ਮੌਸੰਮੀ ਸਿਹਤ ਲਈ ਕਾਫ਼ੀ ਫ਼ਾਇਦੇਮੰਦ ਹੈ ਤੇ ਇਸ ’ਚ ਵਿਟਾਮਿਨ-ਏ, ਵਿਟਾਮਿਨ-ਸੀ, ਪੋਟਾਸ਼ੀਅਮ, ਕੈਲਸ਼ੀਅਮ, ਫੋਲੇਟ ਆਦਿ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਮੌਸੰਮੀ ਦਾ ਜੂਸ ਪੀਣ ਨਾਲ ਨਾ ਸਿਰਫ਼ ਸਿਹਤ ਬਲਕਿ ਸਕਿਨ ਵੀ ਤੰਦਰੁਸਤ ਰਹਿੰਦੀ ਹੈ। ਇਸ ’ਚ ਮੌਜੂਦ ਵਿਟਾਮਿਨ-ਸੀ ਸਕਿਨ ਦੇ ਰੰਗ ਨੂੰ ਨਿਖਾਰਦਾ ਹੈ। ਇਸ ’ਚ ਐਂਟੀਆਕਸੀਡੈਂਟ ਤੇ ਐਂਟੀਬੈਕਟੀਰੀਅਲ ਗੁਣ ਵੀ ਪਾਏ ਜਾਂਦੇ ਹਨ। ਰੋਜ਼ਾਨਾ ਮੌਸੰਮੀ ਦਾ ਜੂਸ ਪੀਣ ਨਾਲ ਕਈ ਬਿਮਾਰੀਆਂ ਤੋਂ ਛੁਟਕਾਰਾ ਮਿਲ ਸਕਦਾ ਹੈ।
ਜੇ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਆਪਣੀ ਖ਼ੁਰਾਕ ’ਚ ਮੌਸੰਮੀ ਦਾ ਜੂਸ ਸ਼ਾਮਿਲ ਕਰ ਸਕਦੇ ਹੋ। ਮੌਸੰਮੀ ’ਚ ਕੈਲੋਰੀ ਤੇ ਫੈਟ ਦੀ ਮਾਤਰਾ ਘੱਟ ਹੁੰਦੀ ਹੈ, ਜਿਸ ਨਾਲ ਭਾਰ ਘਟਾਉਣ ’ਚ ਮਦਦ ਮਿਲ ਸਕਦੀ ਹੈ। ਜੇ ਤੁਸੀਂ ਜੋੜਾਂ ਦੇ ਦਰਦ ਤੋਂ ਪਰੇਸ਼ਾਨ ਹੋ ਮੌਸੰਮੀ ਦਾ ਜੂਸ ਪੀਣ ਨਾਲ ਰਾਹਤ ਮਿਲ ਸਕਦੀ ਹੈ।
ਮੌਸੰਮੀ ਦੇ ਸੇਵਨ ਤੋਂ ਕਬਜ਼ ਨਾਲ ਵੀ ਰਾਹਤ ਮਿਲਦੀ ਹੈ। ਮੌਸੰਮੀ ’ਚ ਐਸਿਡ ਪਾਇਆ ਜਾਂਦਾ ਹੈ। ਜਿਸ ਨਾਲ ਸਰੀਰ ’ਚ ਮੌਜੂਦ ਟਾਕਸਿਕ ਪਦਾਰਥ ਬਾਹਰ ਨਿਕਲਦੇ ਹਨ। ਇਸ ’ਚ ਮੌਜੂਦ ਫਾਈਬਰ ਪਾਚਨ ਤੰਤਰ ਨੂੰ ਤੰਦਰੁਸਤ ਰੱਖਦਾ ਹੈ।












