May 2, 2026, 11:43 pm
----------- Advertisement -----------
HomeNewsHealthਕਾਲੀ ਮਿਰਚ ਨਾਲ ਕਈ ਰੋਗ ਹੁੰਦੇ ਹਨ ਦੂਰ, ਤੁਸੀਂ ਵੀ ਡਾਈਟ ’ਚ...

ਕਾਲੀ ਮਿਰਚ ਨਾਲ ਕਈ ਰੋਗ ਹੁੰਦੇ ਹਨ ਦੂਰ, ਤੁਸੀਂ ਵੀ ਡਾਈਟ ’ਚ ਕਰੋ ਇਸ ਨੂੰ ਸ਼ਾਮਿਲ

Published on

----------- Advertisement -----------
ਤੁਹਾਡੀ ਰਸੋਈ 'ਚ ਕਈ ਅਜਿਹੀਆਂ ਚੀਜ਼ਾਂ ਹਨ, ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀਆਂ ਹਨ। ਰੋਜ਼ਾਨਾ ਦੀ ਖੁਰਾਕ 'ਚ ਇਨ੍ਹਾਂ ਚੀਜ਼ਾਂ ਦਾ ਸੇਵਨ ਕਰਕੇ ਤੁਸੀਂ ਸਿਹਤਮੰਦ ਰਹਿ ਸਕਦੇ ਹੋ। ਪਰ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਇਨ੍ਹਾਂ ਚੀਜ਼ਾਂ ਦੀ ਵਰਤੋਂ ਕਿਵੇਂ ਕਰਨੀ ਹੈ। ਕਾਲੀ ਮਿਰਚ ਹਰ ਰਸੋਈ 'ਚ ਆਸਾਨੀ ਨਾਲ ਮਿਲ ਜਾਂਦੀ ਹੈ। ਆਮ ਤੌਰ 'ਤੇ ਤੁਸੀਂ ਇਸ ਨੂੰ ਮਸਾਲੇ ਵਜੋਂ ਵਰਤਦੇ ਹੋ। ਪਰ ਕਾਲੀ ਮਿਰਚ ਦਾ ਪਾਣੀ ਪੀਣ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਕਾਲੀ ਮਿਰਚ ਪਾਊਡਰ ਨੂੰ ਕੋਸੇ ਪਾਣੀ ਨਾਲ ਪੀਤਾ ਜਾ ਸਕਦਾ ਹੈ। ਆਓ ਜਾਣਦੇ ਹਾਂ ਇਸ ਪਾਣੀ ਦੇ ਕੀ ਫਾਇਦੇ ਹਨ।
1.. ਕਾਲੀ ਮਿਰਚ ਦਾ ਪਾਣੀ ਪੀਣ ਨਾਲ ਕਬਜ਼ ਦੀ ਸਮੱਸਿਆ ਦੂਰ ਹੋ ਸਕਦੀ ਹੈ। ਇਹ ਤੁਹਾਡੇ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਕੱਢਣ ਵਿੱਚ ਮਦਦ ਕਰਦਾ ਹੈ। ਜੇਕਰ ਤੁਸੀਂ ਰੋਜ਼ਾਨਾ ਖਾਲੀ ਪੇਟ ਕੋਸੇ ਪਾਣੀ ਦੇ ਨਾਲ ਕਾਲੀ ਮਿਰਚ ਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਡੀ ਪਾਚਨ ਪ੍ਰਣਾਲੀ ਲਈ ਮਦਦਗਾਰ ਸਾਬਿਤ ਹੋ ਸਕਦਾ ਹੈ। 
2.. ਸਵੇਰੇ ਖਾਲੀ ਪੇਟ ਕਾਲੀ ਮਿਰਚ ਦਾ ਪਾਣੀ ਪੀਣ ਨਾਲ ਭਾਰ ਘੱਟ ਹੁੰਦਾ ਹੈ। ਇਹ ਡਰਿੰਕ ਕੈਲੋਰੀ ਬਰਨ ਕਰਨ ਦੇ ਨਾਲ-ਨਾਲ ਸਰੀਰ ’ਚ ਮੈਟਾਬੋਲਿਜ਼ਮ ਵੀ ਵਧਾਉਂਦਾ ਹੈ। ਇਸ ਦਾ ਰੋਜ਼ਾਨਾ ਸੇਵਨ ਕਰਨ ਨਾਲ ਤੁਸੀਂ ਸਿਹਤਮੰਦ ਰਹਿ ਸਕਦੇ ਹੋ। ਇਸ ਨੂੰ ਪੀਣ ਨਾਲ ਊਰਜਾ ਮਿਲਦੀ ਹੈ। 
3.. ਜੇਕਰ ਤੁਹਾਡੇ ਸਰੀਰ ’ਚ ਪਾਣੀ ਦੀ ਕਮੀ ਹੈ ਤਾਂ ਤੁਸੀਂ ਕੋਸੇ ਪਾਣੀ ਦੇ ਨਾਲ ਕਾਲੀ ਮਿਰਚ ਦਾ ਸੇਵਨ ਕਰ ਸਕਦੇ ਹੋ। ਇਹ ਡੀਹਾਈਡਰੇਸ਼ਨ ਦੀ ਕਮੀ ਨੂੰ ਦੂਰ ਕਰ ਸਕਦਾ ਹੈ। ਇਸ ਦੇ ਸੇਵਨ ਨਾਲ ਚਮੜੀ ਨੂੰ ਚਮਕਦਾਰ ਅਤੇ ਸਿਹਤਮੰਦ ਵੀ ਬਣਾਇਆ ਜਾ ਸਕਦਾ ਹੈ।   
4.. ਇਸ ਪਾਣੀ ਦੇ ਸੇਵਨ ਨਾਲ ਤੁਹਾਡਾ ਇਮਿਊਨ ਸਿਸਟਮ ਮਜ਼ਬੂਤ ਹੋ ਸਕਦਾ ਹੈ। ਇਹ ਮੌਸਮੀ ਬਿਮਾਰੀਆਂ ਤੋਂ ਬਚਣ ਵਿੱਚ ਵੀ ਮਦਦ ਕਰਦਾ ਹੈ।  
----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...