ਰਸੋਈ ਵਿਚ ਮੌਜੂਦ ਛੋਟੀਆਂ-ਛੋਟੀਆਂ ਚੀਜ਼ਾਂ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀਆਂ ਹਨ। ਅੱਜ ਤੁਹਾਨੂੰ ਇਲਾਇਚੀ ਬਾਰੇ ਦੱਸਾਂਗੇ। ਇਹ ਛੋਟੀ ਇਲਾਇਚੀ ਬਹੁਤ ਕੰਮ ਆਉਂਦੀ ਹੈ। ਇਸ ‘ਚ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ, ਜਿਸ ਨਾਲ ਤੁਸੀਂ ਕਈ ਗੰਭੀਰ ਬਿਮਾਰੀਆਂ ਤੋਂ ਬਚ ਸਕਦੇ ਹੋ। ਇਲਾਇਚੀ ਦੀ ਵਰਤੋਂ ਆਮ ਤੌਰ ‘ਤੇ ਮਾਊਥ ਫ੍ਰੇਸ਼ਨਰ ਦੇ ਤੌਰ ‘ਤੇ ਕੀਤੀ ਜਾਂਦੀ ਹੈ। ਇਲਾਇਚੀ ਦੀ ਵਰਤੋਂ ਕਿਸੇ ਵੀ ਪਕਵਾਨ ਜਾਂ ਮਿਠਆਈ ਵਿੱਚ ਖੁਸ਼ਬੂ ਲਿਆਉਣ ਲਈ ਵੀ ਕੀਤੀ ਜਾਂਦੀ ਹੈ। ਖੁਸ਼ਬੂ ਅਤੇ ਸਵਾਦ ਨਾਲ ਭਰਪੂਰ ਇਲਾਇਚੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਆਓ ਜਾਣਦੇ ਹਾਂ ਇਲਾਇਚੀ ਦੇ ਫਾਇਦਿਆਂ ਬਾਰੇ…
ਇਲਾਇਚੀ ‘ਚ ਅਜਿਹੇ ਪੋਸ਼ਕ ਤੱਤ ਹੁੰਦੇ ਹਨ, ਜੋ ਪਾਚਨ ਤੰਤਰ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੇ ਹਨ। ਜੇਕਰ ਤੁਹਾਨੂੰ ਕਬਜ਼, ਐਸੀਡਿਟੀ ਦੀ ਸਮੱਸਿਆ ਹੈ ਤਾਂ ਤੁਸੀਂ ਇਲਾਇਚੀ ਦਾ ਸੇਵਨ ਕਰ ਸਕਦੇ ਹੋ। ਤੁਸੀਂ ਖਾਣਾ ਖਾਣ ਤੋਂ ਬਾਅਦ ਇਲਾਇਚੀ ਚਬਾ ਸਕਦੇ ਹੋ। ਇਲਾਇਚੀ ਵਿੱਚ ਮੌਜੂਦ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ। ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ ਰੋਜ਼ਾਨਾ ਇਲਾਇਚੀ ਦਾ ਸੇਵਨ ਕਰ ਸਕਦੇ ਹਨ। ਜ਼ੁਕਾਮ ਅਤੇ ਖਾਂਸੀ ਦੀ ਸਮੱਸਿਆ ਬਦਲਦੇ ਮੌਸਮ ਜਾਂ ਇਨਫੈਕਸ਼ਨ ਕਾਰਨ ਹੁੰਦੀ ਹੈ। ਜੇਕਰ ਤੁਸੀਂ ਇਲਾਇਚੀ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਗਲੇ ਦੀ ਖਰਾਸ਼ ਅਤੇ ਖਾਂਸੀ ਤੋਂ ਰਾਹਤ ਮਿਲਦੀ ਹੈ। ਇਸਦੀ ਵਰਤੋਂ ਆਯੁਰਵੈਦਿਕ ਦਵਾਈ ਬਣਾਉਣ ਵਿੱਚ ਵੀ ਕੀਤੀ ਜਾਂਦੀ ਹੈ।
ਜੇਕਰ ਤੁਹਾਨੂੰ ਅਚਾਨਕ ਹਿਚਕੀ ਆਉਣ ਲੱਗਦੀ ਹੈ ਤਾਂ ਉਸ ਸਮੇਂ ਤੁਸੀਂ ਇਲਾਇਚੀ ਦਾ ਸੇਵਨ ਕਰ ਸਕਦੇ ਹੋ। ਇਸ ਨੂੰ ਮੂੰਹ ਵਿੱਚ ਪਾਓ ਅਤੇ ਹੌਲੀ-ਹੌਲੀ ਚਬਾਉਂਦੇ ਰਹੋ। ਇਲਾਇਚੀ ਦੀ ਵਰਤੋਂ ਨਾਲ ਤਣਾਅ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਜੇਕਰ ਤੁਸੀਂ ਰੋਜ਼ਾਨਾ ਇਲਾਇਚੀ ਵਾਲੀ ਚਾਹ ਪੀਂਦੇ ਹੋ ਤਾਂ ਇਹ ਤੁਹਾਡੇ ਮੂਡ ਨੂੰ ਤਰੋਤਾਜ਼ਾ ਰੱਖਦਾ ਹੈ।












