇ ਪ੍ਰੋਟੀਨ ਕਾਫੀ ਮਾਤਰਾ ਵਿੱਚ ਪਾਏ ਜਾਂਦੇ ਹਨ, ਜੋ ਸਿਹਤ ਲਈ ਬਹੁਤ ਜ਼ਰੂਰੀ ਹੈ । ਇਹ ਪਾਚਨ ਕਿਰਿਆ ਨੂੰ ਠੀਕ ਰੱਖਣ ‘ਚ ਕਾਫੀ ਮਦਦ ਕਰਦੇ ਹਨ। ਇਸ ਵਿੱਚ ਕੋਲੈਸਟ੍ਰੋਲ ਤੇ ਸੋਡੀਅਮ ਦੀ ਮਾਤਰਾ ਘੱਟ ਹੁੰਦੀ ਹੈ। ਇਸ ਦੇ ਸੇਵਨ ਨਾਲ ਤੁਸੀਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚ ਸਕਦੇ ਹੋ।

ਮਖਾਣੇ ਵਿੱਚ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ। ਜੋ ਤੁਹਾਡੀ ਚਮੜੀ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦੇ ਹਨ। ਤੁਸੀਂ ਇਸ ਨੂੰ ਸਿਹਤਮੰਦ ਸਨੈਕ ਦੇ ਤੌਰ ‘ਤੇ ਵਰਤ ਸਕਦੇ ਹੋ।

ਭਾਰ ਘਟਾਉਣ ਲਈ, ਪ੍ਰੋਟੀਨ ਨਾਲ ਭਰਪੂਰ ਭੋਜਨ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਇਹ ਪ੍ਰੋਟੀਨ ਨਾਲ ਭਰਪੂਰ ਹੁੰਦਾ ਹੈ, ਜੋ ਤੁਹਾਨੂੰ ਲੰਬੇ ਸਮੇਂ ਤਕ ਭਰਪੂਰ ਰੱਖਦਾ ਹੈ। ਮਖਾਣੇ ਵਿੱਚ ਕੈਲਰੀ ਬਹੁਤ ਘੱਟ ਹੁੰਦੀ ਹੈ, ਜੋ ਭਾਰ ਘਟਾਉਣ ਵਿੱਚ ਮਦਦਗਾਰ ਹੈ।
ਕੈਲਸ਼ੀਅਮ ਹੱਡੀਆਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਸਰੀਰ ਵਿੱਚ ਇਸ ਦੀ ਕਮੀ ਨਾਲ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ। ਮਖਾਣੇ ਵਿੱਚ ਕੈਲਸ਼ੀਅਮ ਦੀ ਚੰਗੀ ਮਾਤਰਾ ਹੁੰਦੀ ਹੈ, ਜੋ ਤੁਹਾਡੀਆਂ ਹੱਡੀਆਂ ਨੂੰ ਮਜ਼ਬੂਤ ਕਰਨ ਲਈ ਇੱਕ ਸਿਹਤਮੰਦ ਵਿਕਲਪ ਬਣਾਉਂਦੀ ਹੈ।
ਇਸ ਵਿੱਚ ਸੋਡੀਅਮ ਘੱਟ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਵਿਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਜੋ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਹਾਈ ਬੀਪੀ ਦੇ ਮਰੀਜ਼ਾਂ ਲਈ ਘੱਟ ਸੋਡੀਅਮ ਵਾਲਾ ਭੋਜਨ ਫਾਇਦੇਮੰਦ ਹੁੰਦਾ ਹੈ। ਮਖਾਣੇ ਵਿੱਚ ਮੌਜੂਦ ਮੈਗਨੀਸ਼ੀਅਮ ਦਿਲ ਦੇ ਰੋਗਾਂ ਦੇ ਖ਼ਤਰੇ ਨੂੰ ਘੱਟ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...